ਲੁਧਿਆਣਾ - PANJAB TODAY https://panjabtoday.com ਹੁਣ ਹਰ ਖ਼ਬਰ ਤੁਹਾਡੇ ਤੱਕ Tue, 14 May 2024 05:02:05 +0000 en-US hourly 1 https://i0.wp.com/panjabtoday.com/wp-content/uploads/2023/11/cropped-cropped-Logo-PanjabToday1.png?fit=32%2C32&ssl=1 ਲੁਧਿਆਣਾ - PANJAB TODAY https://panjabtoday.com 32 32 198051722 ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ https://panjabtoday.com/%e0%a8%b8%e0%a8%bf%e0%a8%b0%e0%a8%ae%e0%a9%8c%e0%a8%b0-%e0%a8%aa%e0%a9%b0%e0%a8%9c%e0%a8%be%e0%a8%ac%e0%a9%80-%e0%a8%95%e0%a8%b5%e0%a9%80-%e0%a8%aa%e0%a8%a6%e0%a8%ae-%e0%a8%b8%e0%a8%bc%e0%a9%8d/?utm_source=rss&utm_medium=rss&utm_campaign=%25e0%25a8%25b8%25e0%25a8%25bf%25e0%25a8%25b0%25e0%25a8%25ae%25e0%25a9%258c%25e0%25a8%25b0-%25e0%25a8%25aa%25e0%25a9%25b0%25e0%25a8%259c%25e0%25a8%25be%25e0%25a8%25ac%25e0%25a9%2580-%25e0%25a8%2595%25e0%25a8%25b5%25e0%25a9%2580-%25e0%25a8%25aa%25e0%25a8%25a6%25e0%25a8%25ae-%25e0%25a8%25b8%25e0%25a8%25bc%25e0%25a9%258d Tue, 14 May 2024 05:02:05 +0000 https://panjabtoday.com/?p=33060 ਮੁੱਖ ਮੰਤਰੀ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਸਿਰਕੱਢ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਂਟ ਬੇਅੰਤ ਬਾਜਵਾ, ਲੁਧਿਆਣਾ 13 ਮਈ 2024  ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11...

The post ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ first appeared on PANJAB TODAY.

]]>
ਮੁੱਖ ਮੰਤਰੀ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਸਿਰਕੱਢ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਂਟ
ਬੇਅੰਤ ਬਾਜਵਾ, ਲੁਧਿਆਣਾ 13 ਮਈ 2024 
 ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (79)ਜਿਨ੍ਹਾਂ ਦਾ 11 ਮਈ ਸਵੇਰੇ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੱਜ ਅੰਤਿਮ ਸਸਕਾਰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਦੇਸ਼ ਬਦੇਸ਼ ਤੋਂ ਜੁੜੇ ਕਦਰਦਾਨਾਂ, ਪਾਠਕਾਂ, ਲੇਖਕਾਂ ਕੇ ਰਿਸ਼ਤੇਦਾਰਾਂ ਵੱਲੋਂ ਨਮ ਅੱਖਾਂ ਨਾਲ ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।
         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਮਰਹੂਮ ਸ਼ਾਇਰ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਦੇ ਪੰਜ ਭੂਤਕ ਸਰੀਰ ਨੂੰ ਲੈ ਕੇ ਅੰਤਿਮ ਯਾਤਰਾ ਉਨ੍ਹਾਂ ਦੇ ਲੁਧਿਆਣਾ ਦੇ ਆਸ਼ਾ ਪੁਰੀ ਸਥਿਤ ਨਿਵਾਸ ਸਥਾਨ ਤੋਂ ਚੱਲੀ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ, ਸਾਕ-ਸਨੇਹੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੇਖਕ ਭਾਈਚਾਰਾ ਅਤੇ ਸਾਹਿਤ ਪ੍ਰੇਮੀ ਸ਼ਾਮਲ ਸਨ। ਸ਼ਮਸ਼ਾਨ ਘਾਟ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਪੂਰੇ ਸਰਕਾਰੀ ਸਨਮਾਨਾਂ ਨਾਲ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ ਗਈ ਤੇ ਹਵਾਈ ਫਾਇਰ ਕੀਤੇ ਗਏ।
       ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਰਜੀਤ ਪਾਤਰ ਦੇ ਪੰਜ ਭੌਤਿਕ ਸਰੀਰ ਦੇ ਚਰਨਾਂ ਵਿੱਚ ਪੁਸ਼ਪ ਚੱਕਰ ਰੱਖਿਆ ਗਿਆ ਅਤੇ ਦੋਸ਼ਾਲਾ ਵੀ ਭੇਂਟ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ ਡੀ ਸੀ (ਜਨਰਲ) ਮੇਜਰ ਅਮਿਤ ਸਰੀਨ, ਡਾਇਰੈਕਟਰ ਟੂਰਿਜਮ ਤੇ ਸੱਭਿਆਚਾਰਕ ਮਾਮਲੇ ਨੀਰੂ ਕਤਿਆਲ ਆਈ ਏ ਐੱਸ ਨੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ।
       ਮਰਹੂਮ ਸ਼ਾਇਰ ਸੁਰਜੀਤ ਪਾਤਰ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰਾਂ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਨੇ ਦਿੱਤੀ। ਇਸ ਮੌਕੇ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਪਾਤਰ ਤੇ ਸਾਕ-ਸਬੰਧੀ ਵੀ ਹਾਜ਼ਰੀ ਸਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਮਨਜੀਤ ਸਿੰਘ ਜੀ ਵੱਲੋਂ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਮੁਹੰਮਦ ਸਦੀਕ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ, ਤਰੁਣਪ੍ਰੀਤ ਸਿੰਘ ਸੌਂਦ, ਕੁਲਵੰਤ ਸਿੰਘ ਸਿੱਧੂ, ਸਾਬਕਾ ਐਮਪੀ ਜਗਮੀਤ ਸਿੰਘ ਬਰਾੜ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਕ੍ਰਿਸ਼ਨ ਕੁਮਾਰ ਬਾਵਾ ਤੇ ਅਮਰਜੀਤ ਸਿੰਘ ਟਿੱਕਾ, ਗੁਰਦੇਵ ਸਿੰਘ ਲਾਪਰਾਂ, ਸਤਿਬੀਰ ਸਿੰਘ ਸਿੱਧੂ, ਉੱਘੇ ਸਿੱਖਿਆ ਸਾਸ਼ਤਰੀ ਪਦਮ ਭੂਸ਼ਣ ਸਰਦਾਰਾ ਸਿੰਘ ਜੌਹਲ, ਪੀਏਯੂ ਦੇ ਵਾਈਸ ਚਾਂਸਲਰ ਸਤਿਬੀਰ  ਸਿੰਘ ਗੋਸਲ, ਸਾਹਿਤ ਜਗਤ ਦੀਆਂ ਨਾਮੀ ਸਖਸ਼ੀਅਤਾਂ ਵਿੱਚੋਂ ਹਰਜਿੰਦਰ ਸਿੰਘ ਥਿੰਦ ਰੇਡੀਓ ਰੈੱਡ ਐੱਫ ਐੱਮ ਸਰੀ ਕੈਨੇਡਾ, ਬਲਦੇਵ ਸਿੰਘ ਸੜਕਨਾਮਾ, ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ ਸਰਬਜੀਤ ਸਿੰਘ, ਸ਼ਮਸ਼ੇਰ ਸਿੰਘ ਸੰਧੂ, ਪ੍ਰੋ ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ, ਅਸ਼ਵਨੀ ਚੈਟਲੇ, ਗੁਰਚਰਨ ਕੌਰ ਕੋਚਰ, ਡਾ. ਦੇਵਿੰਦਰ ਦਿਲਰੂਪ,ਤ੍ਰੈਲੋਚਨ ਲੋਚੀ, ਕਿਰਪਾਲ ਕਜ਼ਾਕ, ਡਾ ਸੁਖਦੇਵ ਸਿੰਘ ਸਿਰਸਾ, ਡਾ ਸੁਰਜੀਤ ਸਿੰਘ ਪਟਿਆਲਾ, ਅਮਰਜੀਤ ਗਰੇਵਾਲ, ਸਵਰਨਜੀਤ ਸਵੀ, ਪ੍ਰੋ. ਜਗਮੋਹਨ ਸਿੰਘ , ਸੁਰਿੰਦਰ ਗੀਤ, ਡਾ. ਦੀਪਕ ਮਨਮੋਹਨ ਸਿੰਘ, ਦਰਸ਼ਨ ਬੁੱਟਰ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ,ਸੁਸ਼ੀਲ ਦੋਸਾਂਝ ਜਨਰਲ ਸਕੱਤਰ, ਡਾ ਸਵਰਾਜਬੀਰ, ਪੰਜਾਬੀ ਜਾਗਰਣ ਦੇ ਸੰਪਾਦਕ ਵਰਿੰਦਰ ਵਾਲੀਆ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਅਰਵਿੰਦਰ ਕੌਰ ਜੌਹਲ, ਅਜੀਤ ਦੇ ਕਾਰਜਕਾਰੀ ਸੰਪਾਦਕ ਸਤਨਾਮ ਮਾਣਕ, ਪੰਜਾਬ ਕਲਾ ਪਰਿਸ਼ਦ ਤੋਂ ਪ੍ਰੋ ਯੋਗਰਾਜ ਅੰਗਰੀਸ਼, ਕੇਵਲ ਧਾਲੀਵਾਲ, ਦੀਵਾਨ ਮਾਨਾ, ਡਾ ਨਿਰਮਲ ਜੌੜਾ, ਦੇਸ਼ ਭਗਤ ਯਾਦਗਾਰ ਹਾਲ ਤੋਂ ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਤੂਰ, ਤੇਜ ਪ੍ਰਤਾਪ ਸਿੰਘ ਸੰਧੂ, ਦੀਪਕ ਸ਼ਰਮਾ ਚਨਾਰਥਲ, ਐਡਵੋਕੇਟ ਹਰਪ੍ਰੀਤ ਸੰਧੂ, ਰਵਿੰਦਰ ਰੰਗੂਵਾਲ, ਨਿੰਦਰ ਘੁਗਿਆਣਵੀ, ਡਾ. ਬਲਵਿੰਦਰ ਸਿੰਘ ਲੱਖੇਵਾਲੀ, ਪੰਜਾਬੀ ਸੰਗੀਤ ਜਗਤ ਵਿੱਚੋਂ ਅਮਰ ਨੂਰੀ, ਇਰਸ਼ਾਦ ਕਾਮਿਲ, ਪੰਮੀ ਬਾਈ, ਜੀ ਐੱਸ ਪੀਟਰ, ਗੁਰਪ੍ਰੀਤ ਘੁੱਗੀ, ਜਸਵੰਤ ਸੰਦੀਲਾ, ਡਾ. ਵੀਰ ਸੁਖਵੰਤ, ਦੇਬੀ ਮਕਸੂਸਪੁਰੀ, ਤੇਜਵੰਤ ਕਿੱਟੂ ਆਦਿ ਹਾਜ਼ਰ ਸਨ।

The post ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ first appeared on PANJAB TODAY.

