
ਹਰਿੰਦਰ ਨਿੱਕਾ, ਬਰਨਾਲਾ 11 ਦਸੰਬਰ 2025
ਸ਼ਹਿਰ ਦੇ ਬਾਜਵਾ ਪੱਤੀ ਇਲਾਕੇ ਵਿਚ ਸਥਿਤ ਇਕ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਵਾਲੇ ਅਧਿਆਪਕ ਗੁਰਵਿੰਦਰ ਸਿੰਘ ਨੂੰ ਆਖਿਰ ਅੱਜ ਪੁਲਿਸ ਨੇ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਹੀ ਲਿਆ। ਇਹ ਬੇਹੱਦ ਸੰਗੀਨ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਬੇਸ਼ੱਕ ਇੱਕ ਵਾਰ ਇਹ ਮਾਮਲਾ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਸੀ, ਪਰੰਤੂ ਪਰਵਿੰਦਰ ਸਿੰਘ ਕਿੱਤਣਾ ਵੱਲੋਂ ਇਸ ਸਬੰਧੀ ਡੀਆਈਜੀ ਪਟਿਆਲਾ ਰੇਂਜ ਅਤੇ ਐਸ ਐਸ ਪੀ ਬਰਨਾਲਾ ਨੂੰ ਭੇਜੀ ਲਿਖਤੀ ਸ਼ਿਕਾਇਤ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਨਾਮਜ਼ਦ ਦੋਸ਼ੀ ਅਧਿਆਪਕ ਖਿਲਾਫ ਅੱਜ ਪੋਕਸੋ ਐਕਟ ਅਤੇ ਬੀਐਨਐਸ ਐਕਟ ਦੀਆਂ ਧਾਰਾਵਾਂ ਤਹਿਤ ਐਫ਼ ਆਈ ਆਰ ਦਰਜ ਕਰਕੇ, ਦੋਸ਼ੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ। 
ਡੀਐਸਪੀ ਸਤਵੀਰ ਸਿੰਘ ਬੈਂਸ ਨੇ ਵੀਡੀਓ ਜਾਰੀ ਕਰਦਿਆਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਵਿੱਚ ਕਾਇਮ ਟੀਮ ਨੇ ਸਬੰਧਿਤ ਸਕੂਲ ਦੀਆਂ ਪੀੜਤ ਵਿਦਿਆਰਥਣਾਂ ਦੇ ਬਿਆਨ ਕਲਮਬੱਧ ਕੀਤੇ ਗਏ,
ਉਨ੍ਹਾਂ ਦੀ ਪੜਤਾਲ ਦੌਰਾਨ ਇਹ ਤੱਥ ਦੀ ਪੁਸ਼ਟੀ ਹੋਈ ਕਿ ਅਧਿਆਪਕ ਗੁਰਵਿੰਦਰ ਸਿੰਘ ਨੇ ਸਕੂਲੀ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਸਨ। ਬਾਲ ਸੁਰੱਖਿਆ ਅਫ਼ਸਰ ਰੁਪਿੰਦਰ ਸਿੰਘ ਬਰਾੜ ਦੀ ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਥਾਣਾ ਸਿਟੀ 1 ਬਰਨਾਲਾ ਵਿਖੇ ਪੋਕਸੋ ਐਕਟ ਅਤੇ ਬੀਐਨਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਥਾਣਾ ਸਿਟੀ 1 ਬਰਨਾਲਾ ਦੇ ਐਸ ਐਚ ਓ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਮਜ਼ਦ ਦੋਸ਼ੀ ਅਧਿਆਪਕ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਨੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਭਲਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
🙏 ਇਹ ਉਠਾਈ ਸੀ ਮੰਗ:
ਪਰਵਿੰਦਰ ਸਿੰਘ ਕਿੱਤਣਾ ਨੇ ਆਪਣੀ ਸ਼ਿਕਾਇਤ ਵਿਚ ਮੰਗ ਕੀਤੀ ਸੀ ਕਿ ਦੋਸ਼ੀ ਅਧਿਆਪਕ ਨੂੰ ਤੁਰੰਤ ਗ੍ਰਿਫ਼ਤਾਰ ਕਰੋ!
ਰਾਜੀਨਾਮਾ ਕਰਵਾਉਣ ਵਾਲੇ ਪੁਲਿਸ ਅਫ਼ਸਰਾਂ ‘ਤੇ ਸਖ਼ਤ ਕਾਰਵਾਈ ਹੋਵੇ।
@PunjabPoliceIndia, @CM_Punjab
#Punjab #Barnala #CrimeNews #SchoolSafet







