ਇੰਦੂ ਸਿਮਕ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

Spread Information

ਅਦੀਸ਼ ਗੋਇਲ, ਬਰਨਾਲਾ  3 ਮਾਰਚ 2024

      ਸਿੱਖਿਆ ਵਿਭਾਗ ਦੇ ਪੀ.ਈ.ਐੱਸ. ਗਰੁੱਪ ਏ ਕਾਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਇੰਦੂ ਸਿਮਕ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਾ ਅਹੁਦਾ ਸੰਭਾਲ ਲਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਵਸੁੰਧਰਾ ਕਪਿਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੈਡਮ ਸਰੋਜ ਰਾਣੀ ਤੇ ਡਿਪਟੀ ਡੀ.ਈ.ਓ. ਬਰਜਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਨਵ ਨਿਯੁਕਤ ਡੀ.ਈ.ਓ. ਮੈਡਮ ਇੰਦੂ ਸਿਮਕ ਦਾ ਨਿੱਘਾ ਸਵਾਗਤ ਕੀਤਾ ਗਿਆ।         

       ਅਹੁਦਾ ਸੰਭਾਲਣ ਤੋਂ ਬਾਦ ਡੀਈਓ ਇੰਦੂ ਸਿਮਕ ਨੇ ਕਿਹਾ ਕਿ ਉਹਨਾਂ ਦੀ ਸਿੱਖਿਆ ਵਿਭਾਗ ਵਿੱਚ ਪਹਿਲੀ ਜੁਆਇਨਿੰਗ 2006 ਵਿੱਚ ਸਿੱਧੀ ਭਰਤੀ ਤਹਿਤ ਬਤੌਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ, ਦੋਲੋ ਕਲਾਂ ਜ਼ਿਲ੍ਹਾ ਲੁਧਿਆਣਾ ਵਿਖੇ ਹੋਈ ਸੀ। ਉਸ ਤੋਂ ਬਾਅਦ 2014 ਵਿੱਚ ਪਦਉੱਨਤ ਹੋਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੂਨਾ ਜ਼ਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ, 2015 ਵਿੱਚ ਜ਼ਿਲ੍ਹਾ ਸੰਗਰੂਰ ਵਿਖੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), 2016 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੰਗਰੂਰ ਅਤੇ ਹੁਣ 2024 ਵਿੱਚ ਬਦਲੀ ਉਪਰੰਤ ਜ਼ਿਲ੍ਹਾ ਬਰਨਾਲਾ ਵਿਖੇ ਐਲੀਮੈਂਟਰੀ ਵਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਹੈ।

         ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ, ਗੁਣਾਤਮਕ ਸਿੱਖਿਆ ਦੇਣ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਦੀ ਪੜ੍ਹਾਈ ਲਈ ਮਦਦ ਕਰਨ ਵਿੱਚ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਕੋਚ ਚਮਕੌਰ ਸਿੰਘ, ਦਿਵਿਆਜੋਤ ਸਿੰਘ, ਹਰਿੰਦਰ ਸਿੰਘ, ਇੰਦਰਪਾਲ ਸਿੰਘ, ਮੈਡਮ ਮੋਹਨਜੀਤ ਕੌਰ, ਸੁਸ਼ਮਾ ਸ਼ਰਮਾ, ਗੁਰਪ੍ਰੀਤ ਕੌਰ, ਸੀਨੀਅਰ ਸਹਾਇਕ ਅੰਮ੍ਰਿਤਪਾਲ ਕੌਰ, ਸ਼ਿਵ ਕੁਮਾਰ ਅਤੇ ਐਲੀਮੈਂਟਰੀ ਸਟਾਫ ਮੌਜੂਦ ਸੀ।


Spread Information
error: Content is protected !!
Scroll to Top