]]>
33060
ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ-ਕੇਜਰੀਵਾਲ https://panjabtoday.com/%e0%a8%ac%e0%a9%b1%e0%a8%9a%e0%a8%bf%e0%a8%86%e0%a8%82-%e0%a8%a6%e0%a9%87-%e0%a8%ad%e0%a8%b5%e0%a8%bf%e0%a9%b1%e0%a8%96-%e0%a8%a8%e0%a9%82%e0%a9%b0-%e0%a8%b8%e0%a9%81%e0%a8%b0%e0%a9%b1%e0%a8%96/?utm_source=rss&utm_medium=rss&utm_campaign=%25e0%25a8%25ac%25e0%25a9%25b1%25e0%25a8%259a%25e0%25a8%25bf%25e0%25a8%2586%25e0%25a8%2582-%25e0%25a8%25a6%25e0%25a9%2587-%25e0%25a8%25ad%25e0%25a8%25b5%25e0%25a8%25bf%25e0%25a9%25b1%25e0%25a8%2596-%25e0%25a8%25a8%25e0%25a9%2582%25e0%25a9%25b0-%25e0%25a8%25b8%25e0%25a9%2581%25e0%25a8%25b0%25e0%25a9%25b1%25e0%25a8%2596 Sun, 03 Mar 2024 14:43:49 +0000 https://panjabtoday.com/?p=32829 ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ...

The post ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ-ਕੇਜਰੀਵਾਲ first appeared on PANJAB TODAY.

]]>
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ

ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਿਲ ਮੁੱਖ ਮੰਤਰੀ

ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ

ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ

ਬੇਅੰਤ ਬਾਜਵਾ, ਲੁਧਿਆਣਾ 3 ਮਾਰਚ 2024
      ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।                                   
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।                                 
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।                                     
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।                                       
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ।                                   
         ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ ‘ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ ‘ਚ ਬਦਲਾਅ ਲਿਆਂਦਾ ਹੈ।

         ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ ‘ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ ‘ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ ‘ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ।

         ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ।

         ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ।

          ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ।

          ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

The post ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨ-ਕੇਜਰੀਵਾਲ first appeared on PANJAB TODAY.

]]>
32829
ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ https://panjabtoday.com/%e0%a8%97%e0%a8%bc%e0%a8%9c%e0%a8%bc%e0%a8%b2-%e0%a8%ae%e0%a9%b0%e0%a8%9a-%e0%a8%ac%e0%a8%b0%e0%a8%a8%e0%a8%be%e0%a8%b2%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%b1/?utm_source=rss&utm_medium=rss&utm_campaign=%25e0%25a8%2597%25e0%25a8%25bc%25e0%25a8%259c%25e0%25a8%25bc%25e0%25a8%25b2-%25e0%25a8%25ae%25e0%25a9%25b0%25e0%25a8%259a-%25e0%25a8%25ac%25e0%25a8%25b0%25e0%25a8%25a8%25e0%25a8%25be%25e0%25a8%25b2%25e0%25a8%25be-%25e0%25a8%25b5%25e0%25a9%25b1%25e0%25a8%25b2%25e0%25a9%258b%25e0%25a8%2582-%25e0%25a8%25b5%25e0%25a9%25b1 Sat, 19 Aug 2023 06:31:20 +0000 https://panjabtoday.com/?p=32650 ਬੇਅੰਤ ਬਾਜਵਾ, ਲੁਧਿਆਣਾ  18 ਅਗਸਤ 2023     ਗ਼ਜ਼ਲ ਮੰਚ ਬਰਨਾਲਾ ਵੱਲੋਂ  ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਗ਼ਜ਼ਲ ਪੁਰਸਕਾਰ ਨਾਲ ਸਨਮਾਨਿਤ...

The post ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ first appeared on PANJAB TODAY.

]]>
ਬੇਅੰਤ ਬਾਜਵਾ, ਲੁਧਿਆਣਾ  18 ਅਗਸਤ 2023

    ਗ਼ਜ਼ਲ ਮੰਚ ਬਰਨਾਲਾ ਵੱਲੋਂ  ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਗ਼ਜ਼ਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਪੁਸਤਕ ਮਈ 2023 ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਰਵੀ ਸਾਹਿੱਤ ਪ੍ਰਕਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਪ੍ਰਕਾਸ਼ਿਤ ਕੀਤੀ ਗਈ ਸੀ।
    ਗ਼ਜ਼ਲ ਮੰਚ ਬਰਨਾਲਾ ਦੇ ਪ੍ਰਧਾਨ ਜਗਜੀਤ ਸਿੰਘ ਗੁਰਮ ਤੇ ਜਨਰਲ ਸਕੱਤਰ ਗੁਰਪਾਲ ਬਿਲਾਵਲ ਨੇ ਇਸ ਪੁਸਤਕ ਦੀਆਂ ਕੁਝ ਕਾਪੀਆਂ ਮੰਗਵਾ ਕੇ ਸੁਚੇਤ ਪਾਠਕਾਂ ਨੂੰ ਪੜ੍ਹਾਈਆਂ ਤੇ ਸਰਵੇਖਣ ਦੇ ਆਧਾਰ ਤੇ 5100/- ਰੁਪਏ ਦਾ ਪੁਰਸਕਾਰ ਕਿਤਾਬ ਨੂੰ ਸ਼ਗਨ ਰੂਪ ਵਿੱਚ ਦੇਣ ਦਾ ਪਿਛਲੇ ਮਹੀਨੇ ਫੈਸਲਾ ਕੀਤਾ ਸੀ।                                                                        
     ਗ਼ਜ਼ਲ ਮੰਚ ਦੇ ਸਰਪ੍ਰਸਤ ਤੇ ਪ੍ਰਸਿੱਧ ਸ਼ਾਇਰ ਬੂਟਾ ਸਿੰਘ ਚੌਹਾਨ ਤੇ ਸਃ ਜਗਮੇਲ ਸਿੰਘ ਸਿੱਧੂ ਨੇ ਇਹ ਪੁਰਸਕਾਰ ਲੁਧਿਆਣੇ ਪੁੱਜ ਕੇ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਨੂੰ ਇਹ ਸਨਮਾਨ ਸੌਂਪਿਆ। ਇਸ ਮੌਕੇ ਬੋਲਦਿਆਂ ਗ਼ਜ਼ਲ ਮੰਚ ਦੇ ਮੁੱਖ ਸਰਪ੍ਰਸਤ ਸਃ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਲੇਖਕਾਂ ਦੇ ਬਹੁਤ ਸਨਮਾਨ ਹੋ ਰਹੇ ਹਨ ਪਰ ਕਿਤਾਬ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਹੈ। ਗ਼ਜ਼ਲ ਮੰਚ ਦੇ ਸਾਰੇ ਮੈਬਰ ਇਹ ਕਿਤਾਬ ਪੜ੍ਹ ਕੇ ਇੱਕ ਮੱਤ ਸਨ ਕਿ ਪਿਛਲੇ ਪੰਜਾਹ ਸਾਲ ਦੀ ਗ਼ਜ਼ਲ ਸਾਧਨਾ ਵਿੱਚੋਂ ਨਿਕਲੀਆਂ ਲਗਪਗ 900 ਗ਼ਜ਼ਲਾਂ ਸਿਰਫ਼ ਗਿਣਤੀ ਪੱਖੋਂ ਨਹੀ ਸਗੋਂ ਗੁਣ ਪੱਖੋਂ ਵੀ। ਨਵੇਕਲੀਆਂ ਹਨ। ਗ਼ਜ਼ਲ ਮੰਚ ਦੇ ਸਰਪ੍ਰਸਤ ਸਃ ਜਗਮੇਲ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 50ਸਾਲਾਂ ਵਿੱਚ ਗੁਰਭਜਨ ਗਿੱਲ ਦੇ ਅੱਠ ਗ਼ਜ਼ਲ ਸੰਗ੍ਰਹਿ ਹਰ ਧੁਖਦਾ ਪਿੰਡ ਮੇਰਾ ਹੈ ਤੋਂ ਲੈ ਕੇ ਸੁਰਤਾਲ ਤੀਕ ਆਏ ਹਨ ਤੇ ਇਨ੍ਹਾਂ ਅੱਠ ਕਿਤਾਬਾਂ ਨੂੰ ਇੱਕੋ ਜਿਲਦ ਵਿੱਚ 472ਪੰਨਿਆਂ ਚ ਸੰਭਾਲਣਾ ਵਡਿਆਉਣ ਯੋਗ ਕਾਰਜ ਹੈ।
   ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ ਨੇ ਕਿਹਾ ਕਿ ਪਿਛਲੇ ਚਾਲੀ ਸਾਲ ਤੋਂ ਮੈ ਗੁਰਭਜਨ ਗਿੱਲ ਦੀ ਸ਼ਾਇਰੀ ਦਾ ਹਮਰਾਜ਼ ਹਾਂ। ਮੈਨੂੰ ਮਾਣ ਹੈ ਕਿ ਇਸ ਪੁਸਤਕ ਦੀ ਪ੍ਰਵੇਸ਼ਿਕਾ ਵਜੋ ਮੇਰਾ ਲਿਖਿਆ ਕਾਵਿ ਚਿਤਰ ਇਸ ਕਿਤਾਬ  ਵਿੱਚ ਸ਼ਾਮਿਲ ਹੈ।
     ਇਸ ਮੌਕੇ ਸਾਬਕਾ ਮੰਤਰੀ ਸਃ ਮਲਕੀਤ ਸਿੰਘ ਦਾਖਾ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਪੰਜਾਬ ਖੇਤੀ ਯੂਨੀਵਰਸਿਟੀ ਦੇ ਡਿਪਟੀ ਡਾਇਰੈਕਟਰ (ਟੀ ਵੀ ਤੇ ਰੇਡੀਉ) ਡਾਃ ਅਨਿਲ ਸ਼ਰਮਾ, ਪੰਜਾਬ ਸਰਕਾਰ ਵਿੱਚ ਪਰਵਾਸੀ ਮਾਮਲਿਆਂ ਦੇ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਦੇ ਓ ਐੱਸ ਡੀ ਡਾਃ ਦੇਵਿੰਦਰ ਤਿਵਾੜੀ ਤੇ ਸਃ ਆਕਾਸ਼ਦੀਪ ਸਿੰਘ ਚੌਹਾਨ ਵੀ ਹਾਜ਼ਰ ਸਨ।
    ਧੰਨਵਾਦ ਕਰਦਿਆਂ “ਅੱਖਰ ਅੱਖਰ” ਗ਼ਜ਼ਲ ਪੁਸਤਕ ਦੇ ਲੇਖਕ ਗੁਰਭਜਨ ਗਿੱਲ ਨੇ ਸਭ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗ਼ਜ਼ਲ ਸਿਰਜਣਾ ਦੇ ਰਾਹ ਉਨ੍ਹਾਂ ਨੂੰ ਪ੍ਰਿੰਸੀਪਲ ਤਖ਼ਤ ਸਿੰਘ ਜੀ ਨੇ ਤੋਰਿਆ ਤੇ ਸ ਸ ਮੀਸ਼ਾ, ਡਾਃ ਜਗਤਾਰ,ਸਰਦਾਰ ਪੰਛੀ, ਸੁਰਜੀਤ ਪਾਤਰ, ਰਣਧੀਰ ਸਿੰਘ ਚੰਦ , ਅਜਾਇਬ ਚਿਤਰਕਾਰ, ਕ੍ਰਿਸ਼ਨ ਅਦੀਬ ਤੇ ਪ੍ਰੋਃ ਨਰਿੰਜਨ ਤਸਨੀਮ ਨੇ ਥਾਪੜਾ ਦੇ ਕੇ ਅੱਗੇ ਵਧਣ ਵਿੱਚ ਮਦਦ ਕੀਤੀ। ਇਹ ਇਨਾਮ ਭਾਵੇਂ ਰਕਮ ਪੱਖੋਂ ਬਹੁਤਾ ਵੱਡਾ ਨਹੀਂ ਹੈ ਪਰ ਭਾਵਨਾ ਪੱਖੋਂ ਸਰਵੋਤਮ ਹੈ। ਇਸ ਨਾਲ ਮੈਨੂੰ ਹੋਰ ਅੱਗੇ ਤੁਰਨ ਦਾ ਬਲ ਮਿਲੇਗਾ।
   ਉਨ੍ਹਾਂ ਕਿਹਾ ਕਿ ਅੱਜ ਮੇਰੇ ਵੱਡੇ ਭੈਣ ਜੀ ਦਾ 85ਵਾਂ ਜਨਮ ਦਿਨ ਹੈ ਅਤੇ ਇਹ ਕਿਤਾਬ ਵੀ ਮੈਂ ਉਨ੍ਹਾਂ ਨੂੰ ਸਮਰਪਿਤ ਕੀਤੀ ਹੋਈ ਹੈ ਕਿਉਂਕਿ ਜ਼ਿੰਦਗੀ ਚ ਪਹਿਲਾ ਅੱਖਰ ਊੜਾ ਮੈਨੂੰ ਚੁੱਲ੍ਹੇ ਅੱਗੇ ਸਿਆਹ ਖਿਲਾਰ ਕੇ ਉਨ੍ਹਾਂ ਹੀ ਲਿਖਣਾ ਸਿਖਾਇਆ ਸੀ।

