ਫ਼ਤਿਹਗੜ੍ਹ ਸਾਹਿਬ - PANJAB TODAY https://panjabtoday.com ਹੁਣ ਹਰ ਖ਼ਬਰ ਤੁਹਾਡੇ ਤੱਕ Mon, 08 Apr 2024 13:11:54 +0000 en-US hourly 1 https://i0.wp.com/panjabtoday.com/wp-content/uploads/2023/11/cropped-cropped-Logo-PanjabToday1.png?fit=32%2C32&ssl=1 ਫ਼ਤਿਹਗੜ੍ਹ ਸਾਹਿਬ - PANJAB TODAY https://panjabtoday.com 32 32 198051722 ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ, ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕਰੋ https://panjabtoday.com/%e0%a8%b8%e0%a9%81%e0%a8%96%e0%a8%ac%e0%a9%80%e0%a8%b0-%e0%a8%ac%e0%a8%be%e0%a8%a6%e0%a8%b2-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac%e0%a9%80%e0%a8%86%e0%a8%82-%e0%a8%a8/?utm_source=rss&utm_medium=rss&utm_campaign=%25e0%25a8%25b8%25e0%25a9%2581%25e0%25a8%2596%25e0%25a8%25ac%25e0%25a9%2580%25e0%25a8%25b0-%25e0%25a8%25ac%25e0%25a8%25be%25e0%25a8%25a6%25e0%25a8%25b2-%25e0%25a8%25a8%25e0%25a9%2587-%25e0%25a8%25aa%25e0%25a9%25b0%25e0%25a8%259c%25e0%25a8%25be%25e0%25a8%25ac%25e0%25a9%2580%25e0%25a8%2586%25e0%25a8%2582-%25e0%25a8%25a8 Mon, 08 Apr 2024 13:11:54 +0000 https://panjabtoday.com/?p=33017 ਮੁੱਖ ਮੰਤਰੀ ਵੱਲੋਂ ਸ਼ਰਾਬ ਘੁਟਾਲੇ ਦੇ ਮੁਲਜ਼ਮ ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰਨ ਦੀ ਕੀਤੀ ਨਿਖੇਧੀ ਪੀਟੀਐਨ, ਸਮਰਾਲਾ/ਬੱਸੀ ਪਠਾਣਾ 8 ਅਪ੍ਰੈਲ 2024            ਸ਼੍ਰੋਮਣੀ ਅਕਾਲੀ...

The post ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ, ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕਰੋ first appeared on PANJAB TODAY.

]]>
ਮੁੱਖ ਮੰਤਰੀ ਵੱਲੋਂ ਸ਼ਰਾਬ ਘੁਟਾਲੇ ਦੇ ਮੁਲਜ਼ਮ ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰਨ ਦੀ ਕੀਤੀ ਨਿਖੇਧੀ

ਪੀਟੀਐਨ, ਸਮਰਾਲਾ/ਬੱਸੀ ਪਠਾਣਾ 8 ਅਪ੍ਰੈਲ 2024

           ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਅਤੇ ਮਿਊਜ਼ੀਅਮ ਦੀ ਦੁਰਵਰਤੋਂ ਰੋਸ ਪ੍ਰਦਰਸ਼ਨ ਲਈ ਕਰਕੇ ਸ਼ਹੀਦ ਦਾ ਅਪਮਾਨ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਾਈਕਾਟ ਕੀਤਾ ਜਾਵੇ।
           ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੂੰ ਪੰਜਾਬ ਬਚਾਓ ਯਾਤਰਾ ਦੌਰਾਨ ਸਮਰਾਲਾ ਤੇ ਬੱਸੀ ਪਠਾਣਾ ਵਿਚ ਲਾਮਿਸਾਲ ਹੁੰਗਾਰਾ ਮਿਲਿਆ, ਨੇ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਭਗਵੰਤ ਮਾਨ ਜੋ ਪਹਿਲਾਂ ਸ਼ਹੀਦ ਦੇ ਨਾਂ ’ਤੇ ਸਹੁੰ ਖਾਂਦੇ ਸਨ, ਹੁਣ ਸ਼ਹੀਦ ਦੇ ਨਾਂ ’ਤੇ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰ ਰਹੇ ਹਨ। ਜਿਸ ਦਾ ਮਕਸਦ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣਾ ਹੈ, ਜਦੋਂ ਕਿ ਅਦਾਲਤ ਉਹਨਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ  ਰੱਦ ਕਰ ਚੁੱਕੀ ਹੈ।                                                     
          ਇਸ ਕਾਰਵਾਈ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਬਾਦਲ ਨੇ ਕਿਹਾ ਕਿ ਭਗਵੰਤ ਮਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਇਕ ਵਾਰ ਵੀ ਖੱਟਕੜ ਕਲਾਂ ਨਹੀਂ ਗਏ ਤੇ ਹੁਣ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਵਾਸਤੇ ਰਾਹਤ ਲੈਣ ਲਈ ਇਸ ਥਾਂ ਦੀ ਦੁਰਵਰਤੋਂ ਕਰ ਰਹੇ ਹਨ। ਉਹਨਾਂ ਨੇ ਆਪ ਸਰਕਾਰ ਵੱਲੋਂ ਪਿੰਡ ਵਿਚ ਰੋਸ ਪ੍ਰਦਰਸ਼ਨ ਦੇ ਡਰਾਮੇ ਦੌਰਾਨ ਕਿਸਾਨਾਂ ਨੂੰ ਉਹਨਾਂ ਦੇ ਖੇਤਾਂ ਤੱਕ ਜਾਣ ਤੋਂ ਰੋਕਣ ਵਾਸਤੇ ਅਤੇ ਪਿੰਡ ਵਿਚ ਆਮ ਲੋਕਾਂ ਦੇ ਇਧਰ ਉਧਰ ਜਾਣ ਤੋਂ ਰੋਕਣ ਵਾਸਤੇ ਸੂਬਾ ਪੁਲਿਸ ਦੀ ਦੁਰਵਰਤੋਂ ਕਰਨ ਦੀ ਵੀ ਨਿਖੇਧੀ ਕੀਤੀ।
        ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਗਏ ਹਨ। ਉਹਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਅਸੀਂ ਵੇਖਿਆ ਕਿ ਕਿਵੇਂ ਤਰਨਤਾਰਨ ਵਿਚ ਇਕ ਔਰਤ ਦੇ ਕਪੜੇ ਪਾੜ ਕੇ ਉਸਨੂੰ ਅਲਫ ਨੰਗਾ ਘੁਮਾਇਆ ਗਿਆ। ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਦੀ ਲੋੜ ਨਹੀਂ ਸਮਝੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਈ ਵਾਸਤੇ ਰੋਸ ਪ੍ਰਦਰਸ਼ਨ ਦਾ ਡਰਾਮਾ ਕਰ ਕੇ ਹੀ ਸੰਤੁਸ਼ਟ ਹਨ ਜਦੋਂ ਕਿ ਪੰਜਾਬ ਅਰਾਜਕਤਾ ਵਿਚ ਧਕਦਾ ਜਾ ਰਿਹਾ ਹੈ।
        ਉਹਨਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਨਾਲ-ਨਾਲ ਸਮਾਜ ਵਿਚ ਨਸ਼ਾ ਤਸਕਰੀ ਸਿਖ਼ਰਾਂ ’ਤੇ ਹੈ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਰੋਜ਼ਾਨਾ ਆਧਾਰ ’ਤੇ ਫਿਰੌਤੀਆਂ ਦੇ ਫੋਨ ਆ ਰਹੇ ਹਨ ਅਤੇ ਇਸਦੇ ਨਤੀਜੇ ਵਜੋਂ ਸੂਬੇ ਵਿਚੋਂ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਬਾਹਰ ਚਲਾ ਗਿਆ ਹੈ।                                                         
           ਪੰਜਾਬੀਆਂ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਆਧਾਰਿਤ ਹੋਰ ਪਾਰਟੀਆਂ ਜੋ ਸੰਸਦੀ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ, ਦੀ ਯੋਜਨਾ ਸਮਝਣ ਦੀ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਚੋਣਾਂ ਖ਼ਤਮ ਹੁੰਦਿਆਂ ਹੀ ਇਹ ਲੋਕ ਪੰਜਾਬ ਦੇ ਹਿੱਤਾਂ ਦੇ ਖਿਲਾਫ ਕੰਮ ਕਰਨਾ ਸ਼ੁਰੂ ਕਰ ਦੇਣਗੇ। ਉਹਨਾਂ ਕਿਹਾ ਕਿ ਸਾਨੂੰ ਇਸ ਚੋਣ ਦੀ ਵਰਤੋਂ ਪੰਜਾਬੀਆਂ ਦੀ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਮੁੱਖ ਮੁੱਦਿਆਂ ਪ੍ਰਤੀ ਵਚਨਬੱਧ ਰਹੇ ਹਾਂ ਤੇ ਹਮੇਸ਼ਾ ਇਹਨਾਂ ਦੇ ਨਿਆਂ ਸੰਗਤਹੱਲ  ਵਾਸਤੇ ਲੜਦੇ ਰਹਾਂਗੇ।
          ਬਾਦਲ, ਜਿਹਨਾਂ ਦੇ ਨਾਲ ਸਮਰਾਲਾ ਵਿਚ ਪਰਮਜੀਤ ਸਿੰਘ ਢਿੱਲੋਂ ਅਤੇ ਬੱਸੀ ਪਠਾਣਾ ਵਿਚ  ਦਰਬਾਰਾ ਸਿੰਘ ਗੁਰੂ ਵੀ ਸਨ, ਨੇ ਲੋਕਾਂ ਨੂੰ ਚੌਕਸ ਕੀਤਾ ਕਿ ਉਹ ਕਾਂਗਰਸ ਪਾਰਟੀ ਦੀਆਂ ਚਾਲਾਂ ਵਿੱਚ ਨਾ ਫਸ ਜਾਣ , ਜਿਸ ਨੇ ਨਾ ਸਿਰਫ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ, ਬਲਕਿ 1984 ਵਿਚ ਬੇਦੋਸ਼ੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਵੀ ਕਰਵਾਇਆ ਤੇ ਇਹ 2017 ਵਿਚ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਕਰਨ ਦੀ ਵੀ ਦੋਸ਼ੀ ਹੈ।
         ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਦਿੱਤੀ, ਬੁਢਾਪਾ ਪੈਨਸ਼ਨ, ਆਟਾ ਦਾਲ ਤੇ ਸ਼ਗਨ ਸਕੀਮ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਤੇ ਚਹੁੰ ਮਾਰਗੀ ਸੜਕਾਂ ਤੇ ਹਵਾਈ ਅੱਡਿਆਂ ਸਮੇਤ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਿਤ ਕੀਤਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਪ੍ਰਧਾਨ ਦੇ ਨਾਲ ਬਿਕਰਮ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਜਸਮੇਲ ਸਿੰਘ ਬੌਂਦਲੀ ਆਦਿ ਹਾਜ਼ਰ ਸਨ।

