ਫ਼ਾਜ਼ਿਲਕਾ - PANJAB TODAY https://panjabtoday.com ਹੁਣ ਹਰ ਖ਼ਬਰ ਤੁਹਾਡੇ ਤੱਕ Tue, 14 May 2024 09:06:17 +0000 en-US hourly 1 https://i0.wp.com/panjabtoday.com/wp-content/uploads/2023/11/cropped-cropped-Logo-PanjabToday1.png?fit=32%2C32&ssl=1 ਫ਼ਾਜ਼ਿਲਕਾ - PANJAB TODAY https://panjabtoday.com 32 32 198051722 ਬੀ.ਐਸ.ਐਫ. ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ https://panjabtoday.com/%e0%a8%ac%e0%a9%80-%e0%a8%90%e0%a8%b8-%e0%a8%90%e0%a8%ab-%e0%a8%a6%e0%a9%87-%e0%a8%b5%e0%a8%bf%e0%a8%b9%e0%a9%9c%e0%a9%87-%e0%a8%97%e0%a9%82%e0%a9%b0%e0%a8%9c%e0%a8%bf%e0%a8%86%e0%a8%82-%e0%a8%ae/?utm_source=rss&utm_medium=rss&utm_campaign=%25e0%25a8%25ac%25e0%25a9%2580-%25e0%25a8%2590%25e0%25a8%25b8-%25e0%25a8%2590%25e0%25a8%25ab-%25e0%25a8%25a6%25e0%25a9%2587-%25e0%25a8%25b5%25e0%25a8%25bf%25e0%25a8%25b9%25e0%25a9%259c%25e0%25a9%2587-%25e0%25a8%2597%25e0%25a9%2582%25e0%25a9%25b0%25e0%25a8%259c%25e0%25a8%25bf%25e0%25a8%2586%25e0%25a8%2582-%25e0%25a8%25ae Tue, 14 May 2024 09:06:17 +0000 https://panjabtoday.com/?p=33068 ਫਾਜ਼ਿਲਕਾ ਵਿਚ 75 ਫੀਸਦੀ ਤੋਂ ਵੱਧ ਮਤਦਾਨ ਦਾ ਟੀਚਾ-ਡਿਪਟੀ ਕਮਿਸ਼ਨਰ  ਬੀਐਸਐਫ ਦੇ ਜਵਾਨਾਂ ਨੇ ਦਿੱਤਾ ਸਵੀਪ ਸੁਨੇਹਾ ਪੀਟੀਐਨ, ਫਾਜ਼ਿਲਕਾ 14 ਮਈ 2024          ਫਾਜ਼ਿਲਕਾ ਵਿਖੇ ਸਵੀਪ ਪ੍ਰੋਗਰਾਮ ਵਿਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਵੀ ਵੋਟਰ ਜਾਗਰੂਕਤਾ...

The post ਬੀ.ਐਸ.ਐਫ. ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ first appeared on PANJAB TODAY.

]]>
ਫਾਜ਼ਿਲਕਾ ਵਿਚ 75 ਫੀਸਦੀ ਤੋਂ ਵੱਧ ਮਤਦਾਨ ਦਾ ਟੀਚਾ-ਡਿਪਟੀ ਕਮਿਸ਼ਨਰ 

ਬੀਐਸਐਫ ਦੇ ਜਵਾਨਾਂ ਨੇ ਦਿੱਤਾ ਸਵੀਪ ਸੁਨੇਹਾ

ਪੀਟੀਐਨ, ਫਾਜ਼ਿਲਕਾ 14 ਮਈ 2024 
        ਫਾਜ਼ਿਲਕਾ ਵਿਖੇ ਸਵੀਪ ਪ੍ਰੋਗਰਾਮ ਵਿਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਵੀ ਵੋਟਰ ਜਾਗਰੂਕਤਾ ਲਈ ਅੱਗੇ ਆਏ ਹਨ। ਬੀਐਸਐਫ ਦੇ ਵਿਹੜੇ ਕਰਵਾਏ ਇਕ ਸਮਾਗਮ ਵਿਚ ਜਿੱਥੇ ਬੀਐਸਐਫ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ 100 ਫੀਸਦੀ ਮਤਦਾਨ ਕਰਨ ਦਾ ਪ੍ਰਣ ਲਿਆ ਉਥੇ ਹੀ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਮਤਦਾਨ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।                                       
         ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ ਆਈਏਐਸ ਨੇ ਕਿਹਾ ਕਿ ਚੋਣਾਂ ਸਾਡੇ ਲੋਕਤੰਤਰ ਦਾ ਪਰਵ ਹੈ। ਸਭ ਨੂੰ ਇਸ ਵਿਚ ਸ਼ਿਰਕਤ ਕਰਨੀ ਚਾਹੀਦੀ ਹੈ। ਲੋਕਤੰਤਰ ਦੀ ਮਜਬੂਤੀ ਲਈ ਹਰੇਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ 75 ਫੀਸਦੀ ਤੋਂ ਵੱਧ ਮਤਦਾਨ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨਾਂ ਨੇ ਕਿਹਾ ਕਿ ਜੇਕਰ ਹਰੇਕ ਯੋਗ ਵੋਟਰ ਮਤਦਾਨ ਕਰੇ ਅਤੇ ਮਤਦਾਨ ਪੂਰੀ ਜਿੰਮੇਵਾਰੀ ਨਾਲ ਕਰੇ ਤਾਂ ਲੋਕਤੰਤਰ ਮਜਬੂਤ ਹੋਵੇਗਾ।                             
          ਬੀਐਸਐਫ ਦੇ ਕਮਾਡੈਂਟ ਸ੍ਰੀ ਐਮ ਪ੍ਰਸ਼ਾਦ ਨੇ ਕਿਹਾ ਕਿ ਲੋਕਤੰਤਰ ਨੇ ਸਾਨੂੰ ਆਪਣੀ ਸਰਕਾਰ ਖੁਦ ਚੁਣਨ ਦਾ ਮੌਕਾ ਦਿੱਤਾ ਹੈ ਅਤੇ ਸਾਨੂੰ ਇਸ ਲਈ ਮਤਦਾਨ ਦੇ ਫਰਜ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰੇਕ ਵੋਟ ਮਹੱਤਵ ਪੂਰਨ ਹੁੰਦੀ ਹੈ ਅਤੇ ਇਸ ਲਈ ਹਰੇਕ ਵੋਟਰ ਮਤਦਾਨ ਕਰੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ ਕੁਮਾਰ ਪੋਪਲੀ ਨੇ ਕਿਹਾ ਕਿ ਵੋਟ ਸਾਡਾ ਹੱਕ ਹੀ ਨਹੀਂ ਸਾਡੀ ਜਿੰਮੇਵਾਰੀ ਵੀ ਹੈ ਅਤੇ ਇਹ ਜਿੰਮੇਵਾਰੀ ਸੋਚ ਸਮਝ ਕੇ ਲੋਕਤੰਤਰ ਪ੍ਰਤੀ ਸੱਚੀ ਨਿਸਠਾ ਰੱਖਦੇ ਹੋਏ ਨਿਭਾਉਣੀ ਚਾਹੀਦੀ ਹੈ।
       ਇਸ ਮੌਕੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਮਤਦਾਨ ਕਰਨ ਦਾ ਪ੍ਰਣ ਵੀ ਲਿਆ। ਐਲਕੇ ਮਿਸ਼ਰਾ ਦੇ ਦੇਸ਼ ਭਗਤੀ ਦੇ ਗੀਤ ਅਤੇ ਜਵਾਨਾਂ ਦੇ ਮਤਦਾਨ ਦਾ ਸੁਨੇਹਾ ਦਿੰਦੇ ਗੀਤ ਨੇ ਸਭ ਨੂੰ ਸੰਗੀਤ ਦੇ ਰੰਗ ਵਿਚ ਰੰਗ ਦਿੱਤਾ। ਆਤਮਵੱਲਭ ਸਕੂਲ ਦੀਆਂ ਵਿਦਿਆਰਥਣਾਂ ਨੇ ਇਸ ਮੌਕੇ ਸਵੀਪ ਬੋਲੀਆਂ ਤੇ ਅਧਾਰਿਤ ਗਿੱਧਾ ਪੇਸ਼ ਕੀਤਾ। ਮੰਚ ਸੰਚਾਲਣ ਸਵੀਪ ਦੇ ਸਹਾਇਕ ਨੋਡਲ ਅਫ਼ਸਰ ਪ੍ਰਿੰ: ਰਾਜਿੰਦਰ ਵਿਖੋਣਾ ਨੇ ਕੀਤਾ।

