Big Breaking: ਨਹੀਂ ਰਹੇ ਸਿਆਸਤ ਦੇ ਬਾਬਾ ਬੋਹੜ EX CM
ਬੀ.ਐਸ. ਬਾਜਵਾ , ਚੰਡੀਗੜ੍ਹ ,25 ਅਪ੍ਰੈਲ 2023
ਦੇਸ਼ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਨਹੀਂ ਰਹੇ। ਉਹ 95 ਵਰ੍ਹਿਆਂ ਦੇ ਸਨ। ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਅਤੇ ਇੱਕ ਵਾਰ ਕੇਂਦਰੀ ਵਜੀਰ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜ ਜਾਣ ਤੋਂ ਬਾਅਦ ਉਨਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹਨਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀੇ ਜਿਸ ਤੋਂ ਬਾਅਦ ਉਹ ਐਤਵਾਰ ਤੋਂ ਹਸਪਤਾਲ ਦੇ ਆਈ.ਸੀ.ਯੂ. ‘ਚ ਦਾਖ਼ਲ ਸਨ। ਜਿੱਥੇ ਹੁਣ ਤੋਂ ਕੁੱਝ ਸਮਾਂ ਪਹਿਲਾਂ ਉਹਨਾਂ ਨੇ ਆਪਣੇ ਆਖਰੀ ਸਾਹ ਲਏ। ਲੰਘੇ ਵਰ੍ਹੇ ਵੀ ਜੂਨ ਮਹੀਨੇ ਦੇ ਪਹਿਲੇ ਹਫਤੇ ਉਨਾਂ ਦੀ ਸਿਹਤ ਨਾਸਾਜ਼ ਹੋਣ ਕਾਰਣ, ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ (PGI Chandigarh) ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰੰਤੂ ਉਦੋਂ ਉਹ ਤੰਦਰੁਸਤ ਹੋ ਕੇ ਘਰ ਪਹੁੰਚ ਗਏ ਸਨ।