The post ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ, ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕਰੋ first appeared on PANJAB TODAY.

]]>
33017
ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ https://panjabtoday.com/%e0%a8%9b%e0%a9%87-%e0%a8%ae%e0%a8%b9%e0%a9%80%e0%a8%a8%e0%a9%87-%e0%a8%a4%e0%a9%b1%e0%a8%95-%e0%a8%ae%e0%a8%be%e0%a8%82%e0%a8%b5%e0%a8%be-%e0%a8%ac%e0%a9%b1%e0%a8%9a%e0%a8%bf%e0%a8%86%e0%a8%82/?utm_source=rss&utm_medium=rss&utm_campaign=%25e0%25a8%259b%25e0%25a9%2587-%25e0%25a8%25ae%25e0%25a8%25b9%25e0%25a9%2580%25e0%25a8%25a8%25e0%25a9%2587-%25e0%25a8%25a4%25e0%25a9%25b1%25e0%25a8%2595-%25e0%25a8%25ae%25e0%25a8%25be%25e0%25a8%2582%25e0%25a8%25b5%25e0%25a8%25be-%25e0%25a8%25ac%25e0%25a9%25b1%25e0%25a8%259a%25e0%25a8%25bf%25e0%25a8%2586%25e0%25a8%2582 Wed, 02 Aug 2023 08:27:55 +0000 https://panjabtoday.com/?p=32451 ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਅਗਸਤ 2023        ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ...

The post ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ first appeared on PANJAB TODAY.

]]>
ਅਸ਼ੋਕ ਧੀਮਾਨ, ਫਤਿਹਗੜ੍ਹ ਸਾਹਿਬ, 2 ਅਗਸਤ 2023

       ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ।ਇਸ ਮੌਕੇ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਗਰਭਵਤੀਆਂ, ਦੁੱਧ ਪਿਲਾਉੁਣ ਵਾਲੀਆਂ ਮਾਵਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਅਮ੍ਰਿਤ ਹੈ, ਨਵ ਜਨਮੇ ਬੱਚੇ ਨੂੰ ਜਨਮ ਦੇ ਇੱਕ ਘੰਟੇ ਦੇ ਅੰਦਰ ਅੰਦਰ ਕੇਵਲ ਮਾਂ ਦਾ ਦੁੱਧ ਪਿਲਾਉਣ ਅਤੇ ਮਾਂ ਦਾ ਬੱਚੇ ਦੀ ਚਮੜੀ ਤੋਂ ਚਮੜੀ ਦਾ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਮਾਂ ਅਤੇ ਬੱਚੇ ਵਿਚ ਸਨੇਹ ਪੈਦਾ ਹੋਵੇ।ਉਹਨਾਂ ਕਿਹਾ ਜੋ ਔਰਤਾਂ ਆਪਣੇ ਨਵ ਜੰਮਿਆਂ ਬੱਚਿਆਂ ਨੂੰ 6 ਮਹੀਨੇ ਤੱਕ ਸਿਰਫ ਆਪਣਾ ਦੁੱਧ ਹੀ ਪਿਲਾਉਂਦੀਆਂ ਹਨ ਉਨ੍ਹਾਂ ਬੱਚਿਆਂ ਦਾ ਵਿਕਾਸ ਨਿਰੰਤਰ ਹੁੰਦਾ ਹੈ ਅਤੇ ਦੂਜਿਆਂ ਬੱਚਿਆਂ ਨਾਲੋਂ ਵਧੇਰੇ ਤੰਦਰੁਸਤ ਰਹਿੰਦੇ ਹਨ।                                                               

    ਨਵਜੰਮੇ ਬੱਚਿਆਂ ਦੀ ਮੌਤ ਦਾ ਮੁੱਖ ਕਾਰਣ ਟੱਟੀਆਂ ਉਲਟੀਆਂ ਅਤੇ ਨਿਮੋਨੀਆਂ ਦਾ ਹੋਣਾ ਹੈ ਜੋ ਕਿ ਮੁੱਖ ਤੌਰ ਤੇ ਬੱਚਿਆਂ ਵਿਚ ਬੋਤਲ ਨਾਲ ਓਪਰਾ ਦੁੱਧ ਪਿਲਾਉਣ ਕਰਕੇ ਹੁੰਦੀਆਂ ਹਨ। ਇਸ ਲਈ ਜੇਕਰ ਜਨਮ ਤੋਂ ਘੱਟੋਂ—ਘੱਟ ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ ਤਾਂ ਬਾਲ ਮੌਤ ਦਰ ਨੂੰ ਹੋਰ ਵੀ ਘਟਾਇਆ ਜਾ ਸਕਦਾ ਹੈ।ਇਸ ਮੌਕੇ ਬਲਾਕ ਐਕਸ਼ਟੇਸ਼ਨ ਐਜੂਕੇਟਰ ਮਹਾਵੀਰ ਸਿੰਘ ਨੇ ਕਿਹਾ ਕਿ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਸਾਰੀਆਂ ਸਿਹਤ ਸੰਸ਼ਥਾਵਾਂ ਵਿੱਚ ਮਿਤੀ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਸਪਤਾਹ ਕੰਮਕਾਜੀ ਮਾਪਿਆਂ ਵਿਚ ਬਦਲਾਅ ਲਿਆਉੁਣਾ, ਬੱਚੇ ਨੂੰ ਮਾਂ ਦੇ ਦੁੱਧ ਦੇ ਯੋਗ ਬਣਾਉਣਾ ਥੀਮ ਤਹਿਤ ਗਤੀਵਿਧੀਆਂ ਕਰਕੇ ਨਵ ਜਨਮੇ ਬੱਚੇ ਲਈ ਮਾਂ ਦੇ ਦੁੱਧ ਦੀ ਮੱਹਤਤਾ ਸਬੰਧੀ ਮਾਵਾਂ ਨੁੰ ਜਾਗਰੂਕ ਕੀਤਾ ਜਾ ਰਿਹਾ ਹੈ।                              

     ਉਨ੍ਹਾਂ ਕਿਹਾ ਕਿ ਕੰਮਕਾਜੀ ਮਾਪਿਆਂ ਵਿਚ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਬੱਚੇ ਨੂੰ ਬੋਤਲ ਰਾਹੀ ਓਪਰਾ ਦੁੱਧ ਪਿਲਾਇਆ ਜਾਂਦਾ ਹੈ, ਜਿਸ ਨਾਲ ਬੱਚਿਆਂ ਵਿਚ ਇੰਫੈਕਸਨ ਹੋਣ ਦਾ ਖਤਰਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕੰਮਕਾਜ ਤੇ ਜਾਣ ਵਾਲੀਆਂ ਮਾਵਾਂ ਆਪਣਾ ਦੁੱਧ ਸਟੀਲ ਜਾਂ ਕੱਚ ਦੀ ਕੌਲੀ ਵਿਚ ਕੱਢ ਕੇ ਰੱਖ ਸਕਦੀਆਂ ਹੈ, ਜੋ ਕਿ 6 ਘੰਟਿਆਂ ਲਈ ਬੱਚੇ ਨੂੰ ਪਿਲਾਈਆਂ ਜਾ ਸਕਦਾ ਹੈ।ਇਸ ਮੌਕੇ ਮੈਡੀਕਲ ਅਫਸਰ ਡਾ. ਕੰਵਰਪਾਲ ਸਿੰਘ, ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ, ਨਰਸਿੰਗ ਸਿਸਟਰ ਦਲਜੀਤ ਕੌਰ, ਮੰਗਤ ਰਾਮ ਰੇਡੀਓਗ੍ਰਾਫਰ, ਸਟਾਫ ਨਰਸ ਗੁਰਪ੍ਰੀਤ ਕੌਰ, ਉਪਵੈਦ ਪ੍ਰੀਤੀ ਜੈਦਕਾ, ਫਾਰਮੇਸੀ ਅਫਸਰ ਨਿਰਪਾਲ ਸਿੰਘ, ਅਮਨਦੀਪ ਸਿੰਘ, ਕੌਂਸਲਰ ਚਰਨਵੀਰ ਸਿੰਘ, ਏ.ਐਨ.ਐਮ. ਗੀਤਾ ਗੌਤਮ, ਆਸ਼ਾ ਤੇ ਹੋਰ ਮੌਜੂਦ ਸਨ।

The post ਛੇ ਮਹੀਨੇ ਤੱਕ ਮਾਂਵਾ ਬੱਚਿਆਂ ਨੂੰ ਕੇਵਲ ਆਪਣਾ ਦੁੱਧ ਹੀ ਪਿਲਾਉਣ first appeared on PANJAB TODAY.