The post ਬੀ.ਐਸ.ਐਫ. ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ first appeared on PANJAB TODAY.

]]>
33068
ਕੋਟਪਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ https://panjabtoday.com/%e0%a8%95%e0%a9%8b%e0%a8%9f%e0%a8%aa%e0%a8%be-%e0%a8%a4%e0%a8%b9%e0%a8%bf%e0%a8%a4-%e0%a8%b2%e0%a9%8b%e0%a8%95%e0%a8%be%e0%a8%82-%e0%a8%a8%e0%a9%82%e0%a9%b0-%e0%a8%9c%e0%a8%be%e0%a8%97%e0%a8%b0/?utm_source=rss&utm_medium=rss&utm_campaign=%25e0%25a8%2595%25e0%25a9%258b%25e0%25a8%259f%25e0%25a8%25aa%25e0%25a8%25be-%25e0%25a8%25a4%25e0%25a8%25b9%25e0%25a8%25bf%25e0%25a8%25a4-%25e0%25a8%25b2%25e0%25a9%258b%25e0%25a8%2595%25e0%25a8%25be%25e0%25a8%2582-%25e0%25a8%25a8%25e0%25a9%2582%25e0%25a9%25b0-%25e0%25a8%259c%25e0%25a8%25be%25e0%25a8%2597%25e0%25a8%25b0 Tue, 12 Mar 2024 12:33:36 +0000 https://panjabtoday.com/?p=32980 ਬਿੱਟੂ ਜਲਾਲਾਬਾਦੀ , ਫਾਜ਼ਿਲਕਾ, 12 ਮਾਰਚ 2024        ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਦੀਵਾਨ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਅਤੇ...

The post ਕੋਟਪਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ first appeared on PANJAB TODAY.

]]>
ਬਿੱਟੂ ਜਲਾਲਾਬਾਦੀ , ਫਾਜ਼ਿਲਕਾ, 12 ਮਾਰਚ 2024
       ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਦੀਵਾਨ ਖੇੜਾ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ ਅਤੇ ਪਿੰਡਾਂ ਵਿੱਚ ਕੋਟਪਾ ਤਹਿਤ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ |
      ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ | ਇਸੇ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਦੀਵਾਨ ਖੇੜਾ ਵਿਖੇ ਤੰਬਾਕੂ ਪਦਾਰਥਾਂ ਦੀਆਂ ਦੁਕਾਨਾਂ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟੇ। ਇਸ ਤੋਂ ਇਲਾਵਾ ਦੁਕਾਨਾਂ ‘ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ‘ਤੇ ਪੂਰਨ ਪਾਬੰਦੀ ਹੈ ਅਤੇ ਅਜਿਹਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ | ਇਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮ.ਪੀ.ਐਚ.ਡਬਲਿਊ ਅਮਿਤ ਕੁਮਾਰ, ਜਗਦੀਸ਼ ਕੁਮਾਰ ਸ਼ਾਮਲ ਸਨ।

The post ਕੋਟਪਾ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ first appeared on PANJAB TODAY.

]]>
32980
ਝੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਵਾਲੇ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਦੀ ਕਹਾਣੀ https://panjabtoday.com/%e0%a8%9d%e0%a9%8b%e0%a8%a8%e0%a9%87-%e0%a8%a6%e0%a9%80-%e0%a8%aa%e0%a8%b0%e0%a8%be%e0%a8%b2%e0%a9%80-%e0%a8%96%e0%a9%87%e0%a8%a4-%e0%a8%b5%e0%a8%bf%e0%a9%b1%e0%a8%9a-%e0%a8%b5%e0%a8%be%e0%a8%b9/?utm_source=rss&utm_medium=rss&utm_campaign=%25e0%25a8%259d%25e0%25a9%258b%25e0%25a8%25a8%25e0%25a9%2587-%25e0%25a8%25a6%25e0%25a9%2580-%25e0%25a8%25aa%25e0%25a8%25b0%25e0%25a8%25be%25e0%25a8%25b2%25e0%25a9%2580-%25e0%25a8%2596%25e0%25a9%2587%25e0%25a8%25a4-%25e0%25a8%25b5%25e0%25a8%25bf%25e0%25a9%25b1%25e0%25a8%259a-%25e0%25a8%25b5%25e0%25a8%25be%25e0%25a8%25b9 Sun, 15 Oct 2023 09:29:09 +0000 https://panjabtoday.com/?p=32711 ਬਿੱਟੂ ਜਲਾਲਾਬਾਦੀ, ਫਾਜ਼ਿਲਕਾ 15 ਅਕਤੂਬਰ 2023        ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਇਸ ਦੀ ਸੰਭਾਲ ਕਰਨ ਸਬੰਧੀ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ...

The post ਝੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਵਾਲੇ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਦੀ ਕਹਾਣੀ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜ਼ਿਲਕਾ 15 ਅਕਤੂਬਰ 2023


       ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤ ਵਿੱਚ ਹੀ ਇਸ ਦੀ ਸੰਭਾਲ ਕਰਨ ਸਬੰਧੀ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ।

      ਇੱਧਰ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਨਿੱਜਰ ਆਪਣੀ ਸੂਝ ਬੂਝ ਨਾਲ ਨਾ ਸਿਰਫ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾ ਰਿਹਾ ਹੈ ਬਲਕਿ ਨਾਲ ਹੀ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਕਰ ਰਿਹਾ ਹੈ ਤੇ ਪਿੰਡ ਵਾਸੀਆਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ। ਹਰਮੀਤ ਸਿੰਘ ਪਿਛਲੇ 4 ਸਾਲਾਂ ਤੋਂ ਪਰਾਲੀ ਖੇਤਾਂ ਵਿੱਚ ਵਾਹ ਕੇ ਉਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰ ਰਿਹਾ ਹੈ।