The post ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ first appeared on PANJAB TODAY.

]]>
32650
ਆਓ ਜੀਹਨੇ ਇਨਾਮ ਜਿੱਤਣਾ,,,ਪਾਓ ਬੋਲੀਆਂ ‘ਤੇ,,,,, https://panjabtoday.com/%e0%a8%86%e0%a8%93-%e0%a8%9c%e0%a9%80%e0%a8%b9%e0%a8%a8%e0%a9%87-%e0%a8%87%e0%a8%a8%e0%a8%be%e0%a8%ae-%e0%a8%9c%e0%a8%bf%e0%a9%b1%e0%a8%a4%e0%a8%a3%e0%a8%be%e0%a8%aa%e0%a8%be%e0%a8%93-%e0%a8%ac/?utm_source=rss&utm_medium=rss&utm_campaign=%25e0%25a8%2586%25e0%25a8%2593-%25e0%25a8%259c%25e0%25a9%2580%25e0%25a8%25b9%25e0%25a8%25a8%25e0%25a9%2587-%25e0%25a8%2587%25e0%25a8%25a8%25e0%25a8%25be%25e0%25a8%25ae-%25e0%25a8%259c%25e0%25a8%25bf%25e0%25a9%25b1%25e0%25a8%25a4%25e0%25a8%25a3%25e0%25a8%25be%25e0%25a8%25aa%25e0%25a8%25be%25e0%25a8%2593-%25e0%25a8%25ac Mon, 07 Aug 2023 17:06:24 +0000 https://panjabtoday.com/?p=32615 ਫਿਰ ਕਰੋ ਨਾ ਦੇਰੀ, ਦਿਓ ਗਿੱਧੇ ਦੀ ਗੇੜੀ- ਜ਼ਿਲ੍ਹਾ ਚੋਣ ਅਫ਼ਸਰ ਵਲੋਂ ‘ਤੀਆਂ ਲੋਕਤੰਤਰ ਦੀਆਂ’ ਪ੍ਰੋਗਰਾਮ ਤਹਿਤ ਸਾਰੀਆਂ ਪੰਜਾਬਣਾਂ ਨੂੰ ਦਿਲੋਂਂ ਸੱਦਾ ਕਿਹਾ! ਲੋਕਤੰਤਰ ਸਬੰਧੀ ਬੋਲੀਆਂ ਪਾਉਂਦੇ ਹੋਏ ਵੀਡੀਓ ਬਣਾ ਕੇ ਭੇਜੋ, ਸ਼ਾਨਦਾਰ ਇਨਾਮ ਦੇ ਬਣੋ ਹੱਕਦਾਰ ਬੇਅੰਤ ਬਾਜਵਾ ,...

The post ਆਓ ਜੀਹਨੇ ਇਨਾਮ ਜਿੱਤਣਾ,,,ਪਾਓ ਬੋਲੀਆਂ ‘ਤੇ,,,,, first appeared on PANJAB TODAY.

]]>
ਫਿਰ ਕਰੋ ਨਾ ਦੇਰੀ, ਦਿਓ ਗਿੱਧੇ ਦੀ ਗੇੜੀ-
ਜ਼ਿਲ੍ਹਾ ਚੋਣ ਅਫ਼ਸਰ ਵਲੋਂ ‘ਤੀਆਂ ਲੋਕਤੰਤਰ ਦੀਆਂ’ ਪ੍ਰੋਗਰਾਮ ਤਹਿਤ ਸਾਰੀਆਂ ਪੰਜਾਬਣਾਂ ਨੂੰ ਦਿਲੋਂਂ ਸੱਦਾ
ਕਿਹਾ! ਲੋਕਤੰਤਰ ਸਬੰਧੀ ਬੋਲੀਆਂ ਪਾਉਂਦੇ ਹੋਏ ਵੀਡੀਓ ਬਣਾ ਕੇ ਭੇਜੋ, ਸ਼ਾਨਦਾਰ ਇਨਾਮ ਦੇ ਬਣੋ ਹੱਕਦਾਰ

ਬੇਅੰਤ ਬਾਜਵਾ , ਲੁਧਿਆਣਾ 7 ਅਗਸਤ 2023

     ਮੁੱਖ ਚੋਣ ਅਫ਼ਸਰ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਵਲੋਂ ‘ਤੀਆਂ ਲੋਕਤੰਤਰ ਦੀਆਂ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਪੰਜਾਬਣਾਂ ਨੂੰ ਦਿਲੋਂ ਸੱਦਾ ਦਿੰਦਿਆ ਕਿਹਾ ਕਿ ਉਹ ਲੋਕਤੰਤਰ ਨਾਲ ਸਬੰਧਤ ਬੋਲੀਆਂ ਪਾਉਂਦੇ ਹੋਏ ਵੀਡੀਓ ਬਣਾ ਕੇ ਸਾਨੂੰ ਭੇਜੋ ਅਤੇ ਸ਼ਾਨਦਾਰ ਇਨਾਮ ਦੇ ਹੱਕਦਾਰ ਬਣੋ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਐਂਟਰੀਆਂ ਭੇਜਣ ਦੀ ਆਖਰੀ ਮਿਤੀ 20 ਅਗਸਤ, 2023 ਹੈ ਅਤੇ ਆਪਣੀ ਐਂਟਰੀ ਇਸ ਈ-ਮੇਲ smmceopb@gmail.com ‘ਤੇ ਭੇਜੀ ਜਾ ਸਕਦੀ ਹੈ।

ਨਿਯਮ ਤੇ ਸ਼ਰਤਾਂ ਸਬੰਧੀ ਉਨ੍ਹਾਂ ਅੱਗੇ ਦੱਸਿਆ ਕਿ ਕਾਸਟਿਊਮ ਪੰਜਾਬੀ ਗਿੱਧੇ ਦਾ ਲਿਬਾਸ ਸਮੇਤ ਗਹਿਣੇ ਲਾਜ਼ਮੀ ਅਤੇ ਵੀਡੀਓ ਦਾ ਸਮਾਂ ਕੇਵਲ ਇੱਕ ਤੋਂ ਦੋ ਮਿੰਟ ਹੋਵੇਗਾ।

ਸ੍ਰੀਮਤੀ ਮਲਿਕ ਨੇ ਦੱਸਿਆ ਕਿ ਮੁਕਾਬਲੇ ਦੇ ਜੇਤੂਆਂ ਲਈ ਪਹਿਲਾ ਨਕਦ ਇਨਾਮ 5000 ਰੁਪਏ, ਦੂਜ਼ਾ 3000 ਰੁਪਏ ਅਤੇ ਤੀਜ਼ਾ ਇਨਾਮ 2000 ਰੁਪਏੇ ਹੋਵੇਗਾ। ਵਧੇਰੇ ਜਾਣਕਾਰੀ ਲਈ ਮਨਪ੍ਰੀਤ ਅਨੇਜਾ (98723-16194) ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

The post ਆਓ ਜੀਹਨੇ ਇਨਾਮ ਜਿੱਤਣਾ,,,ਪਾਓ ਬੋਲੀਆਂ ‘ਤੇ,,,,, first appeared on PANJAB TODAY.

