PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਪਟਿਆਲਾ ਮਾਲਵਾ ਮੁੱਖ ਪੰਨਾ

ਨਾਭਾ ਜੇਲ੍ਹ ‘ਚ ਪਹੁੰਚੇ,ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ

Advertisement
Spread Information

ਘੱਟ ਗਿਣਤੀ ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ , ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਬਲਵਿੰਦਰ ਪਾਲ, ਪਟਿਆਲਾ 28 ਮਾਰਚ 2025
          ਪੰਜਾਬ ਰਾਜ ਘੱਟ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਨੇ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ‌੍ਹ‌ ਦਾ ਅਚਨਚੇਤ ਦੌਰਾ ਕੀਤਾ। ਇਸਲਾਮ ਅਲੀ ਨੇ ਇਸ ਦੌਰਾਨ ਜਿੱਥੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ ਤੋਂ ਜੇਲ ਵਿੱਚ ਬੰਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਘੱਟ ਗਿਣਤੀ ਬੰਦੀਆਂ ਦੀ ਗਿਣਤੀ ਬਾਬਤ ਜਾਣਕਾਰੀ ਹਾਸਲ ਕੀਤੀ, ਉਥੇ ਹੀ ਉਨ੍ਹਾਂ ਨੇ ਕੈਦੀਆਂ ਤੋਂ ਰੋਜ਼ੇ ਅਤੇ ਇਫ਼ਤਾਰ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
        ਇਸਲਾਮ ਅਲੀ ਨੇ ਜੇਲ੍ਹ ਵਿੱਚ ਬੰਦ ਘੱਟ ਗਿਣਤੀਆਂ ਬੰਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨਾਭਾ ਜੇਲ੍ਹ ਦੇਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦੀਆਂ ਨੂੰ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘੱਟ ਗਿਣਤੀ ਬੰਦੀ ਨੂੰ ਕੋਈ ਸਮੱਸਿਆ ਆਵੇ ਤਾਂ ਉਹ ਕਮਿਸ਼ਨ ਨਾਲ ਰਾਬਤਾ ਕਾਇਮ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਭਾ ਜੇਲ੍ਹ ਵਿੱਚ ਘੱਟ ਗਿਣਤੀਆਂ ਦੇ 20 ਬੰਦੀ ਬੰਦ ਹਨ ਅਤੇ ਇਨ੍ਹਾਂ ਦੀ ਭਲਾਈ ਲਈ ਕਾਨੂੰਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ।                                                              

Spread Information
Advertisement
error: Content is protected !!