PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਪੰਜਾਬ ਬਰਨਾਲਾ ਮਾਲਵਾ ਮੁੱਖ ਪੰਨਾ

ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

Advertisement
Spread Information

ਅਦੀਸ਼ ਗੋਇਲ, ਬਰਨਾਲਾ 15 ਜੁਲਾਈ 2025
         ਅਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਬਾਬਾ ਕਾਲਾ ਮਹਿਰ ਬਹੁਮੰਤਵੀ ਸਟੇਡੀਅਮ ਵਿੱਚ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਲਈ ਮੀਟਿੰਗ ਦੌਰਾਨ ਦਿੱਤੀ।                                                 
          ਇਸ ਮੌਕੇ ਉਨ੍ਹਾਂ ਸਕੂਲਾਂ ਦੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਾਲੇ ਪ੍ਰੋਗਰਾਮ ਬਾਰੇ ਸਿੱਖਿਆ ਵਿਭਾਗ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸਟੇਡੀਅਮ ਦੀ ਸਫ਼ਾਈ,  ਚੌਕਾਂ ਦੀ ਸਜਾਵਟ, ਮਾਰਚ ਪਾਸਟ, ਝੰਡਾ ਲਹਿਰਾਉਣ ਦੀ ਰਸਮ ਆਦਿ ਸਬੰਧੀ ਡਿਊਟੀਆਂ ਲਗਾਈਆਂ।
        ਉਨ੍ਹਾਂ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ ਅਤੇ ਨਾਲ ਹੀ ਰਿਹਰਸਲ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਜਾਵੇਗੀ। ਉਨ੍ਹਾਂ ਸਟੇਡੀਅਮ ਦੀ ਸਫ਼ਾਈ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹ ਲੈਣ ਬਾਰੇ ਵੀ ਹਦਾਇਤ ਕੀਤੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਹਰਪ੍ਰੀਤ ਸਿੰਘ ਅਟਵਾਲ, ਡੀ ਐੱਸ ਪੀ ਪਰਮਜੀਤ ਸਿੰਘ ਡੋਡ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸ਼ਿਵਾਂਸ਼ ਰਾਠੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


Spread Information
Advertisement
error: Content is protected !!