PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੱਜਰੀ ਖ਼ਬਰ ਪੰਜਾਬ ਪਟਿਆਲਾ

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ

Advertisement
Spread Information

ਰਿਚਾ ਨਾਗਪਾਲ, ਪਟਿਆਲਾ, 3 ਅਗਸਤ 2023


      ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਇੱਥੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਪੁਖ਼ਤਾ ਢੰਗ ਨਾਲ ਸਮੇਂ ਸਿਰ ਕਰ ਲਏ ਜਾਣੇ ਯਕੀਨੀ ਬਣਾਏ ਜਾਣ।           
      ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਵਾਲੇ ਸਥਾਨ ਵਿਖੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦੀ ਆਮਦ, ਬੈਠਣ ਦੇ ਇੰਤਜਾਮ, ਪਰੇਡ, ਆਜ਼ਾਦੀ ਘੁਲਾਟੀਆਂ ਤੇ ਸਨਮਾਨਤ ਸ਼ਖ਼ਸੀਅਤਾਂ ਦਾ ਸਨਮਾਨ, ਸੱਭਿਆਚਾਰਕ ਪ੍ਰੋਗਰਾਮ ਆਦਿ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਣ ਦਿਹਾੜੇ ‘ਤੇ ਕਰਵਾਏ ਜਾ ਰਹੇ ਸਮਾਰੋਹ ਵਿੱਚ ਉਤਸ਼ਾਹ ਅਤੇ ਸ਼ਰਧਾ ਸ਼ਿਰਕਤ ਕਰਕੇ ਸਮਾਰੋਹ ਦੀ ਸ਼ੋਭਾ ਵਧਾਈ ਜਾਵੇ।
    ਬੈਠਕ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਿਵਲ ਸਰਜਨ ਡਾ. ਰਮਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।


Spread Information
Advertisement
Advertisement
error: Content is protected !!