]]>
32451
ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਸਜਾਏ ਨਗਰ ਕੀਰਤਨ ‘ਚ ਸ਼ਾਮਿਲ ਲੱਖਾਂ ਸ਼ਰਧਾਲੂ https://panjabtoday.com/%e0%a8%b8%e0%a9%8d%e0%a8%b0%e0%a9%80-%e0%a8%ab%e0%a8%bc%e0%a8%a4%e0%a8%b9%e0%a8%bf%e0%a8%97%e0%a9%9c%e0%a9%8d%e0%a8%b9-%e0%a8%b8%e0%a8%be%e0%a8%b9%e0%a8%bf%e0%a8%ac-%e0%a8%a4%e0%a9%8b%e0%a8%82/?utm_source=rss&utm_medium=rss&utm_campaign=%25e0%25a8%25b8%25e0%25a9%258d%25e0%25a8%25b0%25e0%25a9%2580-%25e0%25a8%25ab%25e0%25a8%25bc%25e0%25a8%25a4%25e0%25a8%25b9%25e0%25a8%25bf%25e0%25a8%2597%25e0%25a9%259c%25e0%25a9%258d%25e0%25a8%25b9-%25e0%25a8%25b8%25e0%25a8%25be%25e0%25a8%25b9%25e0%25a8%25bf%25e0%25a8%25ac-%25e0%25a8%25a4%25e0%25a9%258b%25e0%25a8%2582 https://panjabtoday.com/%e0%a8%b8%e0%a9%8d%e0%a8%b0%e0%a9%80-%e0%a8%ab%e0%a8%bc%e0%a8%a4%e0%a8%b9%e0%a8%bf%e0%a8%97%e0%a9%9c%e0%a9%8d%e0%a8%b9-%e0%a8%b8%e0%a8%be%e0%a8%b9%e0%a8%bf%e0%a8%ac-%e0%a8%a4%e0%a9%8b%e0%a8%82/#respond Wed, 28 Dec 2022 11:30:29 +0000 https://panjabtoday.com/?p=31934 ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਸ਼ਹੀਦੀ ਸਭਾ ਦੌਰਾਨ ਮਿਲੇ ਸਹਿਯੋਗ ਲਈ ਸੰਗਤ ਦਾ ਧੰਨਵਾਦ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸੰਗਤ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਲਈ ਵਚਨਬੱਧ ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ...

The post ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਸਜਾਏ ਨਗਰ ਕੀਰਤਨ ‘ਚ ਸ਼ਾਮਿਲ ਲੱਖਾਂ ਸ਼ਰਧਾਲੂ first appeared on PANJAB TODAY.

]]>
ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵਲੋਂ ਸ਼ਹੀਦੀ ਸਭਾ ਦੌਰਾਨ ਮਿਲੇ ਸਹਿਯੋਗ ਲਈ ਸੰਗਤ ਦਾ ਧੰਨਵਾਦ
ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸੰਗਤ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਲਈ ਵਚਨਬੱਧ

ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022

    ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤਕ ਸਜਾਏ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਲ ਹੋਏ।
    ਇਸ ਮੌਕੇ ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਦਿੱਤੀ ਗਈ ਵੱਡੀ ਕੁਰਬਾਨੀ ਦੀ ਮਿਸਾਲ ਦੁਨੀਆਂ ਭਰ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਦਸਮਪਿਤਾ ਦੇ ਬਹਾਦਰ ਛੋਟੇ ਸਾਹਿਬਜ਼ਾਦਿਆਂ ਨੇ ਪੰਥ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਕੌਮ ਵਿੱਚ ਨਵਾਂ ਜੋਸ਼ ਭਰਿਆ ਅਤੇ ਜਾਲਮ ਸਾਮਰਾਜ ਦਾ ਜੜ੍ਹੋਂ ਖਾਤਮਾ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਵੱਲੋਂ ਪਾਏ ਗਏ ਪੂਰਨਿਆਂ ‘ਤੇ ਚੱਲ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।                                                                                       
     ਸ. ਰਾਏ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਣ ਲਈ ਆਈ ਸੰਗਤ ਦਾ ਵੀ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਇੰਤਜ਼ਾਮ ਕੀਤੇ ਸਨ, ਜਿਸ ਸਦਕਾ ਲੱਖਾਂ ਦੇ ਇਕੱਠ ਦੇ ਬਾਵਜੂਦ ਸੰਗਤ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਏ। ਉਨ੍ਹਾਂ ਕਿਹਾ ਕਿ ਸਰਕਾਰ ਲੱਖਾਂ ਸ਼ਰਧਾਲੂਆਂ ਦੀ ਧੰਨਵਾਦੀ ਹੈ, ਜਿਨ੍ਹਾਂ ਦੇ ਸਹਿਯੋਗ ਨਾਲ ਸ਼ਹੀਦੀ ਸਭਾ ਅਮਨ ਸ਼ਾਂਤੀ ਨਾਲ ਸੰਪੰਨ ਹੋਈ।
     ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਦੁਨੀਆਂ ਭਰ ਵਿੱਚ ਸਤਿਕਾਰੀ ਜਾਂਦੀ ਹੈ। ਉਨ੍ਹਾਂ  ਕਿਹਾ ਕਿ ਸੰਗਤ ਦੀ ਸੁਰੱਖਿਆ ਤੇ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਕਾਰਨ ਸੰਗਤ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਏ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸੰਗਤ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਦੇਣ ਲਈ ਵਚਨਬੱਧ ਹੈ। ਇਸ ਮੌਕੇ ਜਗਜੀਤ ਸਿੰਘ ਰਿਊਣਾ, ਗੱਜਣ ਸਿੰਘ ਜਲਵੇੜਾ, ਸਨੀ ਚੋਪੜਾ, ਅਮਰਿੰਦਰ ਮੰਡੋਫਲ,ਗੁਰਸਤਿੰਦਰ ਜੱਲਾ,ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਮਾਨਵ ਟਿਵਾਣਾ, ਬਹਾਦਰ ਜਲਾਲ,ਬਲਜਿੰਦਰ ਕਾਕਾ ਆਦਿ ਹਾਜ਼ਰ ਸਨ।

The post ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਸਜਾਏ ਨਗਰ ਕੀਰਤਨ ‘ਚ ਸ਼ਾਮਿਲ ਲੱਖਾਂ ਸ਼ਰਧਾਲੂ first appeared on PANJAB TODAY.

]]>
https://panjabtoday.com/%e0%a8%b8%e0%a9%8d%e0%a8%b0%e0%a9%80-%e0%a8%ab%e0%a8%bc%e0%a8%a4%e0%a8%b9%e0%a8%bf%e0%a8%97%e0%a9%9c%e0%a9%8d%e0%a8%b9-%e0%a8%b8%e0%a8%be%e0%a8%b9%e0%a8%bf%e0%a8%ac-%e0%a8%a4%e0%a9%8b%e0%a8%82/feed/ 0 31934
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ : ਰਾਜਪਾਲ https://panjabtoday.com/%e0%a8%9b%e0%a9%8b%e0%a8%9f%e0%a9%87-%e0%a8%b8%e0%a8%be%e0%a8%b9%e0%a8%bf%e0%a8%ac%e0%a8%9c%e0%a8%bc%e0%a8%be%e0%a8%a6%e0%a8%bf%e0%a8%86%e0%a8%82-%e0%a8%a6%e0%a9%80-%e0%a8%b8%e0%a8%bc%e0%a8%b9/?utm_source=rss&utm_medium=rss&utm_campaign=%25e0%25a8%259b%25e0%25a9%258b%25e0%25a8%259f%25e0%25a9%2587-%25e0%25a8%25b8%25e0%25a8%25be%25e0%25a8%25b9%25e0%25a8%25bf%25e0%25a8%25ac%25e0%25a8%259c%25e0%25a8%25bc%25e0%25a8%25be%25e0%25a8%25a6%25e0%25a8%25bf%25e0%25a8%2586%25e0%25a8%2582-%25e0%25a8%25a6%25e0%25a9%2580-%25e0%25a8%25b8%25e0%25a8%25bc%25e0%25a8%25b9 https://panjabtoday.com/%e0%a8%9b%e0%a9%8b%e0%a8%9f%e0%a9%87-%e0%a8%b8%e0%a8%be%e0%a8%b9%e0%a8%bf%e0%a8%ac%e0%a8%9c%e0%a8%bc%e0%a8%be%e0%a8%a6%e0%a8%bf%e0%a8%86%e0%a8%82-%e0%a8%a6%e0%a9%80-%e0%a8%b8%e0%a8%bc%e0%a8%b9/#respond Wed, 28 Dec 2022 11:17:10 +0000 https://panjabtoday.com/?p=31931 ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਚ ਲਿਖੀ ਜਾਵੇਗੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022     ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ...

The post ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ : ਰਾਜਪਾਲ first appeared on PANJAB TODAY.

]]>
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਚ ਲਿਖੀ ਜਾਵੇਗੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022

    ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ  ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ। ਇਸ ਮੌਕੇ ਰਾਜਪਾਲ ਪੰਜਾਬ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਰਾਜਪਾਲ ਦੇ ਏ.ਡੀ.ਸੀ. ਸ਼੍ਰੀ ਪੀ.ਐਸ. ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੋਹਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

The post ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ : ਰਾਜਪਾਲ first appeared on PANJAB TODAY.

