DC ਵੱਲੋ ਵੋਟਰ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
DC ਵੱਲੋ ਵੋਟਰ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
- ਵੋਟ ਦੇ ਹੱਕ ਦਾ ਬਿਨਾਂ ਕਿਸੇ ਡਰ ਤੇ ਭੈਅ ਤੋਂ ਕੀਤਾ ਜਾਵੇ ਇਸਤੇਮਾਲ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 7 ਜਨਵਰੀ 2022
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਹਸਤਾਖਰ ਮੁਹਿੰਮ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ ਤੇ ਵਿੱਦਿਅਕ ਸਸਥਾਵਾਂ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਵੋਟਰ ਆਪਣੀ ਵੋਟ ਦੇ ਹੱਕ ਪ੍ਰਤੀ ਖੁਦ ਵੀ ਜਾਗਰੂਕ ਹੋਣ ਤੇ ਦੂਸਰਿਆਂ ਨੂੰ ਵੀ ਕਰਨ। ਉਨ੍ਹਾਂ ਸਵੀਪ ਮੁਹਿੰਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਸਵੀਪ ਦਾ ਪ੍ਰੋਗਰਾਮ ਅਗਾਹ ਵੀ ਜਾਰੀ ਰਹੇਗਾ ਅਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਨਾਲ ਜੋੜ ਕੇ ਘਰ-ਘਰ ਇਹ ਜਾਗਰੂਕਤਾ ਫੈਲਾਈ ਜਾਵੇਗੀ। ਇਸ ਮੌਕੇ ਸਵੀਪ ਮੁਹਿੰਮ ਦੇ ਸਹਾਇਕ ਨੋਡਲ ਅਫ਼ਸਰ ਰਾਜਿੰਦਰ ਵਿਖਾਉਣਾ ਅਤੇ ਵਿਜੈ ਪਾਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।