PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY

ਹਸਪਤਾਲ ਨੂੰ ਮਿਲੀ ਨਵੀਂ ਐਂਬੂਲੈਂਸ, MP ਮੀਤ ਹੇਅਰ ਨੇ ਦਿਖਾਈ ਹਰੀ ਝੰਡੀ

Advertisement
Spread Information

ਸੋਨੀ ਪਨੇਸਰ, ਬਰਨਾਲਾ 16 ਜੂਨ 2025
         ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਅਤੇ ਸਮਾਂਬੱਧ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਆਮ ਆਦਮੀ ਕਲੀਨਿਕਾਂ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
         ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਤੋਂ ਐਂਬੂਲੈਂਸ ਨੂੰ ਹਰੀ ਝੰਡੀ ਦਿਖਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਹਾਜ਼ਰੀ ਵਿੱਚ ਐਂਬੂਲੈਂਸ ਦੀਆਂ ਚਾਬੀਆਂ ਸਿਵਲ ਸਰਜਨ ਡਾ. ਬਲਜੀਤ ਸਿੰਘ ਨੂੰ ਸੌਂਪੀਆਂ। 
       ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਉਪਰਾਲੇ ਅਤੇ ਸੁਧਾਰ ਕੀਤੇ ਜਾ ਰਹੇ ਹਨ, ਪਰ ਸਮਾਜ ਸੇਵੀਆਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ਼ ਯੋਗਦਾਨ ਹੈ। ਓਨ੍ਹਾਂ ਕਰੀਬ 16 ਲੱਖ ਦੀ ਐਂਬੂਲੈਂਸ ਦਾਨ ਕਰਨ ਲਈ ਦਾਨੀ ਸੱਜਣ ਬਲਤੇਜ ਸਿੰਘ ਭੁੱਲਰ (ਮੈਕ ਲਾਈਫ ਡੇਅਰੀ ਵਾਲੇ) ਦੇ ਉਪਰਾਲੇ ਦੀ ਸ਼ਲਾਘਾ ਕੀਤੀ।
       ਓਨ੍ਹਾਂ ਕਿਹਾ ਕਿ ਬਰਨਾਲਾ ਦਾਨੀ ਸੱਜਣਾਂ ਦੀ ਧਰਤੀ ਹੈ ਜੋ ਕਿ ਕਿਸੇ ਵੀ ਔਖੇ ਸਮੇਂ ਵਿੱਚ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਜ਼ਿਲ੍ਹਾ ਬਰਨਾਲਾ ਦੇ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਅਤੇ ਸਹੂਲਤਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਪਰ ਐਮਰਜੈਂਸੀ ਸਹੂਲਤਾਂ ਜਿੰਨੀਆਂ ਜ਼ਿਆਦਾ ਹੋਣ, ਓਨਾ ਹੀ ਬਿਹਤਰ ਹੈ ਕਿਉੰਕਿ ਮਰੀਜ਼ ਲਈ ਪਹਿਲਾ ਇਕ ਘੰਟਾ ਗੋਲਡਨ ਆਵਰ ਹੁੰਦਾ ਹੈ, ਜਿਸ ਦੌਰਾਨ ਜੇਕਰ ਸਮੇਂ ‘ਤੇ ਇਲਾਜ ਹੋਵੇ ਤਾਂ ਕੀਮਤੀ ਜਾਨਾਂ ਬਚ ਸਕਦੀਆਂ ਹਨ।
      ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਾਉਣ ਲਈ ਬਣਾਏ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਗਰਭਵਤੀ ਔਰਤਾਂ ਨੂੰ ਵੀ ਸਿਹਤ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਓਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਸਰਕਾਰ ਦੀ ਤਰਜੀਹ ਹੈ ਜਿਸ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
      ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਮੈਂਬਰ ਐੱਸ ਸੀ ਕਮਿਸ਼ਨ ਰੁਪਿੰਦਰ ਸਿੰਘ ਸੀਤਲ, ਪ੍ਰਧਾਨ ਨਗਰ ਕੌਂਸਲ ਬਰਨਾਲਾ ਗੁਰਜੀਤ ਸਿੰਘ ਰਾਮਨਵਾਸੀਆ, ਮੈਕ ਲਾਈਫ ਡੇਅਰੀ ਤੋਂ ਸੁਖਮਿੰਦਰ ਸਿੰਘ, ਹਾਕਮ ਸਿੰਘ ਅਤੇ ਗੁਰਤੇਜ ਸਿੰਘ ਭੁੱਲਰ ਵੀ ਹਾਜ਼ਰ ਸਨ।

Spread Information
Advertisement
error: Content is protected !!