]]>
https://panjabtoday.com/%e0%a8%9b%e0%a9%8b%e0%a8%9f%e0%a9%87-%e0%a8%b8%e0%a8%be%e0%a8%b9%e0%a8%bf%e0%a8%ac%e0%a8%9c%e0%a8%bc%e0%a8%be%e0%a8%a6%e0%a8%bf%e0%a8%86%e0%a8%82-%e0%a8%a6%e0%a9%80-%e0%a8%b8%e0%a8%bc%e0%a8%b9/feed/ 0 31931
ਕੈਪਟਨ ਅਮਰਿੰਦਰ ਦੀ ਧੀ ਜੈ ਇੰਦਰ ਕੌਰ ਨਮਨ ਕਰਨ ਪਹੁੰਚੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ https://panjabtoday.com/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%a6%e0%a9%80-%e0%a8%a7%e0%a9%80-%e0%a8%9c%e0%a9%88-%e0%a8%87%e0%a9%b0%e0%a8%a6/?utm_source=rss&utm_medium=rss&utm_campaign=%25e0%25a8%2595%25e0%25a9%2588%25e0%25a8%25aa%25e0%25a8%259f%25e0%25a8%25a8-%25e0%25a8%2585%25e0%25a8%25ae%25e0%25a8%25b0%25e0%25a8%25bf%25e0%25a9%25b0%25e0%25a8%25a6%25e0%25a8%25b0-%25e0%25a8%25a6%25e0%25a9%2580-%25e0%25a8%25a7%25e0%25a9%2580-%25e0%25a8%259c%25e0%25a9%2588-%25e0%25a8%2587%25e0%25a9%25b0%25e0%25a8%25a6 https://panjabtoday.com/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%a6%e0%a9%80-%e0%a8%a7%e0%a9%80-%e0%a8%9c%e0%a9%88-%e0%a8%87%e0%a9%b0%e0%a8%a6/#respond Mon, 26 Dec 2022 14:02:59 +0000 https://panjabtoday.com/?p=31914 ਕਿਹਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀਆਂ ਲਾਸਾਨੀ ਹਨ ਅਤੇ ਰਹਿੰਦੀ ਦੁਨੀਆ ਤੱਕ ਇਕ ਮਿਸਾਲ ਬਣਕੇ ਰਹਿਣਗੀਆਂ ਆਪਣੇ ਪਰਿਵਾਰ ਦਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਵਿਸ਼ੇਸ਼ ਸਬੰਧ ਸਾਂਝਾ ਕੀਤਾ ਅਸ਼ੋਕ ਧੀਮਾਨ , ਫਤਹਿਗੜ੍ਹ ਸਾਹਿਬ, 26 ਦਸੰਬਰ 2022...

The post ਕੈਪਟਨ ਅਮਰਿੰਦਰ ਦੀ ਧੀ ਜੈ ਇੰਦਰ ਕੌਰ ਨਮਨ ਕਰਨ ਪਹੁੰਚੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ first appeared on PANJAB TODAY.

]]>
ਕਿਹਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਕੁਰਬਾਨੀਆਂ ਲਾਸਾਨੀ ਹਨ ਅਤੇ ਰਹਿੰਦੀ ਦੁਨੀਆ ਤੱਕ ਇਕ ਮਿਸਾਲ ਬਣਕੇ ਰਹਿਣਗੀਆਂ

ਆਪਣੇ ਪਰਿਵਾਰ ਦਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਵਿਸ਼ੇਸ਼ ਸਬੰਧ ਸਾਂਝਾ ਕੀਤਾ


ਅਸ਼ੋਕ ਧੀਮਾਨ , ਫਤਹਿਗੜ੍ਹ ਸਾਹਿਬ, 26 ਦਸੰਬਰ 2022
ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।
    ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ, “ਛੋਟੇ ਸਾਹਿਬਜ਼ਾਦੇ ਬਾਬਾ ਫ਼ਤਹਿ ਸਿੰਘ, ਬਾਬਾ ਜ਼ੋਰਾਵਰ ਸਿੰਘ, ਮਾਤਾ ਗੁਜਰੀ ਜੀ ਅਤੇ ਸਰਬੰਸਦਾਨੀ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹਾਦਤ ਬਹਾਦਰੀ, ਨਿਡਰਤਾ, ਵਿਸ਼ਵਾਸ ਅਤੇ ਸੱਚ ਲਈ ਹਮੇਸ਼ਾਂ ਖੜ੍ਹੇ ਹੋਣ ਦੀ ਮਹਾਨ ਮਿਸਾਲ ਹੈ।”
      ਉਨ੍ਹਾਂ ਨੇ ਅੱਗੇ ਕਿਹਾ, “ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪੂਰੇ ਪਰਿਵਾਰ ਨੇ ਜੋ ਅਥਾਹ ਕੁਰਬਾਨੀ ਦਿੱਤੀ ਉਹ ਰਹਿੰਦੀ ਦੁਨੀਆ ਤੱਕ ਸਭਨਾਂ ਲਈ ਇੱਕ ਪ੍ਰੇਰਣਾ ਬਣੀ ਰਹੇਗੀ। ਛੋਟੇ ਸਾਹਿਬਜ਼ਾਦੇ ਸਿਰਫ 7 ਅਤੇ 9 ਸਾਲ ਦੇ ਸਨ ਜਦੋਂ ਉਹਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਨ ਦਾ ਫੈਸਲਾ ਕੀਤਾ ਪਰ ਮੁਗਲਾਂ ਦੀ ਈਨ ਮੂਹਰੇ ਹਾਰ ਨਹੀਂ ਮੰਨੀ। ਇੰਨੀ ਛੋਟੀ ਉਮਰ ਵਿੱਚ ਸਰਬੱਤ ਦੇ ਭਲੇ ਲਈ ਆਪਣੀ ਜਾਨ ਦੇਣੀ, ਅੱਜ ਤੱਕ ਕਦੇ ਨਹੀਂ ਸੁਣਿਆ ਗਿਆ ਸੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਇਹ ਮਿਸਾਲੀ ਕੁਰਬਾਨੀ ਇਸ ਸਾਰੇ ਸੰਸਾਰ ਵਿੱਚ ਸਭ ਤੋਂ ਮਹਾਨ ਹੈ।”
     ਫਤਹਿਗੜ੍ਹ ਸਾਹਿਬ ਦੀ ਧਰਤੀ ਨਾਲ ਜੈ ਇੰਦਰ ਕੌਰ ਨਾਲ ਆਪਣੇ ਪਰਿਵਾਰ ਦੇ ਇਤਿਹਾਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ, “ਮੇਰੇ ਪਰਿਵਾਰ ਦਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਾਲ ਵਿਸ਼ੇਸ਼ ਰਿਸ਼ਤਾ ਰਿਹਾ ਹੈ, ਮੇਰੇ ਦਾਦਾ ਜੀ ਮਹਾਰਾਜਾ ਯਾਦਵਿੰਦਰ ਸਿੰਘ ਜੀ ਅਤੇ ਮਹਾਰਾਜਾ ਕਰਮ ਸਿੰਘ ਜੀ ਨੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕੀਤੀ ਸੀ। ਅਸਲ ਵਿੱਚ ਮਹਾਰਾਜਾ ਕਰਮ ਸਿੰਘ ਜੀ ਨੇ 19ਵੀਂ ਸਦੀ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਇਹ ਗੁਰਦੁਆਰਾ ਸਾਹਿਬ ਬਣਵਾਇਆ ਸੀ।ਆਜ਼ਾਦੀ ਤੋਂ ਬਾਅਦ ਮੇਰੇ ਦਾਦਾ ਜੀ ਨੇ ਸਿੱਖ ਸੰਗਤ ਨਾਲ ਮਿਲ ਕੇ ਪੁਰਾਣੀ ਇਮਾਰਤ ਦੀ ਮੁਰੰਮਤ ਦਾ ਕੰਮ ਕਰਵਾਇਆ ਅਤੇ ਇੱਕ ਗੁਰਦੁਆਰਾ ਕੰਪਲੈਕਸ ਦਾ ਨਵਾਂ ਮੁੱਖ ਪ੍ਰਵੇਸ਼ ਦੁਆਰ ਵੀ ਉਨ੍ਹਾਂ ਦੁਆਰਾ ਬਣਾਇਆ ਗਿਆ ਸੀ।”
.

The post ਕੈਪਟਨ ਅਮਰਿੰਦਰ ਦੀ ਧੀ ਜੈ ਇੰਦਰ ਕੌਰ ਨਮਨ ਕਰਨ ਪਹੁੰਚੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ first appeared on PANJAB TODAY.

