PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਸਿਹਤ ਨੂੰ ਸੇਧ ਪੰਜਾਬ ਬਰਨਾਲਾ ਮਾਲਵਾ

ਲੰਘੇ ਇੱਕ ਮਹੀਨੇ ‘ਚ “ ਨਵ-ਜੰਮੀਆਂ 126 ਬੱਚੀਆਂ ” ਦਾ ਸਿਹਤ ਵਿਭਾਗ ਵੱਲੋਂ ਸਨਮਾਨ 

Advertisement
Spread Information

ਸੋਨੀ ਪਨੇਸਰ, ਬਰਨਾਲਾ, 5 ਮਾਰਚ 2024
        ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ  ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਨ੍ਹਾਂ ਯਤਨਾਂ ਤਹਿਤ  ‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਿਵਲ ਹਸਪਤਾਲ ਬਰਨਾਲਾ ਵਿੱਖੇ ਜਨਮੀਆ ਲੜਕੀਆਂ ਦਾ ਸਨਮਾਨ ਕਰਨਾ ਸ਼ੁਰੂ ਕੀਤਾ ਹੈ  ਤਾਂ ਜੋ ਜ਼ਿਲ੍ਹੇ ਵਿਚ ਬੱਚੀਆਂ ਦੀ ਗਿਣਤੀ ਨੂੰ ਵਧਾ ਕੇ ਮੁੰਡੇ-ਕੁੜੀ ਵਿਚਲੇ ਪਾੜੇ ਨੂੰ ਖਤਮ ਕੀਤਾ ਜਾ ਸਕੇ।                                         
         ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ‘ਬੇਟੀ ਬਚਾਓ-ਬੇਟੀ ਪੜਾਓ’ ਸਕੀਮ ਤਹਿਤ ਬੀਤੇ ਦਿਨੀਂ ਸਿਵਲ ਹਸਪਤਾਲ ਬਰਨਾਲਾ ਵਿਖੇ ਮਿਤੀ 4 ਫਰਵਰੀ 2024 ਤੋਂ ਲਗਾਤਾਰ ਹੁਣ ਤੱਕ ਕੁੱਲ 126 ਨਵ ਜਨਮੀਆਂ ਲੜਕੀਆਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ ਅਤੇ ਅੱਗੇ ਵੀ ਕੀਤਾ ਜਾਵੇਗਾ ।ਇਸ ਮੌਕੇ ਧੀਆਂ ਦੇ ਸਨਮਾਨ ਦੇ ਨਾਲ-ਨਾਲ ‘ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਅਧੀਨ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ।
          ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਕਮ ਨੋਡਲ ਅਫ਼ਸਰ ਵੱਲੋਂ ਆਮ ਲੋਕਾਂ ਨੂੰ  ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਲੜਕੀਆਂ ਦੇ ਜਨਮ ਨੂੰ ਉਤਸ਼ਾਹਿਤ ਕਰਨ, ਧੀਆਂ ਦੀ ਸੁਰੱਖਿਆ ਪ੍ਰਤੀ ਸੁਚੇਤ ਕਰਨ, ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਅਤੇ ਜ਼ਿਲ੍ਹੇ ਦੇ ਹਰ ਨਾਗਰਿਕ ਨੂੰ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ।
          ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਬਰਨਾਲਾ  ਨੇ ਕਿਹਾ ਕਿ ਸਾਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਬੇਟੀਆਂ ਨੂੰ ਹਰ ਖੇਤਰ ‘ਚ ਬਰਾਬਰ ਦੇ ਹੱਕ ਅਤੇ ਸੁਰੱਖਿਆ ਪ੍ਰਦਾਨ ਕਰੀਏ। ਉਨਾਂ ਦੱਸਿਆ ਕਿ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਪੂਰੀ ਸਖ਼ਤੀ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। 
          ਡਾ. ਤਪਿੰਦਰਜੋਤ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਨੇ ਕਿਹਾ ਕਿ ਬੇਟੀ ਨੂੰ ਕੁੱਖ ਵਿੱਚ ਕਤਲ ਕਰਕੇ ਉਸ ਤੋਂ ਜਿਊਣ ਦਾ ਹੱਕ ਖੋਹਣ ਦਾ ਕਿਸੇ ਨੂੰ ਵੀ ਅਧਿਕਾਰ ਨਹੀਂ ਹੈ। ਉਨਾਂ ਕਿਹਾ ਕਿ ਇੱਕ ਪੜੀ-ਲਿਖੀ ਬੱਚੀ ਹੀ ਸਮਾਜ ਸੁਧਾਰ ‘ਚ ਅਹਿਮ ਯੋਗਦਾਨ ਪਾ ਸਕਦੀ ਹੈ, ਇਸ ਲਈ ਧੀਆਂ ਨੂੰ ਸਮਾਜ ਵਿੱਚ ਵਧਣ-ਫੁੱਲਣ, ਪੜਨ-ਲਿਖਣ ਅਤੇ ਹਰ ਖੇਤਰ ਵਿੱਚ ਲੜਕਿਆਂ ਦੇ ਸਮਾਨ ਤਰੱਕੀ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ। 
        ਇਸ ਮੌਕੇ ਜਸਪ੍ਰੀਤ ਕੌਰ ਵਾਸੀ ਕੱਟੂ ਬਰਨਾਲਾ ਜਿੰਨਾਂ ਇੱਕ ਦਿਨ ਪਹਿਲਾਂ ਇੱਕ ਬੇਟੀ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਜਨਮ ਦਿੱਤਾ ਅਤੇ ਸਿਹਤ ਵਿਭਾਗ ਵੱਲੋਂ  ਇਹ ਸਨਮਾਨ ਪ੍ਰਾਪਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ, ਪਰਿਵਾਰ ਦਾ ਮਾਣ ਸਨਮਾਨ ਵਧਾਏਗੀ ਤੇ ਅਸੀਂ ਬਿਨਾਂ ਕਿਸੇ ਵਿਤਕਰੇ ਤੋਂ ਆਪਣੀ ਲਾਡਲੀ ਧੀ ਰਾਣੀ ਦਾ ਪਾਲਣ ਪੋਸ਼ਣ ਕਰਾਂਗੇ।

Spread Information
Advertisement
Advertisement
error: Content is protected !!