     ਪਿੰਡ ਬਲੇਲ ਕੇ ਉਤਾੜ ਤਹਿਸੀਲ ਜਲਾਲਾਬਾਦ (ਬਲਾਕ ਗੁਰੁਹਰਸਹਾਏ) ਦੇ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਨਿੱਜਰ ਪੁੱਤਰ ਗਿਆਨ ਸਿੰਘ ਨਿੱਜਰ ਨੇ ਦੱਸਿਆ ਕਿ ਉਹ ਆਪਣੇ 30 ਏਕੜ ਰਕਬੇ ਵਿੱਚ ਪਿਛਲੇ 4 ਸਾਲਾਂ ਤੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਸਗੋਂ ਐਸ ਐਮ ਐਸ ਕੰਬਾਈਨ, ਆਰ ਐਮ ਬੀ ਪਲੌ, ਡਿਸਕ ਹੈਰੋ, ਮਲਚਰ, ਹੈਪੀ ਸੀਡਰ ਅਤੇ ਸੁਪਰ ਸੀਡਰ ਆਦਿ ਆਧੁਨਿਕ ਖੇਤੀਬਾੜੀ ਸੰਦ ਵਰਤ ਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਜਜ਼ਬ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਤੋਂ ਪ੍ਰੇਰਿਤ ਹੋਣ ਉਪਰੰਤ ਉਸ ਨੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਇਰਾਦਾ ਬਣਾ ਲਿਆ ਅਤੇ ਪਿਛਲੇ ਚਾਰ ਸਾਲ ਤੋਂ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਨਹੀ ਲਗਾਈ ਹੈ।

      ਕਿਸਾਨ ਹਰਮੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦਾ ਪ੍ਰਦੂਸ਼ਿਤ ਹੁੰਦਾ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਕਿਸਾਨ ਨੇ ਕਿਹਾ ਕਿ ਉਹ ਜਦੋਂ ਤੋਂ ਉਸ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣੀ ਬੰਦ ਕੀਤੀ ਹੈ, ਉਸ ਦੀਆਂ ਫਸਲਾਂ ਦਾ ਝਾੜ ਵੀ ਵੱਧ ਆਉਂਦਾ ਹੈ ਅਤੇ ਖਾਦਾਂ ਦੀ ਵਰਤੋਂ ਵੀ ਘੱਟ ਗਈ ਹੈ। ਇਸ ਕਰਕੇ ਉਸ ਦਾ ਖਰਚਾ ਕਾਫੀ ਘਟਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੀ ਫਸਲ ਦੀ ਰਹਿੰਦ ਨੂੰ ਸਾੜਨ ਦੀ ਬਜਾਏ ਖੇਤ ਵਿੱਚ ਹੀ ਵਹਾਉਣ ਫਿਰ ਦੇਖਣ ਕਿ ਉਨ੍ਹਾਂ ਦੀ ਫਸਲ ਦਾ ਝਾੜ ਕਿੰਨਾ ਵਧਦਾ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਫਸਲਾਂ ਦੀ ਰਹਿੰਦ ਖੁਹੰਦ ਨੂੰ ਖੇਤਾਂ ਵਿੱਚ ਸਾਂਭ ਕੇ ਵਾਤਾਵਰਨ ਤੇ ਧਰਤੀ ਦੀ ਸੰਭਾਲ ਵਿਚ ਆਪਣਾ ਵੱਡਮੁਲਾ ਯੋਗਦਾਨ ਪਾ ਰਿਹਾ ਹੈ।

The post ਝੋਨੇ ਦੀ ਪਰਾਲੀ ਖੇਤ ਵਿੱਚ ਵਾਹੁਣ ਵਾਲੇ ਅਗਾਂਹਵਧੂ ਕਿਸਾਨ ਹਰਮੀਤ ਸਿੰਘ ਦੀ ਕਹਾਣੀ first appeared on PANJAB TODAY.

]]>
32711
ਐਸਸੀ ਕਮਿਸ਼ਨ ਦੇ ਮੈਂਬਰ ਵੱਲੋਂ ਚੱਕ ਅਰਾਈਆਂਵਾਲਾ ਦਾ ਦੌਰਾ https://panjabtoday.com/%e0%a8%90%e0%a8%b8%e0%a8%b8%e0%a9%80-%e0%a8%95%e0%a8%ae%e0%a8%bf%e0%a8%b8%e0%a8%bc%e0%a8%a8-%e0%a8%a6%e0%a9%87-%e0%a8%ae%e0%a9%88%e0%a8%82%e0%a8%ac%e0%a8%b0-%e0%a8%b5%e0%a9%b1%e0%a8%b2%e0%a9%8b/?utm_source=rss&utm_medium=rss&utm_campaign=%25e0%25a8%2590%25e0%25a8%25b8%25e0%25a8%25b8%25e0%25a9%2580-%25e0%25a8%2595%25e0%25a8%25ae%25e0%25a8%25bf%25e0%25a8%25b8%25e0%25a8%25bc%25e0%25a8%25a8-%25e0%25a8%25a6%25e0%25a9%2587-%25e0%25a8%25ae%25e0%25a9%2588%25e0%25a8%2582%25e0%25a8%25ac%25e0%25a8%25b0-%25e0%25a8%25b5%25e0%25a9%25b1%25e0%25a8%25b2%25e0%25a9%258b Fri, 13 Oct 2023 12:36:15 +0000 https://panjabtoday.com/?p=32707 ਬਿੱਟੂ ਜਲਾਲਾਬਾਦੀ, ਫਾਜਿ਼ਲਕਾ,  13 ਅਕਤੂਬਰ 2023                  ਪੰਜਾਬ ਰਾਜ ਐਸਸੀ ਕਮਿਸ਼ਨ ਦੇ ਮੈਂਬਰ ਮਿਸ ਪ੍ਰੋਮਿਲਾ ਫਲੀਆਂਵਾਲਾ ਵੱਲੋਂ ਅੱਜ ਜਲਾਲਾਬਾਦ ਉਪਮੰਡਲ ਦੇ ਪਿੰਡ ਚੱਕ ਅਰਾਈਆਂ ਵਾਲਾ ਦਾ ਦੌਰਾ ਕਰਕੇ ਇੱਥੇ ਪਿੰਡ ਵਾਸੀਆਂ ਦੀਆਂ ਮੁਸਕਿਲਾਂ...