]]>
https://panjabtoday.com/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%a6%e0%a9%80-%e0%a8%a7%e0%a9%80-%e0%a8%9c%e0%a9%88-%e0%a8%87%e0%a9%b0%e0%a8%a6/feed/ 0 31914
ਐਮ.ਐਲ.ਏ. ਲਖਵੀਰ ਸਿੰਘ ਰਾਏ ਨੇ ਲਿਆ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ https://panjabtoday.com/%e0%a8%90%e0%a8%ae-%e0%a8%90%e0%a8%b2-%e0%a8%8f-%e0%a8%b2%e0%a8%96%e0%a8%b5%e0%a9%80%e0%a8%b0-%e0%a8%b8%e0%a8%bf%e0%a9%b0%e0%a8%98-%e0%a8%b0%e0%a8%be%e0%a8%8f-%e0%a8%a8%e0%a9%87-%e0%a8%b2%e0%a8%bf/?utm_source=rss&utm_medium=rss&utm_campaign=%25e0%25a8%2590%25e0%25a8%25ae-%25e0%25a8%2590%25e0%25a8%25b2-%25e0%25a8%258f-%25e0%25a8%25b2%25e0%25a8%2596%25e0%25a8%25b5%25e0%25a9%2580%25e0%25a8%25b0-%25e0%25a8%25b8%25e0%25a8%25bf%25e0%25a9%25b0%25e0%25a8%2598-%25e0%25a8%25b0%25e0%25a8%25be%25e0%25a8%258f-%25e0%25a8%25a8%25e0%25a9%2587-%25e0%25a8%25b2%25e0%25a8%25bf https://panjabtoday.com/%e0%a8%90%e0%a8%ae-%e0%a8%90%e0%a8%b2-%e0%a8%8f-%e0%a8%b2%e0%a8%96%e0%a8%b5%e0%a9%80%e0%a8%b0-%e0%a8%b8%e0%a8%bf%e0%a9%b0%e0%a8%98-%e0%a8%b0%e0%a8%be%e0%a8%8f-%e0%a8%a8%e0%a9%87-%e0%a8%b2%e0%a8%bf/#respond Mon, 08 Aug 2022 14:21:01 +0000 https://panjabtoday.com/?p=31673 ਐਮ.ਐਲ.ਏ. ਲਖਵੀਰ ਸਿੰਘ ਰਾਏ ਨੇ ਲਿਆ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ ਫਤਿਹਗੜ੍ਹ ਸਾਹਿਬ, 8 ਅਗਸਤ ( ਪੀ ਟੀ ਨੈੱਟਵਰਕ)   ਪੰਜਾਬ ਸਰਕਾਰ ਸੂਬੇ ਭਰ ਵਿਚ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਚਨਵੱਧ ਹੈ ਤੇ ਆਮ ਲੋਕਾਂ ਦੀ ਸਿਹਤ ਪੱਧਰ...

The post ਐਮ.ਐਲ.ਏ. ਲਖਵੀਰ ਸਿੰਘ ਰਾਏ ਨੇ ਲਿਆ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ first appeared on PANJAB TODAY.

]]>
ਐਮ.ਐਲ.ਏ. ਲਖਵੀਰ ਸਿੰਘ ਰਾਏ ਨੇ ਲਿਆ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ

ਫਤਿਹਗੜ੍ਹ ਸਾਹਿਬ, 8 ਅਗਸਤ ( ਪੀ ਟੀ ਨੈੱਟਵਰਕ)

 

ਪੰਜਾਬ ਸਰਕਾਰ ਸੂਬੇ ਭਰ ਵਿਚ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਚਨਵੱਧ ਹੈ ਤੇ ਆਮ ਲੋਕਾਂ ਦੀ ਸਿਹਤ ਪੱਧਰ ਨੂੰ ਬਿਹਤਰ ਬਣਾਉਣ ਲਈ ਨਿਰਤਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮਾਨਯੋਗ ਸ. ਲਖਵੀਰ ਸਿੰਘ ਰਾਏ ਐਮ.ਐਲ.ਏ. ਫਤਿਹਗੜ੍ਹ ਸਾਹਿਬ ਨੇ ਪਿੰਡ ਛਲੇੜੀ ਖੁਰਦ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਦਾ 15 ਅਗਸਤ ਤੋਂ ਆਗਾਜ਼ ਕਰਨ ਜਾ ਰਹੀ ਹੈ, ਇਸ ਮੌਕੇ ਡਾ. ਵਿਜੈ ਕੁਮਾਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹੇ ਵਿਚ ਪਹਿਲੇ ਗੇੜ੍ਹ ਵਿਚ ਤਿੰਨ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਦੋ ਮੰਡੀ ਗੋਬਿੰਦਗੜ੍ਹ ਦੇ ਖੇਤਰ ਦਲੀਪ ਨਗਰ ਅਤੇ ਸੋਨਾ ਕਾਸਟਿੰਗ ਅਤੇ ਇੱਕ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਪਿੰਡ ਛਲੇੜੀ ਕਲਾਂ ਵਿਚ 15 ਅਗਸਤ ਤੋਂ ਕੰਮ ਕਰਨਾ ਸ਼ੁਰੂ ਕਰ ਦੇਣਗੇ।ਇਸ ਮੌਕੇ ਕਲੀਨਿਕ ਦੀਆਂ ਤਿਆਰੀਆਂ ਪ੍ਰਤੀ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਨੂੰ ਲੋੜੀਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਤੇ ਚਲ ਰਹੇ ਕੰਮ ਸਬੰਧੀ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਰਿੰਦਰ ਸਿੰਘ, ਡਾ. ਰੂਬਲਦੀਪ ਕੌਰ ਨੋਡਲ ਅਫਸਰ, ਮਹਾਵੀਰ ਸਿੰਘ ਬੀ.ਈ.ਈ., ਨਿਰਪਾਲ ਸਿੰਘ ਫਾਰਮੇਸੀ ਅਫਸਰ, ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਸਰਬਜੀਤ ਕੌਰ ਸਾਰੇ ਐਮ.ਪੀ.ਐਚ.ਡਬਲਿਯੂ, ਸੀ.ਐਚ.ਓ. ਮਨਦੀਪ ਕੌਰ, ਅਮਰਿੰਦ ਸਿੰਘ ਮੰਡੋਫਲ, ਗੁਰਵਿੰਦਰ ਸਿੰਘ ਢਿਲੋ, ਰਮੇਸ਼ ਕੁਮਾਰ ਸੋਨੂੰ, ਸਾਬਕਾ ਸਰਪੰਚ ਨਰਿੰਦਰ ਸਿੰਘ, ਮਾਨਵ ਟਿਵਾਣਾ ਅਤੇ ਹੋਰ ਮੌਜੂਦ ਸਨ।

The post ਐਮ.ਐਲ.ਏ. ਲਖਵੀਰ ਸਿੰਘ ਰਾਏ ਨੇ ਲਿਆ ਆਮ ਆਦਮੀ ਕਲੀਨਿਕ ਦੀਆਂ ਤਿਆਰੀਆਂ ਦਾ ਜਾਇਜ਼ਾ first appeared on PANJAB TODAY.

]]>
https://panjabtoday.com/%e0%a8%90%e0%a8%ae-%e0%a8%90%e0%a8%b2-%e0%a8%8f-%e0%a8%b2%e0%a8%96%e0%a8%b5%e0%a9%80%e0%a8%b0-%e0%a8%b8%e0%a8%bf%e0%a9%b0%e0%a8%98-%e0%a8%b0%e0%a8%be%e0%a8%8f-%e0%a8%a8%e0%a9%87-%e0%a8%b2%e0%a8%bf/feed/ 0 31673
13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ   https://panjabtoday.com/13-%e0%a8%85%e0%a8%97%e0%a8%b8%e0%a8%a4-%e0%a8%a8%e0%a9%82%e0%a9%b0-%e0%a8%b2%e0%a9%b1%e0%a8%97%e0%a9%87%e0%a8%97%e0%a9%80-%e0%a8%95%e0%a9%8c%e0%a8%ae%e0%a9%80-%e0%a8%b2%e0%a9%8b%e0%a8%95-%e0%a8%85/?utm_source=rss&utm_medium=rss&utm_campaign=13-%25e0%25a8%2585%25e0%25a8%2597%25e0%25a8%25b8%25e0%25a8%25a4-%25e0%25a8%25a8%25e0%25a9%2582%25e0%25a9%25b0-%25e0%25a8%25b2%25e0%25a9%25b1%25e0%25a8%2597%25e0%25a9%2587%25e0%25a8%2597%25e0%25a9%2580-%25e0%25a8%2595%25e0%25a9%258c%25e0%25a8%25ae%25e0%25a9%2580-%25e0%25a8%25b2%25e0%25a9%258b%25e0%25a8%2595-%25e0%25a8%2585 https://panjabtoday.com/13-%e0%a8%85%e0%a8%97%e0%a8%b8%e0%a8%a4-%e0%a8%a8%e0%a9%82%e0%a9%b0-%e0%a8%b2%e0%a9%b1%e0%a8%97%e0%a9%87%e0%a8%97%e0%a9%80-%e0%a8%95%e0%a9%8c%e0%a8%ae%e0%a9%80-%e0%a8%b2%e0%a9%8b%e0%a8%95-%e0%a8%85/#respond Sun, 07 Aug 2022 13:09:54 +0000 https://panjabtoday.com/?p=31636 13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਫ਼ਤਹਿਗੜ੍ਹ ਸਾਹਿਬ, 07 ਅਗਸਤ (ਪੀ ਟੀ ਨੈੱਟਵਰਕ) ਜਿਲ੍ਹਾ ਤੇ ਸ਼ੈਸ਼ਨਜ਼ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ...

The post 13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ   first appeared on PANJAB TODAY.