]]>
32615
ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,, https://panjabtoday.com/%e0%a8%ad%e0%a9%8b%e0%a8%97-%e0%a8%a4%e0%a9%87-%e0%a8%b5%e0%a8%bf%e0%a8%b8%e0%a8%bc%e0%a9%87%e0%a8%b8%e0%a8%bc-%e0%a8%9f%e0%a9%8d%e0%a8%b0%e0%a8%be%e0%a8%88%e0%a8%a1%e0%a9%88%e0%a8%82%e0%a8%9f/?utm_source=rss&utm_medium=rss&utm_campaign=%25e0%25a8%25ad%25e0%25a9%258b%25e0%25a8%2597-%25e0%25a8%25a4%25e0%25a9%2587-%25e0%25a8%25b5%25e0%25a8%25bf%25e0%25a8%25b8%25e0%25a8%25bc%25e0%25a9%2587%25e0%25a8%25b8%25e0%25a8%25bc-%25e0%25a8%259f%25e0%25a9%258d%25e0%25a8%25b0%25e0%25a8%25be%25e0%25a8%2588%25e0%25a8%25a1%25e0%25a9%2588%25e0%25a8%2582%25e0%25a8%259f Sat, 05 Aug 2023 16:32:53 +0000 https://panjabtoday.com/?p=32540 ਸਧਾਰਨ , ਸ਼ਕਤੀਸ਼ਾਲੀ , ਦ੍ਰਿੜ ਇਰਾਦੇ ਵਾਲੀ ਜੀਵਨ ਸ਼ੈਲੀ ਦੇ ਮਾਲਕ ਸਨ “ਬੀਜੀ”ਮਾਇਆ ਦੇਵੀ ਗੁਪਤਾ  “ਬੀਜੀ” ਨੇ ‘ਕਮਾਓ, ਸਿੱਖੋ ਅਤੇ ਵਧੋ” ਦੇ ਸੰਕਲਪ ਤੇ ਪਹਿਰਾ ਦਿੱਤਾ  ਹਰਿੰਦਰ ਨਿੱਕਾ , ਬਰਨਾਲਾ 5 ਅਗਸਤ 2023       ਪੰਜਾਬ ਹੀ ਨਹੀਂ ਸਗੋਂ ਦੇਸ਼...

The post ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,, first appeared on PANJAB TODAY.

]]>
ਸਧਾਰਨ , ਸ਼ਕਤੀਸ਼ਾਲੀ , ਦ੍ਰਿੜ ਇਰਾਦੇ ਵਾਲੀ ਜੀਵਨ ਸ਼ੈਲੀ ਦੇ ਮਾਲਕ ਸਨ “ਬੀਜੀ”ਮਾਇਆ ਦੇਵੀ ਗੁਪਤਾ