The post ਐਸਸੀ ਕਮਿਸ਼ਨ ਦੇ ਮੈਂਬਰ ਵੱਲੋਂ ਚੱਕ ਅਰਾਈਆਂਵਾਲਾ ਦਾ ਦੌਰਾ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜਿ਼ਲਕਾ,  13 ਅਕਤੂਬਰ 2023
       
         ਪੰਜਾਬ ਰਾਜ ਐਸਸੀ ਕਮਿਸ਼ਨ ਦੇ ਮੈਂਬਰ ਮਿਸ ਪ੍ਰੋਮਿਲਾ ਫਲੀਆਂਵਾਲਾ ਵੱਲੋਂ ਅੱਜ ਜਲਾਲਾਬਾਦ ਉਪਮੰਡਲ ਦੇ ਪਿੰਡ ਚੱਕ ਅਰਾਈਆਂ ਵਾਲਾ ਦਾ ਦੌਰਾ ਕਰਕੇ ਇੱਥੇ ਪਿੰਡ ਵਾਸੀਆਂ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਪਿੰਡ ਦੇ ਸਰਕਾਰੀ ਸਕੂਲ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਉਣ ਦੀ ਕੋਸਿ਼ਸ  ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੌਕੇ ਤੇ ਹੀ ਪੁਲਿਸ ਵਿਭਾਗ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਭਰੋਸਾ ਦਿੱਤਾ ਕਿ ਪਿੰਡ ਦੇ ਐਸਸੀ ਭਾਈਚਾਰੇ ਨਾਲ ਕੋਈ ਵੀ ਜਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ।
         ਉਨ੍ਹਾਂ ਨੇ ਕਿਹਾ ਕਿ ਐਸਸੀ ਕਮਿਸ਼ਨ ਦਾ ਗਠਨ ਇਸੇ ਲਈ ਕੀਤਾ ਗਿਆ ਹੈ ਕਿ ਕਿਤੇ ਵੀ ਐਸਸੀ ਭਾਈਚਾਰੇ ਦੇ ਲੋਕਾਂ ਨਾਲ ਕੋਈ ਵਧੀਕੀ ਨਾ ਹੋਵੇ ਅਤੇ ਜ਼ੇਕਰ ਕਿਸੇ ਨਾਲ ਅਜਿਹਾ ਹੋਵੇ ਤਾਂ ਉਹ ਕਮਿਸ਼ਨ ਕੋਲ ਪਹੁੰਚ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਉਕਤ ਮਾਮਲੇ ਸਬੰਧੀ ਵੀ ਸ਼ੋਸਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਕਿ ਇੱਥੇ ਸਰਕਾਰੀ ਸਕੂਲ ਨਾਲ ਛੇੜਛਾੜ ਕਰਨ ਦੀ ਕੋਸਿ਼ਸ ਕੀਤੀ ਜਾ ਰਹੀ ਹੈ ਜਿਸਤੇ ਉਹ ਖੁਦ ਮੌਕਾ ਵੇਖਣ ਪਹੁੰਚੇ ਹਨ ਅਤੇ ਇਸ ਸਬੰਧੀ ਪੁਲਿਸ ਅਤੇ ਜਿ਼ਲ੍ਹਾ ਪ੍ਰਸ਼ਾਸਨ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਹਾਜਰ ਸਨ।

The post ਐਸਸੀ ਕਮਿਸ਼ਨ ਦੇ ਮੈਂਬਰ ਵੱਲੋਂ ਚੱਕ ਅਰਾਈਆਂਵਾਲਾ ਦਾ ਦੌਰਾ first appeared on PANJAB TODAY.

]]>
32707
ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ https://panjabtoday.com/%e0%a8%b8%e0%a8%bc%e0%a9%81%e0%a9%b1%e0%a8%a7-%e0%a8%b5%e0%a8%be%e0%a8%a4%e0%a8%be%e0%a8%b5%e0%a8%b0%e0%a8%a8-%e0%a8%a6%e0%a9%80-%e0%a8%aa%e0%a9%8d%e0%a8%b0%e0%a8%be%e0%a8%aa%e0%a8%a4%e0%a9%80/?utm_source=rss&utm_medium=rss&utm_campaign=%25e0%25a8%25b8%25e0%25a8%25bc%25e0%25a9%2581%25e0%25a9%25b1%25e0%25a8%25a7-%25e0%25a8%25b5%25e0%25a8%25be%25e0%25a8%25a4%25e0%25a8%25be%25e0%25a8%25b5%25e0%25a8%25b0%25e0%25a8%25a8-%25e0%25a8%25a6%25e0%25a9%2580-%25e0%25a8%25aa%25e0%25a9%258d%25e0%25a8%25b0%25e0%25a8%25be%25e0%25a8%25aa%25e0%25a8%25a4%25e0%25a9%2580 Sat, 05 Aug 2023 10:10:44 +0000 https://panjabtoday.com/?p=32537 ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 5 ਅਗਸਤ 2023      ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ...

The post ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 5 ਅਗਸਤ 2023


     ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦੇ ਮੰਤਵ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਆਲਾ—ਦੁਆਲਾ ਸਾਫ—ਸੁਥਰਾ ਤੇ ਹਰਿਆ—ਭਰਿਆ ਹੋਣ ਨਾਲ ਵਾਤਾਵਰਣ ਤਾਂ ਸ਼ੁੱਧ ਹੁੰਦਾ ਹੀ ਹੈ ਸਗੋ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ। ਵਣ ਮੰਡਲ ਅਫਸਰ ਅਮ੍ਰਿਤਪਾਲ ਸਿੰਘ ਬਰਾੜ ਨੇ ਸੁੱਧ ਵਾਤਾਵਰਨ ਦੀ ਸਿਰਜਣਾ ਵਿਚ ਯੋਗਦਾਨ ਪਾਉਂਦੀਆਂ ਬੂਟਾ ਲਾਇਆ| ਉਨ੍ਹਾਂ ਕਿਹਾ ਕਿ ਸਬ ਨੂੰ ਵਾਤਾਵਰਨ ਪ੍ਰੇਮੀ ਬਣਨਾ ਚਾਹੀਦਾ ਹੈ ਤੇ ਵਾਤਾਵਰਨ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੀਆਂ ਹਰ ਇਕ ਨੂੰ ਬੂਟਾ ਲਗਾਉਣਾ ਚਾਹੀਦਾ ਹੈ |                                       
     ਵਣ ਰੇਂਜ ਅਫਸਰ ਫਾਜ਼ਿਲਕਾ ਸ੍ਰੀ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਉਪਰਾਲਾ ਕਰਦਿਆਂ ਜਿੰਮੀਦਾਰਾਂ ਭਰਾਵਾਂ ਨੂੰ ਵੱਧ ਤੋਂ ਵੱਧ ਬੁਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਟਿਉਬਵੈਲ ਦੇ ਆਲੇ—ਦੁਆਲੇ ਘੱਟੋ—ਘੱਟ 3 ਬੁਟੇ ਲਗਾਉਣ ਲਈ ਕਿਹਾ ਗਿਆ ਹੈ।
     ਵਣ ਰੇਂਜ ਅਫਸਰ ਨੇ ਕਿਹਾ ਕਿ ਇਸ ਸਬੰਧੀ ਜਿੰਮੀਦਾਰਾਂ ਭਰਾਵਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਖੇਤਾਂ ਵਿਚ ਟਿਉਬਵੈਲ ਦੇ ਆਲੇ—ਦੁਆਲੇ 3 ਬੂਟੇ ਜ਼ਰੂਰ ਲਗਵਾਉਣ ਜ਼ੋ ਕਿ ਵਣ ਵਿਭਾਗ ਦੀਆਂ ਨਰਸੀਆਂ ਤੋਂ ਬਿਲਕੁਲ ਮੁਫਤ ਮੁਹੱਈਆ ਕਰਵਾਏ ਜਾਣਗੇ।ਉਨਾਂ ਹਿਕਾ ਕਿ ਪਿੰਡਾਂ ਵਿਖੇ ਜਿੰਨੇ ਵੀ ਟਿਉਬਵੈਲ ਹਨ ਪ੍ਰਤੀ ਟਿਉਬਵੈਲ 3 ਬੂਟੇ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਹਰਿਆ—ਭਰਿਆ ਬਣਾਉਣ ਵਿਚ ਆਪਣਾ ਯੋਗਦਾਨ ਜ਼ਰੂਰ ਪਾਇਆ ਜਾਵੇ।       
     ਉਨ੍ਹਾਂ ਕਿਹਾ ਕਿ ਵਣ ਵਿਭਾਗ ਫਾਜ਼ਿਲਕਾ ਰੇਜ਼ ਦੀ ਫਾਜ਼ਿਲਕਾ ਨਰਸਰੀ, ਚਾਨਣ ਵਾਲਾ ਨਰਸਰੀ, ਰੱਤਾ ਖੇੜਾ, ਚੱਕ ਸੈਦੋ ਕੇ, ਲਾਧੂਕਾ, ਚੱਕ ਪੱਖੀ, ਨੁਕੇਰੀਆ, ਕਾਹਣੇ ਵਾਲਾ ਅਤੇ ਚੱਕ ਸਰਕਾਰ ਮੁਹਾਜੀ ਬੱਘੇ ਕੇ ਨਰਸਰੀਆ ਤੋਂ ਇਹ ਬੂਟੇ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਵਣ ਰੇਜ ਅਫਸਰ ਫਾਜ਼ਿਲਕਾ ਮਲੋਟ ਰੋਡ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

