PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

ਸੱਜਰੀ ਖ਼ਬਰ ਪੰਜਾਬ ਬਰਨਾਲਾ ਮਾਲਵਾ ਮੁੱਖ ਪੰਨਾ

ਅਚਾਨਕ ਬਿਰਧ ਆਸ਼ਰਮ ਪਹੁੰਚੇ DC, ਗਹੁ ਨਾਲ ਸੁਣੀਆਂ ਬਜ਼ੁਰਗਾਂ ਦੀਆਂ ਗੱਲਾਂ…..

Advertisement
Spread Information

ਬਜ਼ੁਰਗਾਂ ਦੀ ਅਹਿਮੀਅਤ ਅਤੇ ਆਦਰ ਸਤਿਕਾਰ ਬਾਰੇ ਸਕੂਲਾਂ ‘ਚ ਕੀਤੀ ਜਾਵੇਗੀ ਚਰਚਾ

ਸਰਕਾਰੀ ਬਿਰਧ ਆਸ਼ਰਮ ਵਿਖੇ ਮੁਫ਼ਤ ਰੱਖਿਆ ਜਾਂਦਾ ਹੈ ਬਜ਼ੁਰਗਾਂ ਦਾ ਖ਼ਿਆਲ

ਸੋਨੀ ਪਨੇਸਰ, ਢਿਲਵਾਂ (ਤਪਾ), 18 ਨਵੰਬਰ 2025
          ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਬਾਬਾ ਫੂਲ ਬਿਰਧ ਆਸ਼ਰਮ, ਢਿਲਵਾਂ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਨੇ ਆਸ਼ਰਮ ‘ਚ ਰਹਿਣ ਵਾਲੇ ਬਜ਼ੁਰਗਾਂ ਨਾਲ ਕੁਝ ਪਲ ਸਾਂਝੇ ਕੀਤੇ। ਉਨ੍ਹਾਂ ਆਸ਼ਰਮ ‘ਚ ਰਹਿ ਰਹੇ 14 ਬਜ਼ੁਰਗਾਂ ਨਾਲ ਚਾਹ ਪੀਤੀ ਅਤੇ ਉਨ੍ਹਾਂ ਦੀ ਖੈਰੀਅਤ ਜਾਣੀ। ਬਜ਼ੁਰਗਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਸ਼ਰਮ ਵਿਖੇ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਹੈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਮੈਡਮ ਸੋਨਮ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ ਵੀ ਹਾਜ਼ਰ ਸਨ।
          ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੀਨੀਅਰ ਸਿਟੀਜ਼ਨ ਨਾਲ ਸਬੰਧਿਤ ਮੁੱਦਿਆਂ ਉੱਤੇ ਵਿਚਾਰ ਚਰਚਾ ਕੀਤੀ ਜਿਸ ਵਿਚ ਬਜ਼ੁਰਗਾਂ ਨੂੰ ਸਰਕਾਰੀ ਹਸਪਤਾਲਾਂ ‘ਚ ਦਿੱਤੀ ਜਾਣ ਵਾਲੀਆਂ ਸਹੂਲਤਾਂ ਬਾਰੇ ਗੱਲ ਕੀਤੀ ਗਈ। ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਪਹਿਲ ਦੇਣ ਲਈ ਗੁਲਾਬੀ ਰੰਗ ਦੀ ਸਲਿੱਪਾਂ ਦਿੱਤੀਆਂ ਜਾਂਦੀਆਂ ਹਨ ਅਤੇ ਓ. ਪੀ. ਡੀ. ‘ਚ ਵੀ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਦੇਖਿਆ ਜਾਂਦਾ ਹੈ। ਇਸ ਤਰ੍ਹਾਂ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਗਈ ਕਿ ਉਹ ਬੈਂਕਾਂ ਨੂੰ ਨਿਰਦੇਸ਼ ਦੇਣ ਕਿ ਬਜ਼ੁਰਗਾਂ ਸਬੰਧੀ ਸਾਰੇ ਬੈਂਕ ਦੇ ਕਾਰਜ ਪਹਿਲ ਦੇ ਆਧਾਰ ਉੱਤੇ ਕੀਤੇ ਜਾਣ ਤਾਂ ਜੋ ਬਜ਼ੁਰਗਾਂ ਨੂੰ ਲੰਮੇ ਸਮੇਂ ਲਈ ਆਪਣੀ ਵਾਰੀ ਦਾ ਇੰਤਜ਼ਾਰ ਨਾ ਕਰਨਾ ਪਾਵੇ।
       ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਰ ਇੱਕ ਬਲਾਕ ਦੇ ਪੰਜ ਸਕੂਲਾਂ ‘ਚ ਸਵੇਰ ਦੀ ਸਭਾ ‘ਚ ਬਜ਼ੁਰਗਾਂ ਦੀ ਅਹਿਮੀਅਤ ਅਤੇ ਉਨ੍ਹਾਂ ਦੇ ਸਨਮਾਨ ਪ੍ਰਤੀ ਵਿਦਿਆਰਥੀਆਂ ਨੂੰ ਦੱਸਿਆ ਜਾਵੇ। ਨਾਲ ਹੀ ਇਨ੍ਹਾਂ ਸਕੂਲਾਂ ‘ਚ ਪੜ੍ਹੇ ਬੱਚਿਆਂ ਨੂੰ ਆਪਣੇ ਦਾਦਾ – ਦਾਦੀ ਅਤੇ ਨਾਨਾ- ਨਾਨੀ ਨਾਲ ਬਿਤਾਏ ਸਮੇਂ ਬਾਰੇ ਵੀ ਚਰਚਾ ਕਰਨ ਲਈ ਕਿਹਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਬਜ਼ੁਰਗ ਬੇ-ਸਹਾਰਾ ਜਾਂ ਲੋੜਵੰਦ ਮਿਲਦਾ ਹੈ ਤਾਂ ਉਸ ਨੂੰ ਬਿਰਧ ਆਸ਼ਰਮ ਵਿਖੇ ਭੇਜਿਆ ਜਾਵੇ। ਵਧੇਰੀ ਜਾਣਕਾਰੀ ਲਈ ਸੁਪਰਡੈਂਟ 8728045025 ਵੀਰਪਾਲ ਕੌਰ ਨੂੰ ਸੰਪਰਕ ਕੀਤਾ ਜਾ ਸਕਦਾ ਹੈ।
        ਇਸ ਮੌਕੇ ਡੀ ਐੱਸ ਪੀ ਤਪਾ ਗੁਰਵਿੰਦਰ ਸਿੰਘ, ਡਿਪਟੀ ਜ਼ਿਲ੍ਹਾ ਅਟਾਰਨੀ ਸੋਨੀ ਗਰਗ, ਜੀ ਈ ਪੀ ਡਬਲਿਊ ਡੀ ਸੰਦੀਪ ਪਾਲ, ਜ਼ਿਲ੍ਹਾ ਸਿਖਿਆ ਅਫ਼ਸਰ ਦਫ਼ਤਰ ਤੋਂ ਰਾਕੇਸ਼ ਕੁਮਾਰ, ਕਾਰਜਕਾਰੀ ਇੰਜੀਨਿਅਰ ਨਗਰ ਕਾਉਂਸਿਲ ਤਪਾ ਹਰਪ੍ਰੀਤ ਸਿੰਘ, ਬੀ ਡੀ ਪੀ ਓ ਸ਼ਹਿਣਾ ਜੁਗਰਾਜ ਸਿੰਘ, ਸੀ ਡੀ ਪੀ ਓ ਹਰਮੀਤ ਕੌਰ, ਲੀਡ ਬੈਂਕ ਮੈਨੇਜਰ ਗੁਰਪ੍ਰਮਿੰਦਰ ਸਿੰਘ, ਸ਼ੋਸ਼ਲ ਵੈਲਫੇਅਰ ਮੈਂਬਰ ਸ਼੍ਰੀ ਸਰਵਨ ਸਿੰਘ, ਸ਼੍ਰੀ ਰਾਜ ਕੁਮਾਰ ਜਿੰਦਲ, ਸ੍ਰੀਮਤੀ ਸੰਦੀਪ ਕੌਰ, ਸ਼੍ਰੀਮਤੀ ਸੁਰਿੰਦਰ ਰਾਣੀ, ਸ਼੍ਰੀ ਉਜਾਗਰ ਸਿੰਘ, ਸ਼੍ਰੀ ਰਾਜੇਸ਼ ਕੁਮਾਰ ਭੁਟਾਨੀ, ਸ਼੍ਰੀ ਲੱਖਪੱਤ ਰਾਏ ਹਾਜ਼ਰ ਸਨ।
        ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰੀਬ 8.21 ਕਰੋੜ ਦੀ ਲਾਗਤ ਨਾਲ 72 ਬੈੱਡਜ਼ ਵਾਲਾ ਤਿੰਨ ਮੰਜ਼ਿਲਾ ਬਿਰਧ ਆਸ਼ਰਮ ਬਣਾਇਆ ਗਿਆ ਹੈ। ਇਹ ਤਿੰਨ ਮੰਜ਼ਲੀ ਇਮਾਰਤ ਨੂੰ ਐੱਡਮਿਨ ਬਲਾਕ, 72 ਬੈਡਜ਼ ਵਾਲੇ ਕਮਰੇ, ਰਸੋਈ, ਵੱਡੇ ਹਾਲ, ਲਾਇਬ੍ਰੇਰੀ ਤੇ ਮੈਡੀਕਲ ਸਹੂਲਤਾਂ ਨਾਲ ਲੈਸ ਹੈ। ਇਸ ਤੋਂ ਇਲਾਵਾ ਡੇਅ ਕੇਅਰ ਇਮਾਰਤ ਵੀ ਹੈ, ਜਿੱਥੇ ਆਸ- ਪਾਸ ਇਲਾਕੇ ਦੇ ਬਜ਼ੁਰਗ ਦਿਨ ਵੇਲੇ ਆਪਣਾ ਸਮਾਂ ਵਧੀਆ ਤਰੀਕੇ ਨਾਲ ਗੁਜ਼ਾਰ ਰਹੇ ਹਨ। ਵਿਭਾਗ ਵਲੋਂ ਸੁਪਰਡੈਂਟ, ਕਲੈਰੀਕਲ ਸਟਾਫ਼, ਰਸੋਈਆ, ਸਫ਼ਾਈ ਸੇਵਕ, ਸੁਰੱਖਿਆ ਗਾਰਡ ਸਣੇ ਹੋਰ ਸਟਾਫ਼ ਵੀ ਤਾਇਨਾਤ ਕੀਤਾ ਗਿਆ ਹੈ।


Spread Information
Advertisement
error: Content is protected !!