 “ਬੀਜੀ” ਨੇ ‘ਕਮਾਓ, ਸਿੱਖੋ ਅਤੇ ਵਧੋ” ਦੇ ਸੰਕਲਪ ਤੇ ਪਹਿਰਾ ਦਿੱਤਾ 

ਹਰਿੰਦਰ ਨਿੱਕਾ , ਬਰਨਾਲਾ 5 ਅਗਸਤ 2023 
     ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਹਨਾ ਦਾ ਜੀਵਨ ਪੱਧਰ ਉੱਚਾ ਚੁੱਕਣ ‘ਚ ਵੱਡਾ ਯੋਗਦਾਨ ਪਾ ਰਹੇ ‘ਟ੍ਰਾਈਡੈਂਟ ਗਰੁੱਪ’ ਦੇ ਸੰਸਥਾਪਕ ਪਦਮਸ਼੍ਰੀ ਰਜਿੰਦਰ ਗੁਪਤਾ ਦੇ ਸਵਰਗੀ ਮਾਤਾ ਸ਼੍ਰੀਮਤੀ ਮਾਇਆ ਦੇਵੀ ਗੁਪਤਾ ਨੂੰ ਭਲ੍ਹਕੇ 6 ਅਗਸਤ ਨੂੰ ਲੁਧਿਆਣਾ ਦੇ ‘ਮਹਾਰਾਜਾ ਗਰੈਂਡ ‘ ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਸਿਆਸੀ, ਧਾਰਮਿਕ, ਸਮਾਜਿਕ, ਅਤੇ ਉੱਘੇ ਕਾਰੋਬਾਰੀ ਲੋਕਾਂ ਵਲੋਂ ਭਾਵ-ਭਿੰਨੀਆਂ ਸ਼ਰਧਾਜਲੀਆਂ ਦਿੱਤੀਆਂ ਜਾਣਗੀਆਂ ।
    ਪਦਮਸ੍ਰੀ ਰਜਿੰਦਰ ਗੁਪਤਾ ਦੇ ਪੂਜਨੀਕ ਮਾਤਾ ਸ਼੍ਰੀਮਤੀ ਮਾਇਆ ਦੇਵੀ ਜਿੰਨ੍ਹਾਂ ਨੂੰ ਪਿਆਰ ਨਾਲ ਸਾਰਿਆਂ ਵੱਲੋਂ ‘‘ਬੀਜੀ” ਕਹਿ ਕੇ ਬੁਲਾਇਆ ਜਾਂਦਾ ਸੀ। ਮਾਤਾ ਮਾਇਆ ਦੇਵੀ ਜੀ 89 ਵਰ੍ਹਿਆਂ ਦੀ ਉਮਰ ਵਿੱਚ 25 ਜੁਲਾਈ, 2023 ਨੂੰ ਟ੍ਰਾਈਡੈਂਟ ਗਰੁੱਪ ਦੀ ਖਿੜ੍ਹੀ ਗੁਲਜਾਰ ਨੂੰ ਛੱਡ ਕੇ ਅਲਵਿਦਾ ਕਹਿ ਗਏ ਸਨ।                                     
     ਟ੍ਰਾਈਡੈਂਟ ਸੰਸਥਾ ਦੀ ਇੱਕ ਵਿਲੱਖਣ ਕਹਾਣੀ ਹੈ , ਜੋ ਉਹਨਾਂ ਸਾਰੇ ਵਿਅਕਤੀਆਂ ਦੀਆਂ ਕਹਾਣੀਆਂ ਨਾਲ ਜੁਡ਼ੀ ਹੋਈ ਹੈ। ਜਿਨ੍ਹਾਂ ਨੇ ਇਸ ਦੇ ਇਤਿਹਾਸ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਦੂਜੀਆਂ ਕੰਪਨੀਆਂ ਦੇ ਉਲਟ, ਟ੍ਰਾਈਡੈਂਟ ਦਾ ਸਾਰ ਨਾ ਸਿਰਫ ਇੱਕ ਸੰਗਠਨ ਦੇ ਰੂਪ ਵਿੱਚ ਇਸ ਦੀ ਭੂਮਿਕਾ ਨਾਲ ਜੁਡ਼੍ਹਿਆ ਹੋਇਆ ਹੈ, ਸਗੋਂ ਇਸ ਦੀ ਆਤਮਾ ਵਿੱਚ ਵੀ ਵਸਦਾ ਹੈ, ਜੋ ਕਿ ਮਾਂ ਦੀਆਂ ਸ਼ਾਨਦਾਰ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਵਿੱਚ ਡੂੰਘਾ ਜੁਡ਼੍ਹਿਆ ਹੋਇਆ ਹੈ। ਸ਼੍ਰੀਮਤੀ ਮਾਇਆ ਦੇਵੀ ਨੇ ਆਪਣੇ ਬੱਚਿਆਂ ਅਤੇ ਸਮਾਜ ’ਤੇ ਛੱਡੇ ਗਏ ਡੂੰਘੇ ਪ੍ਰਭਾਵ ਨੇ ਟ੍ਰਾਈਡੈਂਟ ਦੇ ‘‘ਅਸੀਮ ਮੌਕਿਆਂ” ਨੂੰ ਪਰਿਭਾਸ਼ਿਤ ਕਰਨ ਲਈ ਰਾਹ ਪੱਧਰਾ ਕੀਤਾ ਹੈ।
     “ਬੀਜੀ” ਦੇ ਪ੍ਰਭਾਵ ਦਾ ਸਪੱਸ਼ਟ ਨਿਸ਼ਾਨ ਟ੍ਰਾਈਡੈਂਟ ਦੇ ਮਸ਼ਹੂਰ ਤਕਸ਼ਿਲਾ ਪ੍ਰੋਗਰਾਮ ਵਿੱਚ ਦੇਖਿਆ ਜਾਂਦਾ ਹੈ, ਜੋ ਟ੍ਰਾਈਡੈਂਟ ਦੀ ਯਾਤਰਾ ਦਾ ਇੱਕ ਅਨਿੱਖਡ਼ਵਾਂ ਅੰਗ ਹੈ । ਤਕਸ਼ਿਲਾ ਪ੍ਰੋਗਰਾਮ ‘‘ਕਮਾਓ, ਸਿੱਖੋ ਅਤੇ ਵਧੋ” ਦੇ ਮੁੱਲਾਂ ’ਤੇ ਆਧਾਰਿਤ ਹੈ। ਜਿਸ ਨੇ ਆਪਣੇ ਸੰਚਾਲਨ ਦੇ ਪਿਛਲੇ 20 ਸਾਲਾਂ ਵਿੱਚ 20,000 ਤੋਂ ਵੱਧ ਪਰਿਵਾਰਾਂ ਦੇ ਭਵਿੱਖ ਨੂੰ ਰੁਸ਼ਨਾਇਆ ਹੈ। “ਬੀਜੀ” ਮਾਇਆ ਦੇਵੀ ਦੀ ਸਧਾਰਨ ਪਰ ਸ਼ਕਤੀਸ਼ਾਲੀ ਜੀਵਨ ਸ਼ੈਲੀ ਨੇ ਤਕਸ਼ਿਲਾ ਦੇ ਸਾਰੇ ਵਿਦਿਆਰਥੀਆਂ ਵਿੱਚ ਲਚਕੀਲੇਪਣ, ਲਗਨ ਅਤੇ ਸਖ਼ਤ ਮਿਹਨਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਅਤੇ ਉਹਨਾਂ ਨੂੰ ਹਰ ਮੌਕੇ ਦਾ ਫਾਇਦਾ ਉਠਾਉਣ ਲਈ ਪ੍ਰੇਰਿਤ ਵੀ ਕੀਤਾ।
     ਟ੍ਰਾਈਡੈਂਟ ਇੱਕ ਅਜਿਹੀ ਸੰਸਥਾ ਹੈ ਜੋ ਪੂੰਜੀਵਾਦ ਦੇ ਪਰੰਪਰਾਗਤ ਢਾਂਚੇ ਤੋਂ ਪਰੇ ਜਾਂਦੀ ਹੈ ਅਤੇ ਸਵਰਗੀ ਸ਼੍ਰੀਮਤੀ ਮਾਇਆ ਦੇਵੀ ‘‘ਬੀਜੀ” ਦੀਆਂ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਵਿੱਚ ਆਪਣੀ ਆਤਮਾ ਲੱਭਦੀ ਹੈ। ਮਸ਼ਹੂਰ ਤਕਸ਼ਿਲਾ ਪ੍ਰੋਗਰਾਮ ਦੇ ਨਾਲ, ਟ੍ਰਾਈਡੈਂਟ ਨੇ ਹਜ਼ਾਰਾਂ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕੀਤੀ ਹੈ, ਉਹਨਾਂ ਨੂੰ ‘‘ਕਮਾਓ, ਸਿੱਖੋ ਅਤੇ ਵਧੋ” ਦਾ ਮੌਕਾ ਦਿੱਤਾ ਹੈ, ਜੋ ਆਖਿਰਕਾਰ ਇੱਕ ਮਜ਼ਬੂਤ ਰਾਸ਼ਟਰ ਬਣਾਉਣ ਵਿੱਚ ਯੋਗਦਾਨ ਪਾ ਰਿਹਾ ਹੈ।
      ਤਕਸ਼ਿਲਾ ਪ੍ਰੋਗਰਾਮ ਨੇ ਨਾ ਸਿਰਫ਼ ਨਿਮਰ ਪਿਛੋਕਡ਼ ਵਾਲੇ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕੀਤੀ ਹੈ, ਸਗੋਂ ਨੌਜਵਾਨਾਂ ਨੂੰ ਉਮੀਦ ਅਤੇ ਮੌਕੇ ਪ੍ਰਦਾਨ ਕਰਕੇ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਵਿੱਚ ਵੀ ਯੋਗਦਾਨ ਪਾਇਆ ਹੈ। ਸੀਨੀਅਰ ਸੰਸਥਾਗਤ ਮੈਂਬਰਾਂ ਤੋਂ ਲੈ ਕੇ ਹੁਨਰਮੰਦ ਕਰਮਯੋਗੀਆਂ ਤੱਕ, ਟ੍ਰਾਈਡੈਂਟ ਲਗਾਤਾਰ ਸਿੱਖਣ ਲਈ ਉਤਸੁਕਤਾ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਤੀਕ ਹੈ।
“ਬੀਜੀ” ਮਾਇਆ ਦੇਵੀ ਭਾਵੇਂ ਅੱਜ ਸਰੀਰਕ ਤੌਰ ’ਤੇ ਸਾਡੇ ਦਰਮਿਆਨ ਨਹੀਂ ਹਨ, ਪਰ ਉਨ੍ਹਾਂ ਦੀ ਰੂਹ ਅੱਜ ਵੀ ਅਣਗਿਣਤ ਜ਼ਿੰਦਗੀਆਂ ਵਿੱਚ ਵਸਦੀ ਹੈ । ਜਿਨ੍ਹਾਂ ਨੂੰ ਉਨ੍ਹਾਂ ਤਕਸ਼ਿਲਾ ਪ੍ਰੋਗਰਾਮ ਦੁਆਰਾ ਛੂਹਿਆ ਅਤੇ ਉਹ ਹਮੇਸ਼ਾਂ ਟ੍ਰਾਈਡੈਂਟ ਦੇ ਤਕਸ਼ਿਲਾ ਪ੍ਰੋਗਰਾਮ ਦੁਆਰਾ ਹਜ਼ਾਰਾਂ ਨੌਜਵਾਨਾਂ, ਲਡ਼ਕਿਆਂ, ਲਡ਼ਕੀਆਂ ਨੂੰ ਆਸ਼ੀਰਵਾਦ ਦਿੰਦੇ ਰਹਿਣਗੇ । ਤਕਸ਼ਿਲਾ ਦੇ ਸਾਬਕਾ ਵਿਦਿਆਰਥੀ ਅੱਜ ‘‘ਕਮਾਓ, ਸਿੱਖੋ ਅਤੇ ਵਧੋ” ਮੁੱਲਾਂ ਦੀ ਇਸ ਲਹਿਰ ਨੂੰ ਹੋਰ ਵੀ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਨੇ ਆਪਣੀਆਂ ਪ੍ਰਾਪਤੀਆਂ ਨਾਲ ਵੱਡਾ ਮਾਣ ਮਹਿਸੂਸ ਕਰਾਇਆ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਵਿਦਿਆਰਥੀ ਅੱਜ ਸਫਲ ਕਾਰੋਬਾਰ ਚਲਾ ਰਹੇ ਹਨ, ਕਈ ਸਰਕਾਰਾਂ ਨਾਲ ਕੰਮ ਕਰ ਰਹੇ ਹਨ, ਕਈ ਫਾਰਚੂਨ 500 ਕੰਪਨੀਆਂ ਨਾਲ ਕੰਮ ਕਰ ਰਹੇ ਹਨ, ਕਈ ਅਕਾਦਮਿਕ ਅਤੇ ਖੋਜ ਵਿੱਚ ਹਨ ਅਤੇ ਇਹ ਸੂਚੀ ਬਹੁਤ ਲੰਬੀ ਹੈ।
     ਇੱਕ ਦ੍ਰਿਡ਼ ਸੰਕਲਪ ਮਾਂ ਦੇ ਸਾਦੇ ਘਰ ਵਿੱਚ ਸ਼ੁਰੂ ਹੋਈ ਇਹ ਵਿਰਾਸਤ ਅੱਜ ਹਜ਼ਾਰਾਂ ਮਾਵਾਂ ਦੇ ਘਰਾਂ ਵਿੱਚ ਪਿਆਰ, ਵਿਸ਼ਵਾਸ ਅਤੇ ਮਾਣ ਫੈਲਾ ਰਹੀ ਹੈ। ਦੇਸ਼ ਭਰ ਦੇ ਉਦਯੋਗਿਕ ਖੇਤਰ ਅੰਦਰ ਵੱਡਾ ਮੀਲ ਪੱਥਰ ਸਥਾਪਤ ਕਰ ਚੁੱਕੇ ਟ੍ਰਾਈਡੈਂਟ ਗਰੁੱਪ ਦੀ ਕਹਾਣੀ ਮਾਂ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਦੇ ਸਥਾਈ ਪ੍ਰਭਾਵ ਦੀ ਗਵਾਹੀ ਭਰਦੀ ਹੈ।

The post ਭੋਗ ਤੇ ਵਿਸ਼ੇਸ਼-ਟ੍ਰਾਈਡੈਂਟ ਦੇ ਮਾਲਿਕ R G ਬੋਲੇ , ਮਾਂ ਤੁਝੇ ਸਲਾਮ,,, first appeared on PANJAB TODAY.

]]>
32540
ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ https://panjabtoday.com/%e0%a8%86%e0%a8%a4%e0%a8%ae-%e0%a8%a6%e0%a9%87%e0%a8%b5%e0%a8%95%e0%a9%80-%e0%a8%a8%e0%a8%bf%e0%a8%95%e0%a9%87%e0%a8%a4%e0%a8%a8-%e0%a8%b8%e0%a8%95%e0%a9%82%e0%a8%b2-%e0%a8%9c%e0%a8%a8%e0%a8%95/?utm_source=rss&utm_medium=rss&utm_campaign=%25e0%25a8%2586%25e0%25a8%25a4%25e0%25a8%25ae-%25e0%25a8%25a6%25e0%25a9%2587%25e0%25a8%25b5%25e0%25a8%2595%25e0%25a9%2580-%25e0%25a8%25a8%25e0%25a8%25bf%25e0%25a8%2595%25e0%25a9%2587%25e0%25a8%25a4%25e0%25a8%25a8-%25e0%25a8%25b8%25e0%25a8%2595%25e0%25a9%2582%25e0%25a8%25b2-%25e0%25a8%259c%25e0%25a8%25a8%25e0%25a8%2595 Tue, 01 Aug 2023 11:06:21 +0000 https://panjabtoday.com/?p=32432 ਬੇਅੰਤ ਬਾਜਵਾ, ਲੁਧਿਆਣਾ, 01 ਅਗਸਤ 2023     ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ  ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ...

The post ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ first appeared on PANJAB TODAY.

