PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਚੰਡੀਗੜ੍ਹ ਪੰਜਾਬ ਮੁੱਖ ਪੰਨਾ

ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੇ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ : ਮੁੰਡੀਆ

Advertisement
Spread Information

2174 ਕਰੋੜ ਰੁਪਏ ਦੀ ਲਾਗਤ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਪ੍ਰਗਤੀ ਅਧੀਨ

ਸੋਨੀਆ ਸੰਧੂ , ਚੰਡੀਗੜ੍ਹ 1 ਫਰਵਰੀ 2025
       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ। ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।
      ਮੁੰਡੀਆਂ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। 

Spread Information
Advertisement
error: Content is protected !!