The post ਸ਼ੁੱਧ ਵਾਤਾਵਰਨ ਦੀ ਪ੍ਰਾਪਤੀ ਲਈ ਵਣ ਮੰਡਲ ਅਫਸਰ ਨੇ ਲਗਾਇਆ ਬੂਟਾ first appeared on PANJAB TODAY.

]]>
32537
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ  ਉਦਯੋਗਾਂ   ਨੂੰ ਇੰਨ ਪ੍ਰਿੰਸੀਪਲ ਅਪਰੂਵਲਾ ਕੀਤੀਆਂ ਜਾਰੀ https://panjabtoday.com/%e0%a8%a1%e0%a8%bf%e0%a8%aa%e0%a8%9f%e0%a9%80-%e0%a8%95%e0%a8%ae%e0%a8%bf%e0%a8%b8%e0%a8%bc%e0%a8%a8%e0%a8%b0-%e0%a8%a8%e0%a9%87-%e0%a8%9c%e0%a8%bc%e0%a8%bf%e0%a8%b2%e0%a9%8d%e0%a8%b9%e0%a8%be/?utm_source=rss&utm_medium=rss&utm_campaign=%25e0%25a8%25a1%25e0%25a8%25bf%25e0%25a8%25aa%25e0%25a8%259f%25e0%25a9%2580-%25e0%25a8%2595%25e0%25a8%25ae%25e0%25a8%25bf%25e0%25a8%25b8%25e0%25a8%25bc%25e0%25a8%25a8%25e0%25a8%25b0-%25e0%25a8%25a8%25e0%25a9%2587-%25e0%25a8%259c%25e0%25a8%25bc%25e0%25a8%25bf%25e0%25a8%25b2%25e0%25a9%258d%25e0%25a8%25b9%25e0%25a8%25be Thu, 03 Aug 2023 10:22:28 +0000 https://panjabtoday.com/?p=32490 ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 3 ਅਗਸਤ 2023    ਪੰਜਾਬ ਸਰਕਾਰ ਵੱਲੋਂ ਈਜ ਆਫ ਡੁਇੰਗ ਬਿਜਨਸ ਤਹਿਤ ਨਵੇਂ ਲਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇ ਲਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਜਾਦੀ...

The post ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ  ਉਦਯੋਗਾਂ   ਨੂੰ ਇੰਨ ਪ੍ਰਿੰਸੀਪਲ ਅਪਰੂਵਲਾ ਕੀਤੀਆਂ ਜਾਰੀ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 3 ਅਗਸਤ 2023


   ਪੰਜਾਬ ਸਰਕਾਰ ਵੱਲੋਂ ਈਜ ਆਫ ਡੁਇੰਗ ਬਿਜਨਸ ਤਹਿਤ ਨਵੇਂ ਲਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇ ਲਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਜਾਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋਂ ਸ਼ੁਰੂ ਕਰ ਸਕਦੀ ਹੇ। ਇਹ  ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਇਸ ਮੌਕੇ ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ ਲਗਣ ਵਾਲੇ ਉਦਯੋਗਾਂ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਮਿਥੇ ਸਮੇਂ ਅੰਦਰ (15 ਦਿਨ) ਵਿਚ ਜਾਰੀ ਕੀਤੀਆਂ ਗਈਆਂ।                                           
     ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਫੋਕਲ ਪੁਆਇੰਟਾਂ ਵਿਚ ਲਗਣ ਵਾਲੀਆਂ  ਇਕਾਈਆਂ  ਨੂੰ ਤਿੰਨ ਕੰਮ ਵਾਲੇ ਦਿਨਾਂ ਦੇ ਵਿਚ ਅਤੇ ਬਾਹਰ ਲਗਣ ਵਾਲੀਆਂ ਇਕਾਈਆਂ ਨੰ ਪੰਦਰਾਂ ਕੰਮ ਵਾਲੇ ਦਿਨਾਂ ਵਿਚ ਇੰਨ ਪ੍ਰਿਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਉਦਯੋਗ ਨਾਲ ਜਿਥੇ ਫਾਜ਼ਿਲਕਾ ਅੰਦਰ ਉਦਯੋਗਾਂ ਦੀ ਨਵੀ ਪ੍ਰਵਿਰਤੀ ਸ਼ੁਰੂ ਹੋਵੇਗੀ ਉਥੇ ਹੀ ਲੋਕਾਂ ਲਈ ਰੋਜਗਾਰ ਦੇ ਸਾਧਨ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਸ ਐਕਟ ਤਹਿਤ ਦਿੱਤੀ ਜਾਣ ਵਾਲੀ ਅਪਰੂਵਲ ਨਾਲ ਉਦਮੀ ਜਿਥੇ ਆਪਣਾ ਉਦਯੋਗ ਸਥਾਪਿਤ ਕਰਦੇ ਹਨ ਉਥੇ ਹੋਰਨਾਂ ਲਈ ਪ੍ਰੇਰਣਾਸਰੋਤ ਬਣਦੇ ਹਨ। ਉਨ੍ਹਾਂ ਹੋਰ ਉਦਮੀਆਂ ਨੁੰ ਨਵੇ-ਨਵੇ ਉਦਯੋਗ ਲਗਾਉਣ ਲਈ ਅਪੀਲ ਵੀ ਕੀਤੀ ਤਾਂ ਜੋ ਨੋਜਵਾਨਾਂ ਲਈ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਹੋ ਸਕਣ।
    ਜਨਰਲ ਮੈਨਜਰ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਸ. ਜਸਵਿੰਦਰ ਪਾਲ ਸਿੰਘ ਨੇ ਕਿਹਾ ਕਿ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਪਹਿਲਾਂ ਉਦਮੀਆਂ ਨੂੰ ਜਿਥੇ ਸਿਰਫ ਨਵੇਂ ਉਦਯੋਗ ਲਗਾਉਣ ਦੀਆਂ ਪ੍ਰਵਾਨਗੀਆਂ ਦਿੱਤੀਆਂ ਜਾਂਦੀਆਂ ਹਨ, ਹੁਣ ਐਕਟ ਵਿਚ ਸੋਧ ਕਰਦਿਆਂ ਪਹਿਲਾਂ ਤੋਂ ਚੱਲ ਰਹੇ ਉਦਯੋਗਾਂ ਨੂੰ ਅਪ੍ਰਗੇਡ ਦੀ ਵੀ ਪ੍ਰਵਾਨਗੀ ਸ਼ਾਮਿਲ ਕੀਤੀ ਗਈ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ੋ ਕੋਈ ਵੀ ਉਦਯੋਗ ਲਗਾਉਣ ਦਾ ਚਾਹਵਾਨ ਹੈ ਤਾਂ ਉਹ ਉਨ੍ਹਾਂ ਦੇ ਦਫਤਰ ਬਲਾਕ ਸੀ, ਕਮਰਾ ਨੰ. 205, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕਰ ਸਕਦਾ ਹੈ।