]]>
ਬੇਅੰਤ ਬਾਜਵਾ, ਲੁਧਿਆਣਾ, 01 ਅਗਸਤ 2023


    ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ  ਆਤਮ ਦੇਵਕੀ ਨਿਕੇਤਨ ਏ.ਡੀ.ਐਨ. ਸਕੂਲ, 516, ਗਲੀ ਨੰ: 2, ਜਨਕਪੂਰੀ, ਕਿਦਵਈ ਨਗਰ ਲੁਧਿਆਣਾ ਵਿਖੇ ਭਲਕੇ 02 ਅਗਸਤ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।
  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਸਦੀ ਯੋਗਤਾ ਗਰੇਜੂਏਸ਼ਨ/ ਪੋਸਟ ਗਰੇਜੂਏਸ਼ਨ (ਬੀ.ਐਡ ਪਾਸ ਹੋੋਣਾ ਲਾਜ਼ਮੀ) ਹੈ।                           
     ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਜ਼ਿਲ੍ਹਾ ਰੋੋਜ਼ਗਾਰ ਦਫਤਰ, ਲੁਧਿਆਣਾ ਵਿੱਚ ਰਜਿਸਟ੍ਰੇਸ਼ਨ ਹੋੋਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ।
   ਡੀ.ਬੀ.ਈ.ਈ. ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਦੱਸਿਆ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕਰ ਸਕਦਾ ਹੈ।

The post ਆਤਮ ਦੇਵਕੀ ਨਿਕੇਤਨ ਸਕੂਲ ਜਨਕਪੁਰੀ ‘ਚ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ first appeared on PANJAB TODAY.

]]>
32432
ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਅੱਗੇ ਆਇਆ ਵਿਧਾਇਕ ਬੱਗਾ https://panjabtoday.com/%e0%a8%b9%e0%a9%9c%e0%a9%8d%e0%a8%b9-%e0%a8%aa%e0%a9%8d%e0%a8%b0%e0%a8%ad%e0%a8%be%e0%a8%b5%e0%a8%bf%e0%a8%a4-%e0%a8%b2%e0%a9%8b%e0%a8%95%e0%a8%be%e0%a8%82-%e0%a8%a6%e0%a9%87-%e0%a8%b8%e0%a8%b9/?utm_source=rss&utm_medium=rss&utm_campaign=%25e0%25a8%25b9%25e0%25a9%259c%25e0%25a9%258d%25e0%25a8%25b9-%25e0%25a8%25aa%25e0%25a9%258d%25e0%25a8%25b0%25e0%25a8%25ad%25e0%25a8%25be%25e0%25a8%25b5%25e0%25a8%25bf%25e0%25a8%25a4-%25e0%25a8%25b2%25e0%25a9%258b%25e0%25a8%2595%25e0%25a8%25be%25e0%25a8%2582-%25e0%25a8%25a6%25e0%25a9%2587-%25e0%25a8%25b8%25e0%25a8%25b9 Sat, 15 Jul 2023 16:30:04 +0000 https://panjabtoday.com/?p=32324 ਬੇਅੰਤ ਸਿੰਘ ਬਾਜਵਾ , ਲੁਧਿਆਣਾ, 15 ਜੁਲਾਈ 2023   ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ੍ ਸਭਾ ਹਲਕਾ ਉਤਰੀ ਤੋ ਵਿਧਾਇਕ ਮਦਨ੍ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਜੋਂ...

The post ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਅੱਗੇ ਆਇਆ ਵਿਧਾਇਕ ਬੱਗਾ first appeared on PANJAB TODAY.

]]>
ਬੇਅੰਤ ਸਿੰਘ ਬਾਜਵਾ , ਲੁਧਿਆਣਾ, 15 ਜੁਲਾਈ 2023

  ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਵਿਧਾਨ੍ ਸਭਾ ਹਲਕਾ ਉਤਰੀ ਤੋ ਵਿਧਾਇਕ ਮਦਨ੍ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਜੋਂ ਪ੍ਰਦਾਨ ਕੀਤੀ ਹੈ।
ਉਨ੍ਹ ਕਿਹਾ ਕਿ ਪੰਜਾਬ ਵਿੱਚ ਕੁਦਰਤੀ ਆਫ਼ਤ ਦੇ ਰੂਪ ਵਿੱਚ ਆਏ ਹੜ ਨੇ ਭਾਰੀ ਨੁਕਸਾਨ ਕੀਤਾ ਹੈ, ਵੱਡੇ ਪੱਧਰ ਤੇ ਪੰਜਾਬ ਸਰਕਾਰ, ਸਮਾਜਸੇਵੀ ਸੰਸਥਾਵਾਂ ਪੰਜਾਬ ਦੇ ਆਮ ਲੋਕ ਹੜ ਪੀੜਿਤਾਂ ਦੀ ਮਦਦ ਵਿਚ ਲੱਗੇ ਹੋਏ ਹਨ ਜੋ ਸਾਡਾ ਸਭ ਦਾ ਫ਼ਰਜ਼ ਵੀ ਬਣਦਾ ਹੈ।

ਉਨ੍ਹਾ ਵਲੋ ਅਤੇ ਉਨ੍ਹਾਂ ਦੀ ਸਮੁੱਚੀ  ਟੀਮ ਵਲੋ ਵੀ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ  ਹੈ । ਉਨ੍ਹਾ  ਬਤੌਰ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ ‘ਚ ਦੇਣ ਦਾ ਫੈਸਲਾ ਕੀਤਾ ਹੈ ।

The post ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਅੱਗੇ ਆਇਆ ਵਿਧਾਇਕ ਬੱਗਾ first appeared on PANJAB TODAY.

]]>
32324
“ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ “ਅੰਮ੍ਰਿਤਸਰ ਵੱਲ ਜਾਂਦੇ ਰਾਹਿਓ” ਦੀ ਹੋਈ ਘੁੰਡ ਚੁਕਾਈ https://panjabtoday.com/%e0%a8%95%e0%a8%be%e0%a8%b5%e0%a8%bf-%e0%a8%aa%e0%a9%82%e0%a9%b0%e0%a8%9c%e0%a9%80-%e0%a8%b8%e0%a9%82%e0%a8%b9%e0%a9%87-%e0%a8%85%e0%a8%b2%e0%a8%ab%e0%a8%bc%e0%a8%be%e0%a8%9c%e0%a8%bc/?utm_source=rss&utm_medium=rss&utm_campaign=%25e0%25a8%2595%25e0%25a8%25be%25e0%25a8%25b5%25e0%25a8%25bf-%25e0%25a8%25aa%25e0%25a9%2582%25e0%25a9%25b0%25e0%25a8%259c%25e0%25a9%2580-%25e0%25a8%25b8%25e0%25a9%2582%25e0%25a8%25b9%25e0%25a9%2587-%25e0%25a8%2585%25e0%25a8%25b2%25e0%25a8%25ab%25e0%25a8%25bc%25e0%25a8%25be%25e0%25a8%259c%25e0%25a8%25bc Tue, 04 Apr 2023 17:33:34 +0000 https://panjabtoday.com/?p=32217 ਸਾਹਿਤਕਦੀਪ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬੀ ਭਵਨ ਲੁਧਿਆਣਾ ਵੱਲੋਂ ਅਦਾ ਕੀਤੀ ਘੁੰਡ ਚੁਕਾਈ ਦੀ ਰਸਮ ਡਾ. ਗੁਰਚਰਨ ਕੌਰ ਕੋਚਰ ਤੇ ਡਾ. ਹਰੀ ਸਿੰਘ ਜਾਚਕ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਅੰਜੂ ਅਮਨਦੀਪ ਗਰੋਵਰ , ਲੁਧਿਆਣਾ 4 ਅਪ੍ਰੈਲ 2023     ਸਾਹਿਤਕਦੀਪ...

The post “ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ “ਅੰਮ੍ਰਿਤਸਰ ਵੱਲ ਜਾਂਦੇ ਰਾਹਿਓ” ਦੀ ਹੋਈ ਘੁੰਡ ਚੁਕਾਈ first appeared on PANJAB TODAY.

]]>
ਸਾਹਿਤਕਦੀਪ ਵੈਲਫੇਅਰ ਸੁਸਾਇਟੀ (ਰਜਿ:) ਪੰਜਾਬੀ ਭਵਨ ਲੁਧਿਆਣਾ ਵੱਲੋਂ ਅਦਾ ਕੀਤੀ ਘੁੰਡ ਚੁਕਾਈ ਦੀ ਰਸਮ

ਡਾ. ਗੁਰਚਰਨ ਕੌਰ ਕੋਚਰ ਤੇ ਡਾ. ਹਰੀ ਸਿੰਘ ਜਾਚਕ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਅੰਜੂ ਅਮਨਦੀਪ ਗਰੋਵਰ , ਲੁਧਿਆਣਾ 4 ਅਪ੍ਰੈਲ 2023

