ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੌਦੇ ਲਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੇ ਨਿਰਦੇਸ਼ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੌਦੇ ਲਾਉਣ ਦੀ ਵਿਆਪਕ ਮੁਹਿੰਮ ਵਿੱਢਣ ਦੇ ਨਿਰਦੇਸ਼
ਗਗਨ ਹਰਗੁਣ, ਬਰਨਾਲਾ, 3 ਅਗਸਤ 2023
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਪੌਦੇ ਲਾਉਣ ਦੀ ਮੁਹਿੰਮ ਵਿੱਢੀ ਜਾਵੇਗੀ, ਜਿਸ ਬਾਬਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਅੱਜ ਵੱਖ ਵੱਖ ਵਿਭਾਗਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਪਹਿਲੇ ਪੜਾਅ ਅਧੀਨ ਪੇਂਡੂ ਵਿਕਾਸ ਵਿਭਾਗ ਨੂੰ 50 ਹਜ਼ਾਰ ਪੌਦੇ, ਸ਼ਹਿਰੀ ਇਕਾਈਆਂ ਨੂੰ 30 ਹਜ਼ਾਰ ਪੌਦੇ ਅਤੇ ਜੰਗਲਾਤ ਵਿਭਾਗ ਨੂੰ 20 ਹਜ਼ਾਰ ਪੌਦੇ ਲਾਉਣ ਦਾ ਟੀਚਾ ਦਿੱਤਾ, ਜਿਸ ਬਾਬਤ ਜਲਦ ਤੋਂ ਜਲਦ ਜਗ੍ਹਾ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਾਸਤੇ ਪੌਦੇ ਜੰਗਲਾਤ ਵਿਭਾਗ ਅਤੇ ਟ੍ਰਾਈਡੈਂਟ ਗਰੁੱਪ ਵੱਲੋਂ ਮੁਹੱਈਆ ਕਰਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਜਲਦ ਤੋਂ ਜਲਦ ਕੰਮ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸਤਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਿੰਦਰ ਸਿੰੰਘ ਧਾਲੀਵਾਲ, ਡੀਡੀਪੀਓ ਮੈਡਮ ਨੀਰੂ ਗਰਗ, ਬੀਡੀਪੀਓ ਸੁਖਦੀਪ ਸਿੰਘ, ਬੀਡੀਪੀਓ ਜਗਤਾਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।