]]>
13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ਤਹਿਗੜ੍ਹ ਸਾਹਿਬ, 07 ਅਗਸਤ (ਪੀ ਟੀ ਨੈੱਟਵਰਕ)

ਜਿਲ੍ਹਾ ਤੇ ਸ਼ੈਸ਼ਨਜ਼ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ 13 ਅਗਸਤ ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ ਯੋਗ ਕੇਸ ਸਮਝੋਤੇ ਲਈ ਵਿਚਾਰੇ ਜਾਣਗੇ ਅਤੇ ਦੋਵੇਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਕੇਸ ਸੁਲਝਾਉਣ ਦੀ ਕੋਸ਼ਿਸ ਕੀਤੀ ਜਾਵੇਗੀ।

ਸ਼੍ਰੀ ਗਿੱਲ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਫਾਈਦਾ ਪਹੁੰਚਾਇਆ ਜਾ ਸਕੇ। ਉਹਨਾਂ ਨੇ ਇਸ ਮੌਕੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਪਬਲਿਕ ਦੇ ਕੱਟੇ ਹੋਏ ਟ੍ਰੈਫਿਕ ਚਲਾਨ ਅਤੇ ਹੋਰ ਕੇਸਾਂ ਨੂੰ ਨਿਬੇੜਨ ਦਾ ਵਧੀਆ ਮੌਕਾ ਹੈ, ਕਿਉਂਕਿ ਇਸ ਲੌਕ ਅਦਾਲਤ ਵਿੱਚ ਪੁਰਾਣੇ ਅਤੇ ਨਵੇਂ ਕੱਟੇ ਹੋਏ ਸਾਰੇ ਟ੍ਰੈਫਿਕ ਚਲਾਨਾਂ ਦਾ ਅਤੇ ਬਾਕੀ ਕੇਸਾਂ ਦਾ ਛੇਤੀ ਅਤੇ ਇੱਕੋ ਛੱਤ ਹੇਠ ਨਿਬੇੜਾ ਕੀਤਾ ਜਾਵੇਗਾ।

ਸ੍ਰੀ ਨੇ ਅੱਗੇ ਦੱਸਿਆ ਕਿ ਆਮ ਪਬਲਿਕ ਨੂੰ ਵੀ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਫਾਈਦਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

The post 13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ   first appeared on PANJAB TODAY.

]]>
https://panjabtoday.com/13-%e0%a8%85%e0%a8%97%e0%a8%b8%e0%a8%a4-%e0%a8%a8%e0%a9%82%e0%a9%b0-%e0%a8%b2%e0%a9%b1%e0%a8%97%e0%a9%87%e0%a8%97%e0%a9%80-%e0%a8%95%e0%a9%8c%e0%a8%ae%e0%a9%80-%e0%a8%b2%e0%a9%8b%e0%a8%95-%e0%a8%85/feed/ 0 31636
14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ – ਡਿਪਟੀ ਕਮਿਸ਼ਨਰ  https://panjabtoday.com/14-%e0%a8%85%e0%a8%a4%e0%a9%87-15-%e0%a8%85%e0%a8%97%e0%a8%b8%e0%a8%a4-%e0%a8%a8%e0%a9%82%e0%a9%b0-%e0%a8%95%e0%a8%bf%e0%a8%b8%e0%a9%87-%e0%a8%b5%e0%a9%80-%e0%a8%a4%e0%a8%b0%e0%a9%8d%e0%a8%b9%e0%a8%be/?utm_source=rss&utm_medium=rss&utm_campaign=14-%25e0%25a8%2585%25e0%25a8%25a4%25e0%25a9%2587-15-%25e0%25a8%2585%25e0%25a8%2597%25e0%25a8%25b8%25e0%25a8%25a4-%25e0%25a8%25a8%25e0%25a9%2582%25e0%25a9%25b0-%25e0%25a8%2595%25e0%25a8%25bf%25e0%25a8%25b8%25e0%25a9%2587-%25e0%25a8%25b5%25e0%25a9%2580-%25e0%25a8%25a4%25e0%25a8%25b0%25e0%25a9%258d%25e0%25a8%25b9%25e0%25a8%25be https://panjabtoday.com/14-%e0%a8%85%e0%a8%a4%e0%a9%87-15-%e0%a8%85%e0%a8%97%e0%a8%b8%e0%a8%a4-%e0%a8%a8%e0%a9%82%e0%a9%b0-%e0%a8%95%e0%a8%bf%e0%a8%b8%e0%a9%87-%e0%a8%b5%e0%a9%80-%e0%a8%a4%e0%a8%b0%e0%a9%8d%e0%a8%b9%e0%a8%be/#respond Sun, 07 Aug 2022 12:48:26 +0000 https://panjabtoday.com/?p=31627 14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ – ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ, 07 ਅਗਸਤ (ਪੀ ਟੀ ਨੈੱਟਵਰਕ) 15 ਅਗਸਤ,2022 ਨੂੰ ਦੇਸ਼ ਦੀ ਆਜਾਦੀ ਦੇ ਦਿਹਾੜੇ ਸਬੰਧੀ ਸਮਾਗਮ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਜਿਲ੍ਹਾ ਪੱਧਰ...

The post 14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ – ਡਿਪਟੀ ਕਮਿਸ਼ਨਰ  first appeared on PANJAB TODAY.

]]>
14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ – ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 07 ਅਗਸਤ (ਪੀ ਟੀ ਨੈੱਟਵਰਕ)

15 ਅਗਸਤ,2022 ਨੂੰ ਦੇਸ਼ ਦੀ ਆਜਾਦੀ ਦੇ ਦਿਹਾੜੇ ਸਬੰਧੀ ਸਮਾਗਮ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਜਿਲ੍ਹਾ ਪੱਧਰ ਤੇ ਖੇਡ ਸਟੇਡੀਅਮ,ਸਰਹਿੰਦ(ਮਾਧੋਪੁਰ) ਵਿਖੇ ਮਨਾਇਆ ਜਾ ਰਿਹਾ ਹੈ। ਮੌਜੂਦਾ ਹਲਾਤਾਂ ਦੇ ਮੱਦੇਨਜ਼ਰ 15 ਅਗਸਤ,2022 ਸੁਤੰਤਰਤਾ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਅਤੇ ਉਸ ਦੇ ਆਲੇ ਦੁਆਲੇ 14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਜਰੂਰੀ ਹੋ ਜਾਂਦੀ ਹੈ।

ਜਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 15 ਅਗਸਤ,2022 ਸੁਤੰਤਰਤਾ ਦਿਵਸ ਜਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ,ਸਰਹਿੰਦ (ਮਾਧੋਪੁਰ ਫਤਹਿਗੜ੍ਹ ਸਾਹਿਬ ਦੇ ਆਲੇ-ਦੁਆਲੇ 500 ਮੀਟਰ ਦੇ ਏਰੀਏ ਵਿੱਚ 14 ਅਤੇ 15 ਅਗਸਤ ਨੂੰ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ।

The post 14 ਅਤੇ 15 ਅਗਸਤ ਨੂੰ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ – ਡਿਪਟੀ ਕਮਿਸ਼ਨਰ  first appeared on PANJAB TODAY.

]]>
https://panjabtoday.com/14-%e0%a8%85%e0%a8%a4%e0%a9%87-15-%e0%a8%85%e0%a8%97%e0%a8%b8%e0%a8%a4-%e0%a8%a8%e0%a9%82%e0%a9%b0-%e0%a8%95%e0%a8%bf%e0%a8%b8%e0%a9%87-%e0%a8%b5%e0%a9%80-%e0%a8%a4%e0%a8%b0%e0%a9%8d%e0%a8%b9%e0%a8%be/feed/ 0 31627
ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਈ ਵੱਖ ਵੱਖ ਪਿੰਡਾਂ ਵਿੱਚ ਲਗਾਏ ਵੈਕਸੀਨੇਸ਼ਨ ਕੈਂਪ  https://panjabtoday.com/%e0%a8%95%e0%a8%b0%e0%a9%8b%e0%a8%a8%e0%a8%be-%e0%a8%b5%e0%a9%88%e0%a8%95%e0%a8%b8%e0%a9%80%e0%a8%a8-%e0%a8%a6%e0%a9%80-%e0%a8%ac%e0%a9%82%e0%a8%b8%e0%a8%9f%e0%a8%b0-%e0%a8%a1%e0%a9%8b%e0%a8%9c/?utm_source=rss&utm_medium=rss&utm_campaign=%25e0%25a8%2595%25e0%25a8%25b0%25e0%25a9%258b%25e0%25a8%25a8%25e0%25a8%25be-%25e0%25a8%25b5%25e0%25a9%2588%25e0%25a8%2595%25e0%25a8%25b8%25e0%25a9%2580%25e0%25a8%25a8-%25e0%25a8%25a6%25e0%25a9%2580-%25e0%25a8%25ac%25e0%25a9%2582%25e0%25a8%25b8%25e0%25a8%259f%25e0%25a8%25b0-%25e0%25a8%25a1%25e0%25a9%258b%25e0%25a8%259c https://panjabtoday.com/%e0%a8%95%e0%a8%b0%e0%a9%8b%e0%a8%a8%e0%a8%be-%e0%a8%b5%e0%a9%88%e0%a8%95%e0%a8%b8%e0%a9%80%e0%a8%a8-%e0%a8%a6%e0%a9%80-%e0%a8%ac%e0%a9%82%e0%a8%b8%e0%a8%9f%e0%a8%b0-%e0%a8%a1%e0%a9%8b%e0%a8%9c/#respond Sat, 06 Aug 2022 13:39:02 +0000 https://panjabtoday.com/?p=31610 ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਈ ਵੱਖ ਵੱਖ ਪਿੰਡਾਂ ਵਿੱਚ ਲਗਾਏ ਵੈਕਸੀਨੇਸ਼ਨ ਕੈਂਪ ਫ਼ਤਹਿਗੜ੍ਹ ਸਾਹਿਬ, 06 ਅਗਸਤ (ਪੀ ਟੀ ਨੈੱਟਵਰਕ) ਕੋਰੋਨਾ ਦੇ ਕੇਸਾਂ ਵਿੱਚ ਇੱਕ ਵਾਰ ਫਿਰ ਦੁਬਾਰਾ ਤੋਂ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ...