    ਸਾਹਿਤਕਦੀਪ ਵੈਲਫੇਅਰ ਸੁਸਾਇਟੀ (ਰਜਿ:) ਵੱਲੋਂ 2 ਅਪ੍ਰੈਲ, 2023 ਦਿਨ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਤਿੰਨ ਪੁਸਤਕਾਂ “ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ “ਅੰਮ੍ਰਿਤਸਰ ਵੱਲ ਜਾਂਦੇ ਰਾਹਿਓ” ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ । ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਗੁਰਚਰਨ ਕੌਰ ਕੋਚਰ ਜੀ, ਡਾ. ਹਰੀ ਸਿੰਘ ਜਾਚਕ ਜੀ ਅਤੇ ਵਿਸ਼ੇਸ਼ ਮਹਿਮਾਨ ਸੁਖਮਿੰਦਰ ਸਿੰਘ ਜੀ , ਲਖਵਿੰਦਰ ਸਿੰਘ ਲੱਖਾ ਜੀ(ਯੂ.ਕੇ), ਗੁਰਨੀਤ ਸਿੰਘ ਭੰਮਰਾ (ਸਪੁੱਤਰ ਦਿਲਬਾਗ ਸਿੰਘ ਭੰਮਰਾ), ਬਲਵਿੰਦਰ ਚਾਹਲ (ਇਟਲੀ) ਦੇ ਦੁਆਰਾ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਇਸ ਤੋਂ ਬਾਅਦ ਨਰਿੰਦਰ ਕੌਰ ਜੀ ਵਲੋਂ ਸੁਰੀਲੀ ਆਵਾਜ਼ ਵਿੱਚ ਗਾਏ ਸ਼ਬਦ ਤੋਂ ਪ੍ਰੋਗ੍ਰਾਮ ਦਾ ਆਗਾਜ਼ ਕੀਤਾ ਗਿਆ। ਪ੍ਰਮਾਤਮਾ ਦਾ ਨਾਮ ਲੈਣ ਤੋਂ ਬਾਅਦ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਵੱਲੋਂ ਪੁਸਤਕਾਂ ਲੋਕ ਅਰਪਣ ਕਰਨ ਤੋਂ ਬਾਅਦ ਪੁਸਤਕ “ਕਾਵਿ ਪੂੰਜੀ” ਬਾਰੇ ਪਰਚਾ ਡਾ. ਰਮਨਦੀਪ ਸਿੰਘ ਜੀ ਵਲੋਂ ਅਤੇ ਪੁਸਤਕ ਸੂਹੇ ਅਲਫ਼ਾਜ਼ ਬਾਰੇ ਪਰਚਾ ਸਾਗਰ ਸਿਆਲਕੋਟੀ ਜੀ ਵਲੋਂ ਪੜ੍ਹਿਆ ਗਿਆ। ਇਸ ਦੌਰਾਨ ਵੱਖ ਵੱਖ ਸ਼ਹਿਰਾਂ ਤੋਂ ਆਏ ਕਵੀਆਂ,ਕਵਿਤਰੀਆਂ ਦਾ ਕਵੀ ਦਰਬਾਰ ਕਰਵਾਇਆ ਗਿਆ । ਜਿਸ ਦੇ ਵਿੱਚ ਅਮਰਪ੍ਰੀਤ ਕੌਰ ,ਸੋਨੀਆ ਭਾਰਤੀ , ਸਿਮਰਨ ਕੌਰ ਧੁੱਗਾ , ਮਨਜੀਤ ਕੌਰ ਧੀਮਾਨ , ਜਸਪ੍ਰੀਤ ਕੌਰ ਜੱਸੀ , ਨਿਰਮਲ ਕੌਰ , ਅਮਿਤ ਕੌਰ, ਵਰਿੰਦਰ ਜੇਤਵਾਨੀ, ਸਤੀਸ਼ ਬੱਸੀ, ਸਤਵੰਤ ਕੌਰ ਸੁੱਖੀ, ਮਨਜੀਤ ਕੌਰ ਮੀਸ਼ਾ, ਗੁਰਵਿੰਦਰ ਸਿੰਘ ਗੁਰੂ, ਸੁਖਵਿੰਦਰ ਅਨਹਦ, ਇੰਦੂ ਬਾਲਾ ਆਦਿ ਕਵੀ ਸ਼ਾਮਿਲ ਰਹੇ। ਇਸ ਕਵੀ ਦਰਬਾਰ ਵਿੱਚ ਬਾਲ ਕਲਾਕਾਰਾਂ ਖ਼ੁਸ਼ਕਰਨ,ਨਿਖਿਲ,ਸੈ਼ਰੀਨ,ਬਬੀਤਾ,ਜੋਤੀ,ਨਿਤਿਨ, ਕੁੰਜ, ਮੁਰਾਦ, ਜੋਤੀ, ਰੰਜਨ, ਜਸਜੋਤ ਸਿੰਘ, ਸੀਰਤ ਕੌਰ ਨੇ ਵੀ ਖ਼ੂਬ ਰੰਗ ਬੰਨ੍ਹਿਆ । ਇਸ ਪੂਰਨ ਪ੍ਰੋਗਰਾਮ ਦੌਰਾਨ ਸਰੋਤਿਆਂ ਨੂੰ ਬੰਨੀ ਰੱਖਣ ਦੀ ਅਤੇ ਮੰਚ ਸੰਚਾਲਨ ਦੀ ਭੂਮਿਕਾ ਸਰਬਜੀਤ ਕੌਰ ਹਾਜ਼ੀਪੁਰ ਜੀ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਮੁੱਖ ਮਹਿਮਾਨਾਂ, ਵਿਸ਼ੇਸ਼ ਮਹਿਮਾਨਾਂ ਅਤੇ ਕਵੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਸੰਸਥਾ ਦੀ ਪ੍ਰਧਾਨ ਰਮਨਦੀਪ ਕੌਰ (ਹਰਸਰ ਜਾਈ)ਜੀ ਤੇ ਉੱਪ ਪ੍ਰਧਾਨ ਜਸਪ੍ਰੀਤ ਸਿੰਘ ‘ਜੱਸੀ’ ਜੀ ਨੇ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਮਹਿਮਾਨਾਂ ਅਤੇ ਕਵੀਆਂ ਕਵਿਤਰੀਆਂ ਦਾ ਧੰਨਵਾਦ ਕੀਤਾ। ਆਓਣ ਵਾਲੇ ਸਮੇਂ ਚ’ ਵੀ ਇਹ ਸੰਸਥਾ ਇਸੇ ਤਰ੍ਹਾ ਦੇ ਉੱਦਮਸ਼ੀਲ ਕਾਰਜਾਂ ਨੂੰ ਨੇਪੜ੍ਹੇ ਚਾੜ੍ਹਨ ਲਈ ਯਤਨਸ਼ੀਲ ਰਹੇਗੀ ।

The post “ਕਾਵਿ ਪੂੰਜੀ”, “ਸੂਹੇ ਅਲਫ਼ਾਜ਼” ਅਤੇ “ਅੰਮ੍ਰਿਤਸਰ ਵੱਲ ਜਾਂਦੇ ਰਾਹਿਓ” ਦੀ ਹੋਈ ਘੁੰਡ ਚੁਕਾਈ first appeared on PANJAB TODAY.

]]>
32217
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ https://panjabtoday.com/%e0%a8%aa%e0%a9%81%e0%a8%b2%e0%a8%bf%e0%a8%b8-%e0%a8%95%e0%a8%ae%e0%a8%bf%e0%a8%b8%e0%a8%bc%e0%a8%a8%e0%a8%b0-%e0%a8%ae%e0%a8%a8%e0%a8%a6%e0%a9%80%e0%a8%aa-%e0%a8%b8%e0%a8%bf%e0%a9%b0%e0%a8%98/?utm_source=rss&utm_medium=rss&utm_campaign=%25e0%25a8%25aa%25e0%25a9%2581%25e0%25a8%25b2%25e0%25a8%25bf%25e0%25a8%25b8-%25e0%25a8%2595%25e0%25a8%25ae%25e0%25a8%25bf%25e0%25a8%25b8%25e0%25a8%25bc%25e0%25a8%25a8%25e0%25a8%25b0-%25e0%25a8%25ae%25e0%25a8%25a8%25e0%25a8%25a6%25e0%25a9%2580%25e0%25a8%25aa-%25e0%25a8%25b8%25e0%25a8%25bf%25e0%25a9%25b0%25e0%25a8%2598 https://panjabtoday.com/%e0%a8%aa%e0%a9%81%e0%a8%b2%e0%a8%bf%e0%a8%b8-%e0%a8%95%e0%a8%ae%e0%a8%bf%e0%a8%b8%e0%a8%bc%e0%a8%a8%e0%a8%b0-%e0%a8%ae%e0%a8%a8%e0%a8%a6%e0%a9%80%e0%a8%aa-%e0%a8%b8%e0%a8%bf%e0%a9%b0%e0%a8%98/#respond Tue, 21 Feb 2023 10:06:13 +0000 https://panjabtoday.com/?p=32077 ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਬੇਅੰਤ ਸਿੰਘ ਬਾਜਵਾ , ਲੁਧਿਆਣਾ, 21 ਫਰਵਰੀ...

The post ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ first appeared on PANJAB TODAY.

]]>
ਅਧਿਕਾਰੀਆਂ ਨੂੰ ਸਰਕਾਰੀ ਅਤੇ ਨਿੱਜੀ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ

ਹਰ ਵਿਅਕਤੀ ਨੂੰ ਮਾਂ ਬੋਲੀ ਪੰਜਾਬੀ ਦਾ ਕਰਨਾ ਚਾਹੀਦਾ ਹੈ ਸਤਿਕਾਰ : ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ


ਬੇਅੰਤ ਸਿੰਘ ਬਾਜਵਾ , ਲੁਧਿਆਣਾ, 21 ਫਰਵਰੀ 2023
   ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨੂੰ ਸਰਕਾਰੀ ਕੰਮਾਂ ਦੇ ਨਾਲ-ਨਾਲ ਆਪਣੇ ਨਿੱਜੀ ਜੀਵਨ ਵਿੱਚ ਵੀ ਵੱਧ ਤੋਂ ਵੱਧ ਵਰਤਣ ਅਤੇ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਦੀ ਅਪੀਲ ਵੀ ਕੀਤੀ।
ਪੁਲਿਸ ਕਮਿਸ਼ਨਰ ਸ੍ਰੀ ਮਨਦੀਪ ਸਿੰਘ ਸਿੱਧੂ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 2023 ਦੀ ਪੂਰਵ ਸੰਧਿਆਂ `ਤੇ ਪੰਜਾਬੀ ਭਾਸ਼ਾ ਨੂੰ ਉਜਾਗਰ ਕਰਨ ਲਈ ਪੁਲਿਸ ਲਾਈਨ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੁਲਿਸ ਫੋਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ `ਤੇ ਮਾਣ ਹੋਣਾ ਚਾਹੀਦਾ ਹੈ ਕਿਉਂਕਿ ਇਹ ਸਾਡੀ ਪਛਾਣ ਨੂੰ ਪਰਿਭਾਸ਼ਤ ਕਰਦੀ ਹੈ ਅਤੇ ਸਮਾਜ ਵਿੱਚ ਏਕਤਾ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਂ ਬੋਲੀ ਹੀ ਹੈ ਜਿਸ ਲਈ ਬੱਚੇ ਨੂੰ ਕਿਸੇ ਸਿਖਲਾਈ ਦੀ ਲੋੜ ਨਹੀਂ ਹੁੰਦੀ ਸਗੋਂ ਇਹ ਸੁਭਾਵਿਕ ਹੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਵੇਂ ਦੁਨੀਆਂ ਭਰ ਵਿੱਚ ਜਾ ਕੇ ਕਈ ਭਾਸ਼ਾਵਾਂ ਸਿੱਖੀਏ ਪਰ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਸਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੀ ਮਾਂ-ਬੋਲੀ ਪੰਜਾਬੀ ਦਾ ਵੱਧ ਤੋ ਵੱਧ ਪ੍ਰਚਾਰ ਤੇ ਪ੍ਰਸਾਰ ਕਰਕੇ ਆਪਣੇ ਸਫ਼ਲ ਜੀਵਨ ਲਈ ਪੰਜਾਬੀ ਭਾਸ਼ਾ ਦੇ ਦੂਤ ਬਣਨ। ਉਨ੍ਹਾਂ ਕਿਹਾ ਕਿ ਸਮਾਜ ਦੀ ਪਛਾਣ ਉਸ ਦੀ ਬੋਲੀ ਤੋ ਕੀਤੀ ਜਾਂਦੀ ਹੈ ਕਿ ਲੋਕ ਆਪਣੀ ਮਾਤ ਭਾਸ਼ਾ ਬੋਲੀ ਦਾ ਕਿੰਨਾ ਸਤਿਕਾਰ ਕਰਦੇ ਹਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਕਦਰ ਕਰਨ ਲਈ ਉਤਸ਼ਾਹਿਤ ਕਰਨ, ਤਾਂ ਜੋ ਉਹ ਇਸ ਨੂੰ ਖੁੱਲ੍ਹ ਕੇ ਅਤੇ ਭਰੋਸੇ ਨਾਲ ਬੋਲਣ ਵਿੱਚ ਮਾਣ ਮਹਿਸੂਸ ਕਰਨ।
    ਸ੍ਰੀ ਸਿੱਧੂ ਨੇ ਕਿਹਾ ਕਿ ਮਾਂ ਬੋਲੀ ਸਿਰਫ਼ ਸ਼ਬਦ ਨਹੀਂ ਹੁੰਦੀ ਸਗੋਂ ਇਹ ਤੁਹਾਨੂੰ ਆਪਣੇ, ਤੁਹਾਡੇ ਪਰਿਵਾਰ ਅਤੇ ਤੁਹਾਡੇ ਲੋਕਾਂ ਨਾਲ ਜੋੜਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਦੇ ਦਫ਼ਤਰੀ ਕੰਮਕਾਜ ਦੇ ਨਾਲ-ਨਾਲ ਆਪਣੀ ਨਿੱਜੀ ਜਿ਼ੰਦਗੀ ਵਿੱਚ ਵੀ ਪੰਜਾਬੀ ਭਾਸ਼ਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਨੂੰ ਯਕੀਨੀ ਬਣਾਉਣ।ਉਨ੍ਹਾਂ ਸਮਾਜ ਨੂੰ ਹਰ ਵਿਅਕਤੀ ਦੀ ਮਾਂ ਬੋਲੀ ਦਾ ਸਤਿਕਾਰ ਕਰਨ ਦੀ ਅਪੀਲ ਵੀ ਕੀਤੀ।                     
   ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਵਿਸ਼ੇਸ਼ ਤੌਰ `ਤੇ ਗੁਰਮੁਖੀ ਲਿਪੀ `ਚ ਪੰਜਾਬੀ ਵਰਣਨਮਾਲਾ ਦੇ 35 ਅੱਖਰ ਉੱਕਰੇ ਹੋਏ ਅਤੇ ਹੇਠਾਂ “ਮਾਂ ਬੋਲੀ ਸਾਡਾ ਮਾਣ“ ਸਲੋਗਨ ਹੈ ਸਬੰਧੀ ਸਾਰੇ ਅਧਿਕਾਰੀਆਂ ਨੂੰ ਤਿਆਰ ਕੀਤੀਆਂ ਘੜੀਆਂ ਵੀ ਵੰਡੀਆਂ, ਤਾਂ ਜੋ ਇਹ ਘੜੀਆਂ ਉਨ੍ਹਾਂ ਦੇ ਸਬੰਧਤ ਦਫ਼ਤਰਾਂ ਵਿੱਚ ਲਗਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਘੜੀ ਸਾਨੂੰ ਸਾਡੀ ਮਾਂ ਬੋਲੀ ਪੰਜਾਬੀ ਨਾਲ 24 ਘੰਟੇ ਜੁੜੇ ਰਹਿਣ ਦੀ ਯਾਦ ਵੀ ਦਿਵਾਉਦੀ ਰਹੇਗੀ।

The post ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਦਾ ਲਿਆ ਅਹਿਦ first appeared on PANJAB TODAY.

]]>
https://panjabtoday.com/%e0%a8%aa%e0%a9%81%e0%a8%b2%e0%a8%bf%e0%a8%b8-%e0%a8%95%e0%a8%ae%e0%a8%bf%e0%a8%b8%e0%a8%bc%e0%a8%a8%e0%a8%b0-%e0%a8%ae%e0%a8%a8%e0%a8%a6%e0%a9%80%e0%a8%aa-%e0%a8%b8%e0%a8%bf%e0%a9%b0%e0%a8%98/feed/ 0 32077
ਆਮ ਅਦਮੀ ਪਾਰਟੀ ਦੀ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ-ਅਨਮੋਲ ਗਗਨ ਮਾਨ https://panjabtoday.com/%e0%a8%86%e0%a8%ae-%e0%a8%85%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f%e0%a9%80-%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%96%e0%a9%87%e0%a8%a1/?utm_source=rss&utm_medium=rss&utm_campaign=%25e0%25a8%2586%25e0%25a8%25ae-%25e0%25a8%2585%25e0%25a8%25a6%25e0%25a8%25ae%25e0%25a9%2580-%25e0%25a8%25aa%25e0%25a8%25be%25e0%25a8%25b0%25e0%25a8%259f%25e0%25a9%2580-%25e0%25a8%25a6%25e0%25a9%2580-%25e0%25a8%25b8%25e0%25a8%25b0%25e0%25a8%2595%25e0%25a8%25be%25e0%25a8%25b0-%25e0%25a8%2596%25e0%25a9%2587%25e0%25a8%25a1 https://panjabtoday.com/%e0%a8%86%e0%a8%ae-%e0%a8%85%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f%e0%a9%80-%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%96%e0%a9%87%e0%a8%a1/#respond Mon, 20 Feb 2023 06:44:28 +0000 https://panjabtoday.com/?p=32073 ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪਿੰਡ ਬਰ੍ਹਮਾਂ (ਸਮਰਾਲਾ) ਵਿਖੇ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਬੇਅੰਤ ਸਿੰਘ ਬਾਜਵਾ , ਲੁਧਿਆਣਾ 19 ਫਰਵਰੀ 2023    ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ...

The post ਆਮ ਅਦਮੀ ਪਾਰਟੀ ਦੀ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ-ਅਨਮੋਲ ਗਗਨ ਮਾਨ first appeared on PANJAB TODAY.

]]>
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਪਿੰਡ ਬਰ੍ਹਮਾਂ (ਸਮਰਾਲਾ) ਵਿਖੇ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਬੇਅੰਤ ਸਿੰਘ ਬਾਜਵਾ , ਲੁਧਿਆਣਾ 19 ਫਰਵਰੀ 2023

   ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਸ਼ਹੀਦ ਕਰਨੈਲ ਸਿੰਘ (ਵੀਰ ਚੱਕਰ ਵਿਜੇਤਾ), ਸ਼ਹੀਦ ਰਤਨ ਸਿੰਘ ਅਤੇ ਸ਼ਹੀਦ ਜੋਗਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬਰ੍ਹਮਾਂ ਨੇੜੇ ਸਮਰਾਲਾ ਵਿਖੇ ਆਯੋਜਿਤ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।                               
     ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ। ਗ੍ਰਾਮ ਪ੍ਰਚਾਇਤ ਅਤੇ ਐਨ.ਆਰ.ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 72ਵਾਂ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ। ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਬੱਡੀ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਨਰੋਏ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਪਿੰਡ ਵਾਸੀਆਂ ਵਲੋਂ ਰੱਖੀਆਂ ਮੰਗਾਂ ਦੇ ਸਬੰਧ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਿੱਤੀ ਇੱਕ-ਇੱਕ ਗਾਰੰਟੀ ਨੂੰ ਪੂਰਿਆਂ ਕਰੇਗੀ ਅਤੇ ਜਲਦ ਉਨ੍ਹਾਂ ਦਾ ਹਸਪਤਾਲ, ਖੇਡ ਮੈਦਾਨ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੇ ਕੰਮਾਂ ਨੂੰ ਨੇਪਰੇੇ ਚਾੜ੍ਹਿਆ ਜਾਵੇਗਾ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋ ਖੇਡ ਮੇਲੇ ਲਈ 2 ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ।
    ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਅਤੇ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਰ ਫੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਠੋਸ ਉਪਰਾਲੇ ਕਰ ਰਹੇ ਹਨ।
    ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਕਰਾਉਣ ਵਾਲੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਪਰ ਉਨ੍ਹਾਂ ਨੂੰ ਇੱਕ ਪਲੇਟਫਾਰਮ ਦੀ ਲੋੜ ਹੈ।
     ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਫਲ ਆਯੋਜਨ ਕੀਤਾ ਗਿਆ ਤਾਂ ਜੋ ਪੰਜਾਬੀ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਜਿੱਥੇ ਖੋਡਾਂ ਦੌਰਾਨ ਲਗਭਗ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। 

The post ਆਮ ਅਦਮੀ ਪਾਰਟੀ ਦੀ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ-ਅਨਮੋਲ ਗਗਨ ਮਾਨ first appeared on PANJAB TODAY.

]]>
https://panjabtoday.com/%e0%a8%86%e0%a8%ae-%e0%a8%85%e0%a8%a6%e0%a8%ae%e0%a9%80-%e0%a8%aa%e0%a8%be%e0%a8%b0%e0%a8%9f%e0%a9%80-%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%96%e0%a9%87%e0%a8%a1/feed/ 0 32073