PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਪੰਜਾਬ ਫ਼ਾਜ਼ਿਲਕਾ ਮਾਲਵਾ ਮੁੱਖ ਪੰਨਾ

ਸ਼ਹਿਰ ‘ਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ

Advertisement
Spread Information

ਪੀ.ਟੀ.ਐਨ. ਫਾਜ਼ਿਲਕਾ 1 ਫਰਵਰੀ 2025

       ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ।

      ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅਬੋਹਰ ਸ੍ਰੀ. ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਅਬੋਹਰ ਹਲਕੇ ਦੇ ਵੱਖ-ਵੱਖ ਏਰੀਏ ਅਤੇ ਸੜਕਾਂ ਤੇ ਘੁੰਮ ਰਹੇ ਕੁੱਤਿਆਂ ਨੂੰ ਫੜ ਕੇ ਹਲਕਾਅ ਰੋਕੂ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਕੇ ਮੱਨੁਖਾਂ ਨੂੰ ਸੁਰਖਿਅਤ ਕੀਤਾ ਜਾ ਸਕੇ।  ਉਨ੍ਹਾਂ ਦੱਸਿਆ ਕਿ ਟੀਕਾਕਰਨ ਤੋਂ ਬਾਅਦ ਕੁੱਤਿਆਂ ਦੀ ਮਾਰਕਿੰਗ ਵੀ ਕੀਤੀ ਜਾ ਰਹੀ ਹੈ।

       ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਮੁਹਿੰਮ ਦੌਰਾਨ ਈਦਗਾਹ ਬਸਤੀ ਪੁਰਾਣਾ ਫਾਜ਼ਿਲਕਾ ਰੋਡ ਆਦਿ ਏਰੀਆ ਵਿਚ ਅਵਾਰਾ ਕੁੱਤਿਆਂ ਨੂ ਕਾਬੂ ਕਰ ਕੇ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੀਕਾਕਰਨ ਤੋਂ ਬਾਅਦ ਕੁੱਤਿਆਂ ਦੀ ਮਾਰਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।  


Spread Information
Advertisement
error: Content is protected !!