The post ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਈ ਵੱਖ ਵੱਖ ਪਿੰਡਾਂ ਵਿੱਚ ਲਗਾਏ ਵੈਕਸੀਨੇਸ਼ਨ ਕੈਂਪ  first appeared on PANJAB TODAY.

]]>
ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਈ ਵੱਖ ਵੱਖ ਪਿੰਡਾਂ ਵਿੱਚ ਲਗਾਏ ਵੈਕਸੀਨੇਸ਼ਨ ਕੈਂਪ

ਫ਼ਤਹਿਗੜ੍ਹ ਸਾਹਿਬ, 06 ਅਗਸਤ (ਪੀ ਟੀ ਨੈੱਟਵਰਕ)

ਕੋਰੋਨਾ ਦੇ ਕੇਸਾਂ ਵਿੱਚ ਇੱਕ ਵਾਰ ਫਿਰ ਦੁਬਾਰਾ ਤੋਂ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਹੈ ਕਿ 18 ਤੋਂ ਵੱਧ ਉਮਰ ਦੇ ਸਾਰੇ ਲੋਕ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਜ਼ਰੂਰ ਕਰਵਾਉਣ, ਭੀੜ ਵਾਲੀ ਜਗ੍ਹਾ ਵਿੱਚ ਲੋਕ ਮਾਸਕ ਪਾਉਣਾ ਵੀ ਯਕੀਨੀ ਬਣਾਉਣ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਮੈਡੀਕਲ ਅਫਸਰ, ਨੰਦਪੁਰ ਕਲੌੜ ਡਾ. ਭੁਪਿੰਦਰ ਸਿੰਘ ਨੇ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਨੇ ਕੀਤਾ।

ਉਹਨਾਂ ਦੱਸਿਆ ਕਿ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਅਧੀਨ ਪਿੰਡ ਪੱਧਰ ‘ਤੇ ਰੋਜ਼ਾਨਾ ਕੈਂਪ ਲਗਾਏ ਜਾ ਰਹੇ ਹਨ।

ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਨਾਲ ਲੜਨ ‘ਚ ਜੁਟਿਆ ਹੋਇਆ ਹੈ। ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਰਫ਼ਤਾਰ ਨੂੰ ਉਦੋਂ ਹੀ ਰੋਕਿਆ ਜਾ ਸਕਦਾ ਹੈ ਜਦੋਂ ਹਰ ਕੋਈ ਟੀਕਾ ਲਗਵਾ ਕੇ ਸੁਰੱਖਿਅਤ ਹੋ ਜਾਵੇਗਾ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ 18 ਸਾਲ ਤੋਂ ਵੱਧ ਉਮਰ ਦੇ ਹਰ ਉਸ ਵਿਅਕਤੀ ਨੂੰ ਬੂਸਟਰ ਡੋਜ਼ ਦਿੱਤੀ ਜਾ ਰਹੀ ਹੈ, ਜਿਸ ਨੂੰ ਦੂਜੀ ਡੋਜ਼ ਲਗਾਏ ਛੇ ਮਹੀਨੇ ਤੋਂ ਵੱਧ ਹੋ ਗਏ ਹਨ। ਉਹਨਾਂ 12 ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕਰੋਨਾ ਵੈਕਸਿਨ ਜ਼ਰੂਰ ਲਗਵਾਉਣ।

ਓਹਨਾਂ ਕਿਹਾ ਕਿ ਲੋਕ ਕਰੋਨਾ ਵੈਕਸੀਨ ਲਗਵਾਉਣ ਅਤੇ ਖੁਦ ਨੂੰ ‘ਤੇ ਆਪਣੇ ਪਰਿਵਾਰ ਨੂੰ ਕਰੋਨਾ ਲਾਗ ਤੋਂ ਸੁਰੱਖਿਅਤ ਕਰਨ। ਇਸ ਲਈ ਲੋਕ ਮਾਸਕ ਪਾ ਕੇ ਰੱਖਣ ਅਤੇ ਜੇਕਰ ਕਿਸੇ ਵਿੱਚ ਕਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ, ਤਾਂ ਟੈਸਟ ਕਰਵਾਉਣ ਅਤੇ ਘਰ ਵਿਚ ਇਕਾਂਤ ਵਿੱਚ ਰਹਿਣ। ਅਜਿਹਾ ਕਰਨ ਨਾਲ ਉਹ ਦੂਜਿਆਂ ਨੂੰ ਸੰਕਰਮਿਤ ਨਹੀਂ ਕਰਨਗੇ ਅਤੇ ਮਹਾਂਮਾਰੀ ਫੈਲਣ ਨੂੰ ਰੋਕਣਗੇ। ਕਰੋਨਾ ਤੋਂ ਬਚਣ ਦਾ ਇੱਕੋ ਇੱਕ ਤਰੀਕਾ ਹੈ ਟੀਕਾਕਰਨ ਅਤੇ ਸਾਵਧਾਨੀਆਂ। ਅਜਿਹੀ ਸਥਿਤੀ ਵਿੱਚ, ਸਿਹਤ ਵਿਭਾਗ ਦੀ ਲੋਕਾਂ ਨੂੰ ਅਪੀਲ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਜਲਦੀ ਤੋਂ ਜਲਦੀ ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਗਵਾ ਲੈਣ।

The post ਕਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਈ ਵੱਖ ਵੱਖ ਪਿੰਡਾਂ ਵਿੱਚ ਲਗਾਏ ਵੈਕਸੀਨੇਸ਼ਨ ਕੈਂਪ  first appeared on PANJAB TODAY.

]]>
https://panjabtoday.com/%e0%a8%95%e0%a8%b0%e0%a9%8b%e0%a8%a8%e0%a8%be-%e0%a8%b5%e0%a9%88%e0%a8%95%e0%a8%b8%e0%a9%80%e0%a8%a8-%e0%a8%a6%e0%a9%80-%e0%a8%ac%e0%a9%82%e0%a8%b8%e0%a8%9f%e0%a8%b0-%e0%a8%a1%e0%a9%8b%e0%a8%9c/feed/ 0 31610
ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ  https://panjabtoday.com/%e0%a8%85%e0%a9%b0%e0%a8%ae%e0%a9%8d%e0%a8%b0%e0%a8%bf%e0%a8%a4%e0%a8%b8%e0%a8%b0-%e0%a8%a4%e0%a9%8b%e0%a8%82-%e0%a8%9a%e0%a9%b0%e0%a8%a1%e0%a9%80%e0%a8%97%e0%a8%a1%e0%a8%bc%e0%a9%8d%e0%a8%b9/?utm_source=rss&utm_medium=rss&utm_campaign=%25e0%25a8%2585%25e0%25a9%25b0%25e0%25a8%25ae%25e0%25a9%258d%25e0%25a8%25b0%25e0%25a8%25bf%25e0%25a8%25a4%25e0%25a8%25b8%25e0%25a8%25b0-%25e0%25a8%25a4%25e0%25a9%258b%25e0%25a8%2582-%25e0%25a8%259a%25e0%25a9%25b0%25e0%25a8%25a1%25e0%25a9%2580%25e0%25a8%2597%25e0%25a8%25a1%25e0%25a8%25bc%25e0%25a9%258d%25e0%25a8%25b9 https://panjabtoday.com/%e0%a8%85%e0%a9%b0%e0%a8%ae%e0%a9%8d%e0%a8%b0%e0%a8%bf%e0%a8%a4%e0%a8%b8%e0%a8%b0-%e0%a8%a4%e0%a9%8b%e0%a8%82-%e0%a8%9a%e0%a9%b0%e0%a8%a1%e0%a9%80%e0%a8%97%e0%a8%a1%e0%a8%bc%e0%a9%8d%e0%a8%b9/#respond Wed, 03 Aug 2022 12:05:26 +0000 https://panjabtoday.com/?p=31531   ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ ਬਰਨਾਲਾ ਪੰਜ ਦਰਿਆਵਾਂ ਦੀ ਧਰਤੀ ਤੇ ਚੱਲ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਅਤੇ ਜਾਗਰੂਕਤਾ ਫੈਲਾਉਣ ਲਈ ਕੇ.ਐਲ. ਲੀਗਲ ਟਰੱਸਟ ਵੱਲੋਂ ਪੂਰੇ...

The post ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ  first appeared on PANJAB TODAY.