The post ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ  ਉਦਯੋਗਾਂ   ਨੂੰ ਇੰਨ ਪ੍ਰਿੰਸੀਪਲ ਅਪਰੂਵਲਾ ਕੀਤੀਆਂ ਜਾਰੀ first appeared on PANJAB TODAY.

]]>
32490
ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ https://panjabtoday.com/%e0%a8%a1%e0%a9%87%e0%a8%82%e0%a8%97%e0%a9%82-%e0%a8%ac%e0%a9%81%e0%a8%96%e0%a8%be%e0%a8%b0-%e0%a8%a6%e0%a9%87-%e0%a8%9f%e0%a9%88%e0%a8%b8%e0%a8%9f-%e0%a8%85%e0%a8%a4%e0%a9%87-%e0%a8%87%e0%a8%b2/?utm_source=rss&utm_medium=rss&utm_campaign=%25e0%25a8%25a1%25e0%25a9%2587%25e0%25a8%2582%25e0%25a8%2597%25e0%25a9%2582-%25e0%25a8%25ac%25e0%25a9%2581%25e0%25a8%2596%25e0%25a8%25be%25e0%25a8%25b0-%25e0%25a8%25a6%25e0%25a9%2587-%25e0%25a8%259f%25e0%25a9%2588%25e0%25a8%25b8%25e0%25a8%259f-%25e0%25a8%2585%25e0%25a8%25a4%25e0%25a9%2587-%25e0%25a8%2587%25e0%25a8%25b2 Thu, 03 Aug 2023 07:22:27 +0000 https://panjabtoday.com/?p=32475 ਬਿੱਟੂ ਜਲਾਲਾਬਾਦੀ, ਫਾਜਿਲਕਾ, 3 ਅਗਸਤ 2023       ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਕਵਿਤਾ ਸਿੰਘ ਦੇ ਯੋਗ ਅਗਵਾਈ...

The post ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜਿਲਕਾ, 3 ਅਗਸਤ 2023


      ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਰੋਹਿਤ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਕਵਿਤਾ ਸਿੰਘ ਦੇ ਯੋਗ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਸਿਹਤ ਕੇਂਦਰ ਵਿਖੇ ਮਨਰੇਗਾ ਕਾਮਿਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਇਸ ਦੌਰਾਨ ਵਿੱਕੀ ਮਲਟੀ ਪਰਪਜ਼ ਹੈਲਥ ਵਰਕਰ ਨੇ ਮਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿਚ ਕੂਲਰਾਂ, ਫਰੀਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਘਰ ਵਿੱਚ ਜੇਕਰ ਕਿਸੇ ਨੂੰ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਦਾ ਟੈਸਟ ਮੁਫਤ ਵਿੱਚ ਸਰਕਾਰੀ ਹਸਪਤਾਲ ਵਿੱਚ , ਸਰਕਾਰੀ ਸਿਹਤ ਕੇਂਦਰਾਂ ਵਿੱਚ ਕਰਵਾ ਸਕਦਾ ਹੈ ਅਤੇ ਇਸ ਦਾ ਇਲਾਜ ਵੀ ਮੁਫ਼ਤ ਦਿੱਤਾ ਜਾਂਦਾ ਹੈ।

ਇਸ ਦੌਰਾਨ ਜਸਕਰਨ ਸਿੰਘ ਸੀ ਐਚ ਓ ਅਤੇ ਪਿੰਡ ਵਾਸੀ ਹਾਜ਼ਰ ਸਨ।

The post ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ first appeared on PANJAB TODAY.

]]>
32475
ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ https://panjabtoday.com/%e0%a8%a1%e0%a9%80-%e0%a8%b8%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%b9%e0%a9%9c%e0%a9%8d%e0%a8%b9%e0%a8%be%e0%a8%82-%e0%a8%a6%e0%a9%80-%e0%a8%a4%e0%a8%be%e0%a8%9c%e0%a8%bc/?utm_source=rss&utm_medium=rss&utm_campaign=%25e0%25a8%25a1%25e0%25a9%2580-%25e0%25a8%25b8%25e0%25a9%2580-%25e0%25a8%25b5%25e0%25a9%25b1%25e0%25a8%25b2%25e0%25a9%258b%25e0%25a8%2582-%25e0%25a8%25b9%25e0%25a9%259c%25e0%25a9%258d%25e0%25a8%25b9%25e0%25a8%25be%25e0%25a8%2582-%25e0%25a8%25a6%25e0%25a9%2580-%25e0%25a8%25a4%25e0%25a8%25be%25e0%25a8%259c%25e0%25a8%25bc Tue, 01 Aug 2023 10:20:57 +0000 https://panjabtoday.com/?p=32419 ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023      ਜ਼ਿਲ੍ਹਾ ਫਾਜ਼ਿਲਕਾ ਵਿੱਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ/ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ, ਸਿਹਤ ਸੰਭਾਲ, ਪਸ਼ੂ ਸੰਭਾਲ ਅਤੇ ਸਪੈਸਲ ਗਿਰਦਾਵਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ...

The post ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 1 ਅਗਸਤ 2023


     ਜ਼ਿਲ੍ਹਾ ਫਾਜ਼ਿਲਕਾ ਵਿੱਚ ਦਰਿਆ ਸਤਲੁਜ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ/ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ, ਸਿਹਤ ਸੰਭਾਲ, ਪਸ਼ੂ ਸੰਭਾਲ ਅਤੇ ਸਪੈਸਲ ਗਿਰਦਾਵਰੀਆਂ ਸਬੰਧੀ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਹੋਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਅਤੇ ਐੱਸ.ਡੀ.ਐੱਮ. ਸ੍ਰੀ. ਨਿਕਾਸ ਖੀਂਚੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।           

      ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਦੀ ਰਿਪੋਰਟ ਅਨੁਸਾਰ ਹੁਸੈਨੀਵਾਲਾ ਹੈੱਡ ਵਰਕਸ ਤੋਂ 68015 ਕਿਊਸਿਕ ਪਾਣੀ ਆ ਰਿਹਾ ਹੈ ਜੋ ਕਿ ਪਹਿਲਾ ਨਾਲੋਂ ਕਾਫੀ ਘੱਟ ਹੈ ਤੇ ਅਗਲੇ ਕੁੱਝ ਦਿਨਾਂ ਵਿੱਚ ਪਾਣੀ ਦਾ ਪੱਧਰ ਹੋਰ ਘਟਣ ਦੀ ਉਮੀਦ ਹੈ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਤੋਂ ਪਸ਼ੂਆਂ ਲਈ ਚਾਰੇ, ਫੀਡ,ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਫਲੂ ਰੋਗ, ਚਮੜੀ ਰੋਗਾਂ ਆਦਿ ਅਤੇ ਪਸ਼ੂਆਂ ਦੇ ਇਲਾਜ ਸਮੇਤ ਵੱਖ-ਵੱਖ ਰਾਹਤ ਕਾਰਜਾਂ ਦੀ ਜਾਣਕਾਰੀ ਲਈ ਅਤੇ ਸਮੀਖਿਆ ਕੀਤੀ।                                                                                           

     ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਪੈਸਲ ਗਿਰਦਾਵਰੀ ਦਾ ਕੰਮ 15 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਪਿੰਡ ਮੌਜਮ ਅਤੇ ਤੇਜਾ ਰੁਹੇਲਾ ਨਜ਼ਦੀਕ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਡਰੇਨਜ਼ ਵਿਭਾਗ ਨੂੰ ਹਦਾਇਤ ਕੀਤੀ।  ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਘਟਣ ਉਪਰੰਤ ਲਿੰਕ ਸੜਕਾਂ ਦੀ ਰਿਪੇਅਰ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜਿਨ੍ਹਾਂ ਲੋਕਾਂ ਦੇ ਘਰਾਂ ਨੂੰ ਨੁਕਸਾਨ ਪੁੱਜਾ ਹੈ ਉਸਦਾ ਮੁਆਵਜ਼ਾ ਜਲਦੀ ਤੋਂ ਜਲਦੀ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇ।  ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤਾਂ ਵਿੱਚ ਪਾਣੀ ਸੁੱਕਣ ਉਪਰੰਤ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਪਨੀਰੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੜ੍ਹ ਰਾਹਤ ਕਾਰਜਾਂ ਵਿੱਚ ਲੱਗੇ ਅਧਿਕਾਰੀਆਂ, ਕਰਮਚਾਰੀਆਂ ਦੇ ਕੰਮਾਂ ਦੀ ਸਰਾਹਨਾ ਕੀਤੀ ਤੇ ਕਿਹਾ ਕਿ ਉਹ ਇਸੇ ਤਰ੍ਹਾਂ ਹੀ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣ

The post ਡੀ.ਸੀ ਵੱਲੋਂ ਹੜ੍ਹਾਂ ਦੀ ਤਾਜ਼ਾ ਸਥਿਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ਨਾਲ ਰੀਵਿਊ ਮੀਟਿੰਗ first appeared on PANJAB TODAY.

]]>
32419
ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ https://panjabtoday.com/%e0%a8%ae%e0%a8%be%e0%a8%82-%e0%a8%a6%e0%a8%be-%e0%a8%a6%e0%a9%81%e0%a9%b1%e0%a8%a7-%e0%a8%aa%e0%a8%bf%e0%a8%b2%e0%a8%be%e0%a8%89%e0%a8%a3-%e0%a8%a6%e0%a9%87-%e0%a8%b2%e0%a8%be%e0%a8%ad%e0%a8%be/?utm_source=rss&utm_medium=rss&utm_campaign=%25e0%25a8%25ae%25e0%25a8%25be%25e0%25a8%2582-%25e0%25a8%25a6%25e0%25a8%25be-%25e0%25a8%25a6%25e0%25a9%2581%25e0%25a9%25b1%25e0%25a8%25a7-%25e0%25a8%25aa%25e0%25a8%25bf%25e0%25a8%25b2%25e0%25a8%25be%25e0%25a8%2589%25e0%25a8%25a3-%25e0%25a8%25a6%25e0%25a9%2587-%25e0%25a8%25b2%25e0%25a8%25be%25e0%25a8%25ad%25e0%25a8%25be Mon, 31 Jul 2023 10:28:42 +0000 https://panjabtoday.com/?p=32400 ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ...

The post ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023


    ਹਰ ਸਾਲ 1 ਤੋਂ 7 ਅਗਸਤ ਤੱਕ ਵਿਸ਼ਵ ਸਤਨਪਾਨ ਹਫ਼ਤਾ,ਇੱਕ ਵਿਸ਼ਵਵਿਆਪੀ ਮੁਹਿੰਮ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਨਵ-ਜਨਮੇ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਜਲਦੀ ਸ਼ੁਰੂਆਤ ਕੀਤੀ ਜਾ ਸਕੇ। ਇਸ ਹਫ਼ਤੇ ਦਾ ਮੁੱਖ ਉਦੇਸ਼ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨਾ ਹੈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਸੁਰੱਖਿਅਤ ਕਰਨ ਸਬੰਧੀ ਜਾਗਰੂਕ ਕਰਨਾ ਹੈ।

   ਸਿਵਲ ਸਰਜਨ ਫਾਜ਼ਿਲਕਾ ਅਤੇ ਹੋਰ ਅਧਿਕਾਰੀਆ ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਸਮੂਹ ਸਟਾਫ ਨੂੰ ਪੂਰਾ ਹਫ਼ਤਾ ਲੋਕਾ ਨੂੰ ਜਾਗਰੂਕ ਕਰਨ ਦੀਆ ਹਦਾਇਤਾਂ ਜਾਰੀ ਕੀਤੀਆ। ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਆਮ ਲੋਕਾਂ ਨੂੰ ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਬਾਰੇ ਕਿਸੇ ਵੀ ਕਿਸਮ ਦੀ ਗਲਤ ਧਾਰਨਾ ਨੂੰ ਦੂਰ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਹਫ਼ਤਾ ਭਰ ਚਲਾਈ ਜਾਣ ਵਾਲੀ ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕਰ ਰਿਹਾ ਹੈ ।                                 

