ਪਰਮਜੀਤ ਸਿੰਘ ਪੰਮਾ , ਸ੍ਰੀ ਚਮਕੌਰ ਸਾਹਿਬ ,8 ਦਸੰਬਰ 2021
ਸੂਬੇ ਦੇ ਮੁੱਖ ਮੰਤਰੀ ਦੇ ਇਲਾਕੇ ਵਿੱਚ ਦਿਨ ਦਿਹਾੜੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੁੱਖ ਮੰਤਰੀ ਦੇ ਕਰੀਬੀ ਅਤੇ ਲੈਂਡ ਮਾਰਗੇਜ਼ ਬੈਂਕ ਦੇ ਡਾਇਰੈਕਟਰ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਨਾਲ ਛਲਣੀ ਕਰ ਦਿੱਤਾ। ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮੋਰਿੰਡਾ ਸ਼ਹਿਰ ਦੇ ਨਜ਼ਦੀਕ ਪਿੰਡ ਉਧਮਪੁਰ ਨਲਾ ਵਿਚ ਸਾਬਕਾ ਸਰਪੰਚ ਅਵਤਾਰ ਸਿੰਘ ਦੀ ਉਹਨਾਂ ਦੇ ਘਰ ਦੇ ਬਾਹਰ ਅਗਿਆਤ ਨੌਜਵਾਨਾ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪਿੰਡ ਵਿੱਚ ਦੁੱਧ ਦੀ ਡੇਅਰੀ ਤੇ ਦੁੱਧ ਪਾ ਕੇ ਘਰ ਨੂੰ ਵਾਪਸ ਆ ਰਿਹਾ ਸੀ। ਉਸ ਸਮੇਂ ਉਨ੍ਹਾਂ ਉੱਤੇ ਹਮਲਾ ਕੀਤਾ ਗਿਆ। ਜਦੋਂ ਉਹ ਬਾਹਰ ਘਰ ਦੇ ਦਰਵਾਜ਼ੇ ਅੱਗੇ ਪਹੁੰਚਿਆ ਤਾਂ ਦੋ ਅਣਪਛਾਤੇ ਨੌਜਵਾਨ ਜੋ ਕਿ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਫਿਰ ਉਹ ਨੌਜਵਾਨ ਉੱਥੋਂ ਰਫੂਚੱਕਰ ਹੋ ਗਏ ਜਿਸ ਤੋਂ ਬਾਅਦ ਪਿੰਡ ਦੇ ਲੋਕ ਉਹਨਾਂ ਨੂੰ ਮੋਰਿੰਡਾ ਦੇ ਸਰਕਾਰੀ ਹਸਪਤਾਲ ਵਿਚ ਲੈ ਗਏ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਡੀ ਐੱਸ ਪੀ ਗੁਰਦੇਵ ਸਿੰਘ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਸਾਬਕਾ ਸਰਪੰਚ ਅਵਤਾਰ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਵਾਉਣ ਲਈ ਰੂਪਨਗਰ ਭੇਜਿਆ ਗਿਆ ਹੈ ਅਤੇ ਮੌਕਾ ਏ ਵਾਰਦਾਤ ਤੋ ਪੰਜ ਚੱਲੇ ਹੋਏ ਕਾਰਤੂਸ ਬਰਾਮਦ ਕੀਤੇ ਗਏ ਹਨ । ਡੀ ਐੱਸ ਪੀ ਦੇ ਦੱਸਣ ਮੁਤਾਬਕ ਇੱਕ ਗੱਲ ਹੋਰ ਸਾਹਮਣੇ ਆਈ ਹੈ ਕਿ ਇਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਲੱਗ ਰਹੀ ਹੈ ਅਤੇ ਅਵਤਾਰ ਸਿੰਘ ਦੋ ਤਿੱਨ ਮਹੀਨੇ ਹੀ ਪਹਿਲਾਂ ਕੋਆਪਰੇਟਿਵ ਸੁਸਾਇਟੀ ਵਿੱਚੋਂ ਰਿਟਾਇਰ ਹੋਏ ਸਨ ਅਤੇ ਹੁਣ ਉਹ ਆਪਣੇ ਘਰ ਦਾ ਕੰਮਕਾਰ ਹੀ ਕਰ ਰਹੇ ਸਨ ਇਸ ਗੱਲ ਦੀ ਪੁਲੀਸ ਪ੍ਰਸ਼ਾਸਨ ਵੱਲੋਂ ਇਨਵੈਸਟੀਗੇਸ਼ਨ ਚੱਲ ਰਹੀ ਹੈ ਜਦੋਂ ਵੀ ਕੋਈ ਗੱਲਬਾਤ ਸਾਹਮਣੇ ਆਵੇਗੀ ਤਾਂ ਉਹ ਪ੍ਰੈਸ ਨਾਲ ਸਾਂਝੀ ਕੀਤੀ ਜਾਵੇਗ।