]]>
 

ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ

ਬਰਨਾਲਾ

ਪੰਜ ਦਰਿਆਵਾਂ ਦੀ ਧਰਤੀ ਤੇ ਚੱਲ ਰਹੇ ਨਸ਼ੇ ਦੇ ਛੇਵੇਂ ਦਰਿਆ ਨੂੰ ਰੋਕਣ ਲਈ ਅਤੇ ਜਾਗਰੂਕਤਾ ਫੈਲਾਉਣ ਲਈ ਕੇ.ਐਲ. ਲੀਗਲ ਟਰੱਸਟ ਵੱਲੋਂ ਪੂਰੇ ਪੰਜਾਬ ਵਿੱਚ ਚੇਤਨਾ ਮਾਰਚ ਨਸ਼ਾ ਛੱਡੋ ਤਰੱਕੀ ਕਰੋ ਦੇ ਸਲੋਗਨ ਤਹਿਤ ਯਾਤਰਾ ਕੱਢੀ ਜਾ ਰਹੀ ਹੈ। ਜਿਸ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤੀ ਗਈ। ਜੋ ਕਿ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ । ਇਸ ਯਾਤਰਾ ਦਾ ਬਠਿੰਡਾ ਪਹੁੰਚਣ ਤੇ ਪਹੁੰਚਣ ਤੇ ਰਿਟਾਇਰਡ ਆਈ ਏ ਐੱਸ ਜਗਮੋਹਨ ਰਾਜੂ ਅਤੇ ਪੂਰੀ ਟੀਮ ਦਾ ਸਵਾਗਤ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਕੀਤਾ ਗਿਆ। ਭਾਈ ਘਨ੍ਹੱਈਆ ਜੀ ਚੌਂਕ ਤੋਂ ਸ਼ੁਰੂ ਹੋਈ ਯਾਤਰਾ ਅਗਰਸੈਨ ਰੋਡ ਤੋਂ ਹੁੰਦੀ ਹੋਈ ਧੋਬੀ ਬਾਜ਼ਾਰ, ਹਸਪਤਾਲ ਬਾਜ਼ਾਰ ਵਿਖੇ ਪੈਦਲ ਚੱਲ ਕੇ ਕੀਤੀ ਗਈ। ਜਿਸ ਤੋਂ ਬਾਅਦ ਜਗਮੋਹਣ ਰਾਜੂ ਅਤੇ ਸੁਖਪਾਲ ਸਰਾਂ ਵੱਲੋਂ ਆਲ ਇੰਡੀਆ ਮੈਡੀਕਲ ਇੰਸਟੀਚਿਊਟ ਵੇ ਡਾਕਟਰਾਂ ਨਾਲ ਮੁਲਾਕਾਤ ਕਰ ਕੇ ਨਸ਼ੇ ਦੇ ਵਧ ਰਹੇ ਜੰਜਾਲ ਵਿਚੋਂ ਨੌਜਵਾਨਾਂ ਨੂੰ ਕੱਢਣ ਲਈ ਜਾਣਕਾਰੀ ਹਾਸਿਲ ਕੀਤੀ ।

ਯਾਤਰਾ ਦੇ ਦੌਰਾਨ ਸੰਬੋਧਨ ਕਰਦੇ ਹੋਏ ਰਿਟਾਇਰਡ ਆਈਏਐਸ ਜਗਮੋਹਨ ਰਾਜੂ ਨੇ ਦੱਸਿਆ ਕਿ ਨੌਕਰੀ ਦੌਰਾਨ ਉਨ੍ਹਾਂ ਨੇ ਬਹੁਤ ਸੂਬਿਆਂ ਵਿੱਚ ਰਹਿ ਕੇ ਕੰਮ ਕਰਨ ਦਾ ਮੌਕਾ ਮਿਲਿਆ ।ਲੇਕਿਨ ਪੰਜਾਬ ਵਿੱਚ ਜੋ ਨਸ਼ਿਆਂ ਦੇ ਚੁੰਗਲ ਵਿੱਚ ਨੌਜਵਾਨ ਫਸ ਰਹੇ ਹਨ ਬਾਰੇ ਸੋਚ ਕੇ ਪੰਜਾਬ ਦੇ ਭਵਿੱਖ ਲਈ ਉਨ੍ਹਾਂ ਦੀ ਰੂਹ ਕੰਬ ਉੱਠਦੀ ਹੈ। ਪੰਜਾਬ ਵਿਚ ਫੈਲੇ ਨਸ਼ੇ ਲਈ ਸਰਕਾਰਾਂ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ । ਜੋ ਕਿ ਛੋਟੀ ਰਾਜਨੀਤੀ ਦੇ ਚੱਕਰ ਵਿਚ ਸਮੱਗਲਰਾਂ ਤੇ ਕਾਰਵਾਈ ਨਹੀਂ ਹੋਣ ਦਿੰਦੀਆਂ । ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਪੂਰੇ ਸਮਾਜ ਨੂੰ ਮਿਲ ਕੇ ਲੜਾਈ ਲੜਨੀ ਹੋਵੇਗੀ। ਇਸ ਲਈ ਮਾਵਾਂ ਭੈਣਾਂ ਨੂੰ ਵੀ ਅੱਗੇ ਆ ਕੇ ਆਪਣਾ ਯੋਗਦਾਨ ਦੇਣਾ ਪਵੇਗਾ। ਅੱਜ ਹਰ ਦਿਨ ਪੰਜਾਬ ਦੇ ਨੌਜਵਾਨ ਮੈਡੀਕਲ ਨਸ਼ੇ ਕਾਰਨ ਮੌਤ ਦਾ ਸ਼ਿਕਾਰ ਹੋ ਰਹੇ ਹਨ। ਅਤੇ ਸਰਕਾਰਾਂ ਕਰੜੀ ਕਾਰਵਾਈ ਕਰਨ ਦੀ ਬਜਾਏ ਸਿਰਫ਼ ਪ੍ਰਚਾਰ ਰਾਹੀਂ ਨਸ਼ਾ ਖਤਮ ਕਰਨਾ ਚਾਹੁੰਦੀਆਂ ਹਨ। ਨਸ਼ੇ ਖਿਲਾਫ ਕੋਈ ਵੀ ਸਟਰਾਂਗ ਪਾਲਿਸੀ ਪੰਜਾਬ ਵਿੱਚ ਲਾਗੂ ਨਹੀਂ ਕੀਤੀ ਗਈ। ਜਿਸ ਕਾਰਨ ਪੰਜਾਬ ਦੀ ਜਵਾਨੀ ਦੇ ਨਾਲ ਨਾਲ ਪੰਜਾਬ ਦਾ ਭਵਿੱਖ ਵੀ ਫਿੱਕਾ ਪੈਂਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਨਸ਼ੇ ਦੇ ਖਿਲਾਫ਼ ਸਹਿਯੋਗ ਕਰਨ ਲਈ ਤਿਆਰ ਹੈ। ਪਰੰਤੂ ਸਰਕਾਰ ਦੀ ਨੀਅਤ ਸਾਫ਼ ਨਾ ਹੋਣ ਕਰਕੇ ਨਸ਼ੇ ਦੇ ਵਪਾਰੀ ਵੱਧ ਰਹੇ ਹਨ ।

  • ਅੱਜ ਪੰਜਾਬ ਦਾ ਹਰੇਕ ਵਰਗ ਨਸ਼ੇ ਨੂੰ ਲੈ ਕੇ ਚਿੰਤਤ ਹੈ ਅਤੇ ਜਗਮੋਹਨ ਰਾਜੂ ਵੱਲੋਂ ਸ਼ੁਰੂ ਕੀਤਾ ਗਿਆ ਚੇਤਨਾ ਮਾਰਚ ਪੰਜਾਬ ਲਈ ਚੰਗੇ ਨਤੀਜੇ ਲੈ ਕੇ ਆਵੇਗਾ। ਸੁਖਪਾਲ ਸਰਾਂ ਨੇ ਦੱਸਿਆ ਕਿ ਲੋਕਾਂ ਨੂੰ ਇਸ ਚੇਤਨਾ ਮਾਰਚ ਨਾਲ ਜੋਡ਼ਨ ਲਈ ਮਿਸਡ ਕਾਲ ਅਤੇ ਹਸਤਾਖਰ ਮੁਹਿੰਮ ਚਲਾਈ ਜਾ ਰਹੀ ਹੈ ਲੋਕ 9888688444 ਤੇ ਮਿਸ ਕਾਲ ਦੇ ਕੇ ਇਸ ਅਭਿਆਨ ਨਾਲ ਜੁੜ ਸਕਦੇ ਹਨ। ਅਤੇ ਜਲਦ ਹੀ ਪ੍ਰਧਾਨਮੰਤਰੀ ਨੂੰ ਹਸਤਾਖਰ ਕੀਤੇ ਹੋਏ ਜਨਸੰਪਰਕ ਦੀਆਂ ਕਾਪੀਆਂ ਦੇ ਕੇ ਨਸ਼ਿਆਂ ਖ਼ਿਲਾਫ਼ ਗੜੇ ਐਕਸ਼ਨ ਲੈਣ ਦੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਅਗਰਵਾਲ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਸਾਰੇ ਰਾਜਨੀਤਕ ਪਾਰਟੀਆਂ ਨੂੰ ਇੱਕ ਮੰਚ ਤੇ ਆਉਣਾ ਹੋਵੇਗਾ। ਅਤੇ ਜੋ ਵੀ ਨਸ਼ੇ ਦੇ ਸੋਦਾਗਰਾਂ ਹਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਵਾਉਣੀ ਹੋਵੇਗੀ ਇਸ ਮੌਕੇ ਨੀਰਜ ਜੌਡ਼ਾ,ਨਰੇਸ਼ ਮਹਿਤਾ,ਮਹਿੰਦਰ ਕੌਰ, ਕੁਲਵਿੰਦਰ ਕੌਰ,ਵਿੱਕੀ ਅਤੇ ਹੋਰ ਲੋਕ ਹਾਜ਼ਰ ਸਨ।

The post ਅੰਮ੍ਰਿਤਸਰ ਤੋਂ ਚੰਡੀਗਡ਼੍ਹ ਤੱਕ ਕੱਢੀ ਜਾਵੇਗ ਨਸ਼ੇ ਖਿਲਾਫ ਪੂਰੇ ਪੰਜਾਬ ਵਿਚ ਕੱਢੀ ਜਾਵੇਗੀ ਜਾਗਰੂਕਤਾ ਰੈਲੀ  first appeared on PANJAB TODAY.

]]>
https://panjabtoday.com/%e0%a8%85%e0%a9%b0%e0%a8%ae%e0%a9%8d%e0%a8%b0%e0%a8%bf%e0%a8%a4%e0%a8%b8%e0%a8%b0-%e0%a8%a4%e0%a9%8b%e0%a8%82-%e0%a8%9a%e0%a9%b0%e0%a8%a1%e0%a9%80%e0%a8%97%e0%a8%a1%e0%a8%bc%e0%a9%8d%e0%a8%b9/feed/ 0 31531