   ਜਿਲਾ ਪਰਿਵਾਰ ਭਲਾਈ ਅਫ਼ਸਰ ਡਾ: ਕਵਿਤਾ ਸਿੰਘ ਨੇ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਜਨਮ ਦੇ ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਪਿਲਾਉਣ ਅਤੇ ਘੱਟੋ ਘੱਟ 2 ਸਾਲ ਜਾਂ ਇਸ ਤੋਂ ਵੱਧ ਉਮਰ ਤੱਕ ਹੋਰ ਖੁਰਾਕ ਦੇ ਨਾਲ਼ ਮਾਂ ਦਾ ਦੁੱਧ ਜਾਰੀ ਰੱਖਣ ਨਾਲ ਨਵਜੰਮੇ ਬੱਚਿਆਂ ਅਤੇ ਮਾਵਾਂ ਨੂੰ ਬਹੁਤ ਲਾਭ ਹੁੰਦੇ ਹਨ। ਮਾਂ ਦਾ ਦੁੱਧ ਕਈ ਬਿਮਾਰੀਆਂ ਦੇ ਵਿਰੁੱਧ ਖਾਸ ਤੌਰ ਤੇ ਪ੍ਰਭਾਵਸ਼ਾਲੀ ਹੁੰਦਾ ਹੈ ਕਿਉਂਕਿ ਇਹ ਮਾਂ ਤੋਂ ਐਂਟੀਬਾਡੀਜ਼ ਨੂੰ ਸਿੱਧੇ ਬੱਚੇ ਵਿੱਚ ਤਬਦੀਲ ਕਰਕੇ ਰੋਗ-ਪ੍ਰਤੀਰੋਧੀ ਪ੍ਰਣਾਲੀ ਨੂੰ ਮਜ਼ਬੂਤ ਕਰਦਾ ਹੈ। ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਹੀ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ । ਮਾਂ ਦੇ ਦੁੱਧ ਦੇ ਵਿਕਲਪਾਂ, ਵਪਾਰਕ ਫਾਰਮੂਲਾ ਭੋਜਨ ਆਦਿ ਦੇ ਪ੍ਰਚਾਰ ਤੋਂ ਬਚਣ ‘ਤੇ ਵੀ ਜ਼ੋਰ ਦਿੱਤਾ ਜਾਵੇ ਅਤੇ ਇਸ ਹਫ਼ਤੇ ਦੌਰਾਨ ਬੋਤਲ ਰਾਹੀਂ ਦੁੱਧ ਪਿਲਾਉਣ ‘ਤੇ ਰੋਕ ਲਗਾਉਣ ਬਾਰੇ ਜਾਗਰੂਕਤਾ ਵੀ ਕੀਤੀ ਜਾਣੀ ਹੈ।

   ਵਿਸ਼ਵ ਸਤਨਪਾਨ ਹਫ਼ਤੇ ਦੇ ਸੰਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ, ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਕਿਹਾ ਕਿ ਇਸ ਦੌਰਾਨ ਨਾਰਮਲ ਡਲਿਵਰੀ ਲਈ ਅੱਧੇ ਘੰਟੇ ਦੇ ਅੰਦਰ ਅਤੇ ਸਿਜ਼ੇਰੀਅਨ ਡਲਿਵਰੀ ਲਈ ਦੋ ਘੰਟਿਆਂ ਦੇ ਅੰਦਰ ਮਾਂ ਦਾ ਦੁੱਧ ਪਿਲਾਉਣ ਦੀ ਸ਼ੁਰੂਆਤ ਨੂੰ ਯਕੀਨੀ ਬਣਾਉਣ ‘ਤੇ ਧਿਆਨ ਕੇਂਦ੍ਰਿਤ ਕਰਕੇ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਮਾਂ ਦੇ ਪਹਿਲੇ ਗਾੜ੍ਹੇ ਦੁੱਧ (ਕੋਲੋਸਟ੍ਰਮ) ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ । ਇਸ ਸੰਬਧੀ ਸਮੂਹ ਸਟਾਫ ਅਤੇ ਲੇਬਰ ਰੂਮ  ਸਟਾਫ ਨੂੰ ਹਿਦਾਇਤ ਦਿੱਤੀ ਗਈ ਹੈ।

The post ਮਾਂ ਦਾ ਦੁੱਧ ਪਿਲਾਉਣ ਦੇ ਲਾਭਾਂ ਬਾਰੇ ਜਾਗਰੂਕ ਕਰਨ ਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟਰ ਰਿਲੀਜ first appeared on PANJAB TODAY.

]]>
32400
ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ https://panjabtoday.com/%e0%a8%95%e0%a9%8b%e0%a8%9f%e0%a8%aa%e0%a8%be-%e0%a8%a4%e0%a8%b9%e0%a8%bf%e0%a8%a4-%e0%a8%aa%e0%a8%bf%e0%a9%b0%e0%a8%a1-%e0%a8%b5%e0%a8%be%e0%a8%b8%e0%a9%80%e0%a8%86%e0%a8%82-%e0%a8%a8%e0%a9%82/?utm_source=rss&utm_medium=rss&utm_campaign=%25e0%25a8%2595%25e0%25a9%258b%25e0%25a8%259f%25e0%25a8%25aa%25e0%25a8%25be-%25e0%25a8%25a4%25e0%25a8%25b9%25e0%25a8%25bf%25e0%25a8%25a4-%25e0%25a8%25aa%25e0%25a8%25bf%25e0%25a9%25b0%25e0%25a8%25a1-%25e0%25a8%25b5%25e0%25a8%25be%25e0%25a8%25b8%25e0%25a9%2580%25e0%25a8%2586%25e0%25a8%2582-%25e0%25a8%25a8%25e0%25a9%2582 Mon, 31 Jul 2023 09:59:18 +0000 https://panjabtoday.com/?p=32396 ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023     ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਬੁਲਸ਼ਾਹ ਖੁੱਬਣ...

The post ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ first appeared on PANJAB TODAY.

]]>
ਬਿੱਟੂ ਜਲਾਲਾਬਾਦੀ, ਫਾਜ਼ਿਲਕਾ, 31 ਜੁਲਾਈ 2023


    ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਖੂਈਖੇੜਾ ਡਾ: ਵਿਕਾਸ ਗਾਂਧੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕਬੁਲਸ਼ਾਹ ਖੁੱਬਣ ਅਤੇ ਹੀਰਾਵਾਲੀ ਵਿਖੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਇਸ ਦੇ ਸੇਵਨ ਸਬੰਧੀ ਜਾਣੂ ਕਰਵਾਇਆ। ਕੋਟਪਾ ਅਧੀਨ ਤੰਬਾਕੂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਅਤੇ ਉਤਪਾਦ ਵੇਚਣ ‘ਤੇ ਚਲਾਨ ਕੱਟੇ ਗਏ।

   ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਬਲਾਕ ਖੂਈਖੇੜਾ ਅਧੀਨ ਪੈਂਦੇ ਪਿੰਡ ਕਬੂਲਸ਼ਾਹ ਖੁੱਬਣ ਅਤੇ ਹੀਰਾਵਾਲੀ ਵਿਖੇ ਤੰਬਾਕੂ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਅਤੇ ਵੇਚਣ ਵਾਲਿਆਂ ਦੇ ਚਲਾਨ ਕੱਟੇ।

   ਇਸ ਦੇ ਨਾਲ ਹੀ ਦੁਕਾਨ ‘ਤੇ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਤੰਬਾਕੂ ਵੇਚਣ ਅਤੇ ਖਰੀਦਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਅਜਿਹਾ ਕਰਨ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਿੱਚ ਹੈਲਥ ਸੁਪਰਵਾਈਜ਼ਰ ਇੰਦਰਜੀਤ ਸਿੰਘ ਅਤੇ ਐਮਪੀਐਚਡਬਲਿਊ ਮੇਲ ਅਮਿਤ ਕੁਮਾਰ, ਮੁਕੇਸ਼ ਕੁਮਾਰ, ਰਾਜ ਕੁਮਾਰ, ਕੇਵਲ ਕੁਮਾਰ, ਵਿਨੋਦ ਕੁਮਾਰ, ਅਰਵਿੰਦ ਕੁਮਾਰ ਸ਼ਾਮਲ ਸਨ।

The post ਕੋਟਪਾ ਤਹਿਤ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਨੁਕਸਾਨ ਬਾਰੇ ਕੀਤਾ ਜਾਗਰੂਕ first appeared on PANJAB TODAY.

]]>
32396